PRTC Employee Death: ਪੀਆਰਟੀਸੀ ਮੁਲਾਜ਼ਮ ਦੀ ਡਿਊਟੀ ਦੇ ਦੌਰਾਨ ਗਰਮੀ ਦੇ ਕਾਰਨ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਪੀਆਰਟੀਸੀ ਡਿਪੂ ’ਚ ਮਿਸਤਰੀ ਦਾ ਕੰਮ ਕਰਦਾ ਸੀ ਜੋ ਕਿ ਪਟਿਆਲਾ ’ਚ ਖਰਾਬ ਹੋਈ ਪੀਆਰਟੀਸੀ ਦੀ ਬੱਸ ਦੀ ਮੁਰੰਮਤ ਕਰਕੇ ਵਾਪਸ ਆ ਰਿਹਾ ਸੀ ਕਿ ਅਚਾਨਕ ਉਸਦੀ ਤਬੀਅਤ ਵਿਗੜ ਗਈ

By  Aarti May 30th 2024 09:27 AM

PRTC Employee Death: ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਅੱਤ ਦੀ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣ ਔਖਾ ਹੋਇਆ ਪਿਆ ਹੈ। ਉੱਥੇ ਹੀ ਅੱਤ ਦੀ ਗਰਮੀ ਦੇ ਕਾਰਨ ਲੋਕਾਂ ਦੇ ਸਾਹ ਟੁੱਟਣ ਲੱਗੇ ਹਨ। ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੀਆਰਟੀਸੀ ਦੇ ਮੁਲਾਜ਼ਮ ਦੀ ਅੱਤ ਦੀ ਗਰਮੀ ਦੇ ਕਾਰਨ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਪੀਆਰਟੀਸੀ ਡਿਪੂ ’ਚ ਮਿਸਤਰੀ ਦਾ ਕੰਮ ਕਰਦਾ ਸੀ ਜੋ ਕਿ ਪਟਿਆਲਾ ’ਚ ਖਰਾਬ ਹੋਈ ਪੀਆਰਟੀਸੀ ਦੀ ਬੱਸ ਦੀ ਮੁਰੰਮਤ ਕਰਕੇ ਵਾਪਸ ਆ ਰਿਹਾ ਸੀ ਕਿ ਅਚਾਨਕ ਉਸਦੀ ਤਬੀਅਤ ਵਿਗੜ ਗਈ ਅਤੇ ਜਦੋਂ ਉਸਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਉਸਦੀ ਰਸਤੇ ’ਚ ਹੀ ਮੌਤ ਹੋ ਗਈ। 

ਦੂਜੇ ਪਾਸੇ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ  ਪੀਆਰਟੀਸੀ ਮੈਨੇਜਮੈਂਟ ਦੇ ਨਾਲ ਯੂਨੀਅਨ ਦੀ ਬੈਠਕ ਵੀ ਹੋਈ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈ ਜਿਸ ਦੇ ਰੋਸ ਵਜੋਂ ਬਰਨਾਲਾ ਡਿਪੂ ਦੀ ਬੱਸਾਂ ਬੰਦ ਕਰ ਦਿੱਤੀਆਂ ਗਈਆਂ। 

ਇਹ ਵੀ ਪੜ੍ਹੋ: PTC Exclusive Interview: ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ 'ਤੇ ਛਲਕਿਆ ਬਲਕੌਰ ਸਿੰਘ ਦਾ ਦਰਦ, ਕਿਹਾ- ਅੱਜ ਵੀ ਯਾਦ ਹੈ 5 ਮਿੰਟ ਦਾ ਕਹਿ ਕੇ ਗਿਆ ਸੀ...

Related Post