Bhawanigarh School Bus Accident : ਸਕੂਲੀ ਬੱਚਿਆਂ ਨਾਲ ਭਰੀ ਨਿੱਜੀ ਬੱਸ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ, 11 ਵਿਦਿਆਰਥੀ ਜ਼ਖਮੀ
ਮਿਲੀ ਜਾਣਕਾਰੀ ਮੁਤਾਬਿਕ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਨਾਭਾ ਕੈਂਚੀਆ ਵਿਖੇ ਇੱਕ ਆਈ20 ਕਾਰ ਦੇ ਨਾਲ ਟਕਰਾ ਗਈ। ਇਸ ਹਾਦਸੇ ’ਚ 11 ਬੱਚੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਭਵਾਨੀਗੜ੍ਹ ਦੇ ਪ੍ਰਾਈਵੇਟ ਹਸਪਤਾਲ ’ਚ ਭਰਤੀ ਕਰਵਾਇਆ ਗਿਆ
Bhawanigarh School Bus Accident : ਭਵਾਨੀਗੜ੍ਹ ’ਚ ਉਸ ਸਮੇਂ ਹੂਹ ਕੰਬਾਉ ਹਾਦਸਾ ਵਾਪਰਿਆ ਜਦੋਂ ਬੱਚਿਆਂ ਨਾਲ ਭਰੀ ਸਕੂਲ ਬੱਸ ਇੱਕ ਕਾਰ ਦੇ ਨਾਲ ਟਕਰਾ ਗਈ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ 11 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਹਾਲਾਂਕਿ ਇਸ ਭਿਆਨਕ ਹਾਦਸੇ ’ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਨਾਭਾ ਕੈਂਚੀਆ ਵਿਖੇ ਇੱਕ ਆਈ20 ਕਾਰ ਦੇ ਨਾਲ ਟਕਰਾ ਗਈ। ਇਸ ਹਾਦਸੇ ’ਚ 11 ਬੱਚੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਭਵਾਨੀਗੜ੍ਹ ਦੇ ਪ੍ਰਾਈਵੇਟ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਅਤੇ ਹਸਪਤਾਲ ’ਚ ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ।
ਇਸ ਹਾਦਸੇ ਮਗਰੋਂ ਬੱਚਿਆਂ ਨੂੰ ਇਲਾਜ ਉਪਰੰਤ ਆਪਣੋ ਆਪਣੇ ਘਰ ਵਾਪਸ ਭੇਜ ਦਿੱਤਾ ਗਿਆ। ਇਸ ਹਾਦਸੇ ਨੂੰ ਲੈ ਕੇ ਸਕੂਲ ਦੇ ਪ੍ਰਿੰਸੀਪਲ ਜਾਂ ਅਧਿਆਪਕ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ। ਖੈਰ ਇਸ ਹਾਦਸੇ ਦੇ ਪਿੱਛੇ ਦੇ ਕਾਰਨਾਂ ਬਾਰੀ ਕੋਈ ਜਾਣਕਾਰੀ ਨਹੀਂ ਹੈ।