Farmers List in Patiala Jail : ਪਟਿਆਲਾ ਕੇਂਦਰੀ ਜੇਲ੍ਹ ਚ ਬੰਦ 100 ਕਿਸਾਨਾਂ ਦੀ ਸੂਚੀ ਆਈ ਸਾਹਮਣੇ, ਵੇਖੋ ਪੂਰੀ ਸੂਚੀ
Patiala Central Jail : ਸੂਬੇ ਭਰ ਵਿੱਚ ਕਈ ਥਾਂਵਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਅਜੇ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਇਸ ਦੌਰਾਨ ਹੀ ਪਟਿਆਲਾ ਕੇਂਦਰੀ ਜੇਲ੍ਹ ਤੋਂ ਪੁਲਿਸ ਨੇ ਫੜੇ ਗਏ ਕਿਸਾਨਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ।

Farmers List in Patiala Jail : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਕਾਰਵਾਈ ਤੋਂ ਬਾਅਦ ਫੜੇ ਗਏ ਕਿਸਾਨਾਂ ਨੂੰ ਫੜ ਕੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ। ਸੂਬੇ ਭਰ ਵਿੱਚ ਕਈ ਥਾਂਵਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਅਜੇ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਇਸ ਦੌਰਾਨ ਹੀ ਪਟਿਆਲਾ ਕੇਂਦਰੀ ਜੇਲ੍ਹ ਤੋਂ ਪੁਲਿਸ ਨੇ ਫੜੇ ਗਏ ਕਿਸਾਨਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ।
ਪੰਜਾਬ ਪੁਲਿਸ ਵੱਲੋਂ ਜਾਰੀ ਇਹ ਸੂਚੀ ਜੇਲ੍ਹ ਵਿੱਚ ਰੱਖੇ ਗਏ 100 ਕਿਸਾਨਾਂ ਦੀ ਜਾਰੀ ਕੀਤੀ ਗਈ ਹੈ।
ਇਸ ਸੂਚੀ ਵਿੱਚ ਕਈ ਜ਼ਿਆਦਾਤਰ ਕਿਸਾਨ ਪੰਜਾਬ ਤੋਂ ਹਨ, ਜਦਕਿ ਕੁੱਝ ਕਿਸਾਨ ਹਰਿਆਣਾ, ਤਾਮਿਲਨਾਡੂ ਅਤੇ ਯੂਪੀ ਤੋਂ ਵੀ ਹਿਰਾਸਤ ਵਿੱਚ ਲਏ ਗਏ ਹਨ।
ਸੰਯੁਕਤ ਕਿਸਾਨ ਮੋਰਚਾ ਜਲਦ ਕਰੇਗਾ 'ਵੱਡਾ ਐਕਸ਼ਨ'
ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਕਿਸਾਨਾਂ ਦੀ ਮੀਟਿੰਗ ਉਪਰੰਤ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਵਿਚਾਲੇ ਹੁਣ ਮੀਟਿੰਗਾਂ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਅਤ ਬੁਰੀ ਹੈ ਅਤੇ ਛੇਤੀ ਹੀ ਉਹ ਰਣਨੀਤੀ ਬਣਾ ਕੇ ਇੱਕ ਵੱਡਾ ਐਕਸ਼ਨ ਕਰਨਗੇ।