ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ, ਭਲਕੇ ਬੱਸਾਂ ਦੇ ਚੱਕਾ ਜਾਮ ਦਾ ਪ੍ਰੋਗਰਾਮ ਰੱਦ, ਜਾਣੋ ਕੀ ਬਣੀ ਸਹਿਮਤੀ

ਸਰਕਾਰ ਤੇ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਫੈਸਲਾ ਵਾਪਿਸ ਲੈ ਲਿਆ ਹੈ। ਹੁਣ ਪੰਜਾਬ ਵਿੱਚ ਭਲਕੇ ਆਮ ਵਾਂਗ ਬੱਸਾਂ ਚੱਲਣਗੀਆਂ।

By  Dhalwinder Sandhu June 19th 2024 07:12 PM

Bus Strike In Punjab: ਪੰਜਾਬ ਦੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦਰਾਅਸਰ PRTC ਤੇ Punbus ਦੇ ਮੁਲਾਜ਼ਮਾਂ ਦੀ ਪ੍ਰਸ਼ਾਸਨ ਨਾਲ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਵਾਪਿਸ ਲੈ ਲਈ ਹੈ ਤੇ ਹੁਣ ਪੰਜਾਬ ਵਿੱਚ ਭਲਕੇ ਆਮ ਵਾਂਗ ਬੱਸਾਂ ਚੱਲਣਗੀਆਂ।


ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਦੱਸ ਦਈਏ ਕਿ ਅੱਜ ਸਵੇਰ ਤੋਂ ਹੀ  PRTC ਤੇ Punbus ਦੇ ਮੁਲਾਜ਼ਮ ਹੜਤਾਲ ਉੱਤੇ ਬੈਠੇ ਹੋਏ ਸਨ, ਜਿਸ ਕਾਰਨ ਪੰਜਾਬ ਵਿੱਚ ਬਹੁਤ ਸਾਰੀਆਂ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਸਨ ਤੇ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਹੜਤਾਲ ਖ਼ਤਮ ਹੋਣ ਤੋਂ ਬਾਅਦ ਸਰਕਾਰੀ ਬੱਸਾਂ ਦੀ ਆਵਾਜਾਈ ਬਹਾਲ ਹੋ ਜਾਵੇਗੀ।

PRTC ਦੇ MD ਨਾਲ ਹੋਈ ਬੈਠਕ ਵਿੱਚ ਬਣੀ ਸਹਿਮਤੀ

PRTC ਤੇ Punbus ਦੇ ਮੁਲਾਜ਼ਮਾਂ ਦੀ ਪੀਆਰਟੀਸੀ ਦੇ ਐੱਮਡੀ ਨਾਲ ਬੈਠਕ ਹੋਈ ਹੈ, ਜਿਸ ਵਿੱਚ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹਨਾਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਜਲਦ ਹੀ ਲਾਗੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਾਕੀ ਮੰਗਾਂ ਸਬੰਧੀ 28 ਜੂਨ ਨੂੰ ਹੋਣ ਵਾਲੀ ਬੈਠਕ ਵਿੱਚ ਚਰਚਾ ਹੋਵੇਗੀ।

ਮੁੱਖ ਮੰਤਰੀ ਦੀ ਰਿਹਾਇਸ਼ ਦਾ ਨਹੀਂ ਕੀਤਾ ਜਾਵੇਗਾ ਘਿਰਾਓ

PRTC ਤੇ Punbus ਦੇ ਮੁਲਾਜ਼ਮਾਂ ਨੇ ਜਿਥੇ ਹੜਤਾਲ ਵਾਪਿਸ ਲੈਣ ਦਾ ਐਲਾਨ ਕੀਤਾ ਹੈ, ਉਥੇ ਹੀ ਉਹਨਾਂ ਨੇ ਕਿਹਾ ਹੈ ਕਿ ਸਹਿਮਤੀ ਤੋਂ ਬਾਅਦ ਉਹ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਨਹੀਂ ਕਰਨਗੇ।

ਇਹ ਵੀ ਪੜ੍ਹੋ: ਫਰੀਦਕੋਟ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 2 ਗੈਂਗਸਟਰ ਹੋਏ ਜ਼ਖ਼ਮੀ

Related Post