MSP ’ਚ ਨਿਗੂਣਾ ਵਾਧੇ ਤੋਂ ਨਰਾਜ਼ ਕਿਸਾਨ, ਕੀਤੇ ਵੱਡੇ ਐਲਾਨ

ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਕੇਂਦਰ ਵੱਲੋਂ 14 ਫਸਲਾਂ 'ਤੇ ਵਧਾਏ ਗਏ MSP ਤੋਂ ਨਾਖੁਸ਼ ਹਨ। ਇਸ ਲਈ ਉਹ 8 ਜੁਲਾਈ ਨੂੰ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣਗੇ।

By  Dhalwinder Sandhu June 20th 2024 06:04 PM

Farmers Press conference : ਚੰਡੀਗੜ੍ਹ ਕਿਸਾਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ 'ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਨੇ 14 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਹਰ 6 ਮਹੀਨਿਆਂ ਬਾਅਦ ਘੱਟੋ-ਘੱਟ ਸਮਰਥਨ ਮੁੱਲ ਵਧਾਇਆ ਜਾ ਰਿਹਾ ਹੈ, ਪਰ ਉਸ ਵਧੇ ਹੋਏ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਦਾਰੀ ਕਰਨਾ ਸਭ ਤੋਂ ਵੱਡਾ ਮੁੱਦਾ ਹੈ। ਇਸ ਦੇ ਲਈ ਕਿਸਾਨ ਕਾਨੂੰਨੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ। ਝੋਨੇ ਦੀ ਖਰੀਦ 'ਤੇ 117 ਰੁਪਏ ਦਾ ਵਾਧਾ ਹੋਇਆ, ਕੀ ਇਸ ਨਾਲ ਕਿਸਾਨ ਗੁਜ਼ਾਰਾ ਕਰ ਸਕੇਗਾ?

 

8 ਜੁਲਾਈ ਤੋਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣਗੇ ਕਿਸਾਨ

8 ਜੁਲਾਈ ਨੂੰ ਕਿਸਾਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦੇਣਗੇ। ਕਿਸਾਨਾਂ ਨੇ ਐਲਾਨ ਕੀਤਾ ਕਿ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਹਨਾਂ ਦਾ ਕਹਿਣਾ ਹੈ ਕਿ ਹੁਣ ਗਰਮੀਆਂ ਦਾ ਸੈਸ਼ਨ ਸ਼ੁਰੂ ਹੋਵੇਗਾ। ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਆਪਣੇ ਮੁੱਦੇ ਉਠਾਉਣ ਦੀ ਬੇਨਤੀ ਕੀਤੀ ਜਾਵੇਗੀ।

18 ਜੁਲਾਈ ਨੂੰ ਹਰਿਆਣਾ ਵਿੱਚ ਐਸਪੀ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ 

ਹਰਿਆਣਾ ਦੇ ਕਿਸਾਨ ਆਗੂ ਨਵਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਪਹਿਲਾਂ 9 ਅਤੇ ਹੁਣ 16 ਦੇ ਕਰੀਬ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਸ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਉਨ੍ਹਾਂ 'ਤੇ ਨਿੱਜੀ ਤੌਰ 'ਤੇ ਤਸ਼ੱਦਦ ਕਰ ਰਹੀ ਹੈ। ਕਿਸਾਨਾਂ ਨੂੰ ਵਾਰੰਟ ਜਾਰੀ ਕੀਤੇ ਜਾ ਰਹੇ ਹਨ। ਹਰਿਆਣਾ ਵਿੱਚ 17 ਜੁਲਾਈ ਨੂੰ ਅੰਬਾਲਾ ਵਿੱਚ ਐਸਪੀ ਦਫ਼ਤਰ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਦੋ ਦਿਨ ਚੱਲੇਗਾ।

ਕੇਂਦਰ ਤੋਂ ਨਾਰਾਜ਼ ਕਿਸਾਨ

ਐਸ.ਕੇ.ਐਮ ਦੇ ਗੈਰ-ਸਿਆਸੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਤਲੁਜ ਦੇ ਕੰਢੇ ਵਸੇ ਪਿੰਡਾਂ ਵਿੱਚ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਗਲੇਸ਼ੀਅਰ ਪਿਘਲ ਰਹੇ ਹਨ। ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਦਰਿਆਵਾਂ ਅਤੇ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇ।

ਇਸ ਦੇ ਨਾਲ ਹੀ ਪੰਧੇਰ ਨੇ ਮੰਗ ਕੀਤੀ ਹੈ ਕਿ 13 ਫਰਵਰੀ ਤੋਂ ਪਹਿਲਾਂ ਬੰਦ ਕੀਤੀਆਂ ਸਾਰੀਆਂ ਸੜਕਾਂ ਨੂੰ ਖੋਲ੍ਹਿਆ ਜਾਣ। ਬਰਸਾਤ ਦੇ ਮੌਸਮ ਦੌਰਾਨ ਘੱਗਰ ਦਰਿਆ ਦਾ ਪ੍ਰਭਾਵ ਬਹੁਤ ਮਾੜਾ ਹੁੰਦਾ ਹੈ। ਸੜਕਾਂ ਬੰਦ ਹੋਣ ਕਾਰਨ ਲੋਕਾਂ ਦਾ ਹੋਰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਸੜਕਾਂ ਬੰਦ ਹੋਣ ਕਾਰਨ ਸੂਬੇ ਦੇ ਵਪਾਰੀਆਂ ਅਤੇ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਕੇਂਦਰ ਨੂੰ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸਵਾਲਾਂ ਦੇ ਘੇਰੇ 'ਚ ਖਾਕੀ, ਔਰਤ ਨੇ ASI ‘ਤੇ ਲਾਏ ਇਲਜ਼ਾਮ, ਕਿਹਾ - ਸਰੀਰਕ ਸਬੰਧ ਬਣਾਉਣ ਦਾ ਪਾਇਆ ਦਬਾਅ

Related Post