ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤੀ ਦੂਜੀ ਚਾਰਜਸ਼ੀਟ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਵੱਲੋਂ ਅੱਜ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ 7 ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮਾਨਸਾ ਪੁਲਿਸ ਵੱਲੋਂ ਅੱਜ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ 7 ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।
ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਮਾਨਸਾ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।
ਦੱਸ ਦੇਈਏ ਸਿੱਧੂ ਮੂਸੇਵਾਲਾ ਨੂੰ 29 ਮਈ 2022 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਤੋਂ ਬਾਅਦ ਪਿਤਾ ਦੇ ਬਿਆਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਪਹਿਲਾ ਇਕ ਚਾਰਜ ਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਸੀ ਹੁਣ ਪੁਲਿਸ ਨੇ 2 ਚਾਰਜਸ਼ੀਟ ਦਾਖਲ ਕੀਤੀ ਗਈ ਹੈ।