Bathinda News : ਪਿੰਡ ਰਾਏਕੇ ਕਲਾਂ 'ਚ ਪੁਲਿਸ ਨੇ ਕਿਸਾਨਾਂ 'ਤੇ ਕੀਤਾ ਲਾਠੀਚਾਰਜ, ਝੋਨੇ ਦੀ ਖਰੀਦ ਨੂੰ ਲੈ ਕੇ ਹੋਇਆ ਵਿਵਾਦ

Lathicharge of Farmers in Punjab : ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ 'ਚ ਕਈ ਕਿਸਾਨਾਂ ਦੇ ਫੱਟਣ ਹੋਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਵੀ ਕੀਤੀ।

By  KRISHAN KUMAR SHARMA November 11th 2024 09:37 PM -- Updated: November 11th 2024 09:43 PM

Lathicharge on Farmers in Bathinda : ਪੰਜਾਬ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਸੇਕ ਬਠਿੰਡਾ ਜ਼ਿਲ੍ਹੇ 'ਚ ਵੇਖਣ ਨੂੰ ਮਿਲਿਆ ਹੈ, ਜਿਥੇ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ 'ਚ ਕਈ ਕਿਸਾਨਾਂ ਦੇ ਫੱਟਣ ਹੋਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਵੀ ਕੀਤੀ।

ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੋਮਵਾਰ ਪਿੰਡ ਰਾਏ ਕੇ ਕਲਾਂ ਬਠਿੰਡਾ ਵਿੱਚ ਕਿਸਾਨਾਂ ਨੇ ਖਰੀਦ ਇੰਸਪੈਕਟਰ ਦਾ ਘਿਰਾਓ ਕੀਤਾ ਹੋਇਆ ਸੀ। ਇਸਤੋਂ ਬਾਅਦ ਕਿਸਾਨਾਂ ਵੱਲੋਂ ਤਹਿਸੀਲਦਾਰ ਦਾ ਵੀ ਘਿਰਾਓ ਕੀਤਾ ਗਿਆ। ਇਸ ਦੌਰਾਨ ਝੋਨੇ ਦੀ ਖਰੀਦ ਦਾ ਮਾਮਲਾ ਭਖ ਗਿਆ, ਜਿਸ ਉਪਰੰਤ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ।

ਇਸ ਦੌਰਾਨ ਕਿਸਾਨਾਂ 'ਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਗੁੱਸੇ 'ਚ ਆ ਕੇ ਪੁਲਿਸ ਦੀਆਂ ਗੱਡੀਆਂ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ।

ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਨੂੰ ਲੈ ਕੇ ਹੋਈ ਪੁਲਿਸ ਅਤੇ ਕਿਸਾਨਾਂ ਵਿੱਚ ਤਿੱਖੀ ਝੜਪ 'ਚ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਹੋਏ ਜ਼ਖਮੀ ਹੋਏ ਹਨ। ਕਿਸਾਨਾਂ ਵੱਲੋਂ ਪਿੰਡ ਰਾਏਕੇ ਕਲਾਂ ਦੀ ਅਨਾਜ ਮੰਡੀ ਵਿੱਚ ਅਣਮੱਥੇ ਸਮੇਂ ਲਈ ਸ਼ੁਰੂ ਧਰਨਾ ਕੀਤਾ ਗਿਆ ਹੈ।

Related Post