Punjab New Governor : ਰਾਸ਼ਟਰਪਤੀ ਨੇ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਕੀਤਾ ਮਨਜ਼ੂਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ

ਹੁਣ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸ਼ਨੀਵਾਰ ਦੇਰ ਰਾਤ ਪੰਜਾਬ ਸਮੇਤ ਕਈ ਰਾਜਾਂ ਵਿੱਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਗਈ ਹੈ।

By  Aarti July 28th 2024 08:31 AM -- Updated: July 28th 2024 09:44 AM

Punjab New Governor :  ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਵਜੋਂ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਹੁਣ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸ਼ਨੀਵਾਰ ਦੇਰ ਰਾਤ ਪੰਜਾਬ ਸਮੇਤ ਕਈ ਰਾਜਾਂ ਵਿੱਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਗਈ ਹੈ।

ਕਾਬਿਲੇਗੌਰ ਹੈ ਕਿ ਪੁਰੋਹਿਤ ਨੇ ਤਾਮਿਲਨਾਡੂ ਦੇ ਰਾਜਪਾਲ ਵਜੋਂ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਸਤੰਬਰ 2021 ਵਿੱਚ ਪੰਜਾਬ ਦੇ ਰਾਜਪਾਲ ਦਾ ਅਹੁਦਾ ਸੰਭਾਲਿਆ। ਕਈ ਮੁੱਦਿਆਂ ਨੂੰ ਲੈ ਕੇ ਪੁਰੋਹਿਤ ਤੇ ਪੰਜਾਬ ਦੇ ਸੀਐੱਮ ਇੱਕ ਦੂਜੇ ਦੇ ਆਹਮੋ ਸਾਹਮਣੇ ਹੋਏ। ਬਨਵਾਰੀਲਾਲ ਪੁਰੋਹਿਤ ਨੇ ਫਰਵਰੀ ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਇੱਕ ਛੋਟੇ ਪੱਤਰ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਨ੍ਹਾਂ ਸੂਬਿਆਂ ਦੇ ਵੀ ਬਦਲੇ ਰਾਜਪਾਲ 

  • ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਜਿਸ਼ਨੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਸੀਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਸੀਪੀ ਰਾਧਾਕ੍ਰਿਸ਼ਨਨ, ਜੋ ਇਸ ਸਮੇਂ ਝਾਰਖੰਡ ਦੇ ਰਾਜਪਾਲ ਹਨ ਅਤੇ ਤੇਲੰਗਾਨਾ ਦਾ ਵਾਧੂ ਚਾਰਜ ਸੰਭਾਲ ਰਹੇ ਹਨ, ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਗੁਲਾਬ ਚੰਦ ਕਟਾਰੀਆ, ਜੋ ਇਸ ਸਮੇਂ ਅਸਾਮ ਦੇ ਰਾਜਪਾਲ ਹਨ, ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
  • ਲਕਸ਼ਮਣ ਪ੍ਰਸਾਦ ਅਚਾਰੀਆ, ਜੋ ਇਸ ਸਮੇਂ ਸਿੱਕਮ ਦੇ ਰਾਜਪਾਲ ਹਨ, ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਣੀਪੁਰ ਦੇ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Gang war in Khanna : ਕਾਲਜ 'ਚ ਗੈਂਗਵਾਰ, ਚੱਲੀਆਂ ਤਾੜ-ਤਾੜ ਗੋਲ਼ੀਆਂ !

Related Post