ਦਿੱਲੀ ਦੇ ਲਾਲ ਕਿਲੇ 'ਤੇ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ, ਜਾਣੋ ਕੌਣ-ਕੌਣ ਹੋਵੇਗਾ ਸ਼ਾਮਲ?

Dusshera Celebrations: ਦੁਸਹਿਰੇ ਦੇ ਤਿਉਹਾਰ 'ਤੇ ਦੇਸ਼ ਭਰ 'ਚ ਰਾਵਣ ਦਹਿਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

By  Amritpal Singh October 24th 2023 09:12 AM -- Updated: October 24th 2023 12:57 PM

Dusshera Celebrations: ਅੱਜ ਦੇਸ਼ ਭਰ ਵਿੱਚ ਦੁਸਹਿਰਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕੰਗਨਾ ਰਣੌਤ 50 ਸਾਲ ਪੁਰਾਣੀ ਰਵਾਇਤ ਨੂੰ ਤੋੜ ਕੇ ਨਵਾਂ ਇਤਿਹਾਸ ਰਚਣ ਜਾ ਰਹੀ ਹੈ। ਹਰ ਸਾਲ ਸੈਂਕੜੇ ਲੋਕ ਰਾਵਣ ਦਹਿਨ ਦੇਖਣ ਲਈ ਦਿੱਲੀ ਦੇ ਲਾਲ ਕਿਲ੍ਹੇ 'ਤੇ ਲਵ ਕੁਸ਼ ਰਾਮਲੀਲਾ ਵਿਚ ਹਿੱਸਾ ਲੈਂਦੇ ਹਨ। ਇਸ ਸਾਲ ਇਹ ਜਸ਼ਨ ਹੋਰ ਵੀ ਖਾਸ ਹੋਵੇਗਾ, ਕਿਉਂਕਿ ਇਸ ਸਾਲ ਕੰਗਨਾ ਰਣੌਤ ਦੇ ਹੱਥੋਂ ਰਾਵਣ ਦਹਿਨ ਕੀਤਾ ਜਾਵੇਗਾ। ਪਿਛਲੇ 50 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਔਰਤ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਇਤਿਹਾਸਕ ਪਲ ਦੀ ਜਾਣਕਾਰੀ ਖੁਦ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ। ਕੰਗਨਾ ਨੇ ਆਪਣਾ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, ਲਾਲ ਕਿਲੇ 'ਤੇ ਆਯੋਜਿਤ ਸਾਲਾਨਾ ਸਮਾਗਮ ਦੇ 50 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਈ ਔਰਤ ਰਾਵਣ ਨੂੰ ਸਾੜੇਗੀ। ਜੈ ਸ਼੍ਰੀ ਰਾਮ।

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 12 ਥਾਵਾਂ 'ਤੇ ਰਾਵਣ ਦਹਨ ਦੇ ਵੱਡੇ ਪ੍ਰੋਗਰਾਮ ਕੀਤੇ ਗਏ

ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 12 ਥਾਵਾਂ 'ਤੇ ਰਾਵਣ ਦਹਨ ਦੇ ਵੱਡੇ ਪ੍ਰੋਗਰਾਮ ਕੀਤੇ ਗਏ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 7 ਥਾਵਾਂ 'ਤੇ ਰਾਵਣ ਸਾੜਨ ਦੀ ਇਜਾਜ਼ਤ ਦੇ ਦਿੱਤੀ ਹੈ। ਇੱਥੇ ਦੁਰਗਿਆਣਾ ਮੰਦਰ ਵਿੱਚ 90 ਫੁੱਟ ਉੱਚੇ ਰਾਵਣ ਅਤੇ 80-80 ਫੁੱਟ ਦੇ ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਤਿਆਰ ਕੀਤੇ ਗਏ ਹਨ। ਦੁਪਹਿਰ ਹੁੰਦਿਆਂ ਹੀ ਤਿੰਨਾਂ ਨੂੰ ਮੈਦਾਨ ਵਿੱਚ ਖੜ੍ਹਾ ਕਰ ਦਿੱਤਾ ਜਾਵੇਗਾ।

ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਬੀਤੀ ਸ਼ਾਮ ਹੀ ਦੁਰਗਿਆਣਾ ਮੰਦਿਰ ਦੁਸਹਿਰਾ ਗਰਾਊਂਡ ਵਿੱਚ ਪਹੁੰਚੇ ਸਨ। ਸਵੇਰ ਤੋਂ ਹੀ ਪਟਾਕਿਆਂ ਦੀ ਪੈਕਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਕਾਰੀਗਰਾਂ ਦਾ ਕਹਿਣਾ ਹੈ ਕਿ ਦੁਪਹਿਰ ਤੱਕ ਇਹ ਤਿੰਨੇ ਪੁਤਲੇ ਤਿਆਰ ਹੋ ਜਾਣਗੇ ਅਤੇ ਇਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਖੜ੍ਹਾ ਕਰ ਦਿੱਤਾ ਜਾਵੇਗਾ। ਬਡੇ ਹਨੂੰਮਾਨ ਮੰਦਰ 'ਚ ਮੱਥਾ ਟੇਕਣ ਆਏ ਬੱਚੇ ਅਤੇ ਪਰਿਵਾਰ ਇਨ੍ਹਾਂ ਰਾਵਣਾਂ ਦੇ ਦਰਸ਼ਨਾਂ ਲਈ ਆ ਰਹੇ ਹਨ। ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਰਾਵਣ ਦਹਿਨ ਲਈ ਪਹੁੰਚ ਰਹੇ ਹਨ।

ਦਿੱਲੀ ਦੇ ਲਾਲ ਕਿਲ੍ਹੇ 'ਤੇ 

ਇਸ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਆਯੋਜਿਤ ਲਵ ਕੁਸ਼ ਰਾਮਲੀਲਾ 'ਚ ਰਾਵਣ ਦਹਨ ਦੀਆਂ ਸ਼ਾਨਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਫੈਸਟੀਵਲ ਵਿੱਚ 3 ਲੋਕਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਜਿਸ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਦਾਕਾਰ ਸੁਭਾਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਰੋਹ ਵਿੱਚ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੀ ਆਉਣਗੇ।

Related Post