PSEB 8th Result 2023: ਜਾਣੋ CM ਮਾਨ ਨੇ 8ਵੀਂ ਜਮਾਤ ਦੇ ਨਤੀਜਿਆਂ ’ਚ ਅੱਵਲ ਆਈਆਂ ਕੁੜੀਆਂ ਲਈ ਕੀ ਕੀਤਾ ਐਲਾਨ !
ਪੰਜਾਬ ਬੋਰਡ ਵੱਲੋਂ 28 ਅਪ੍ਰੈਲ ਸ਼ੁੱਕਰਵਾਰ ਨੂੰ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਨਤੀਜਿਆਂ ਦੌਰਾਨ ਪੂਰੇ ਪੰਜਾਬ 'ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
PSEB 8th Result 2023: ਪੰਜਾਬ ਬੋਰਡ ਵੱਲੋਂ 28 ਅਪ੍ਰੈਲ ਸ਼ੁੱਕਰਵਾਰ ਨੂੰ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਨਤੀਜਿਆਂ ਦੌਰਾਨ ਪੂਰੇ ਪੰਜਾਬ 'ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ। ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ। ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ।
ਕਾਬਿਲੋਗੌਰ ਹੈ ਕਿ ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਸਕੂਲ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਦੱਸ ਦਈਏ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਨੇ ਪਹਿਲਾਂ ਸਥਾਨ ਅਤੇ ਗੁਰਅਕਿੰਤ ਕੌਰ ਨੇ 100 ਫੀਸਦ ਅੰਕਾਂ ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਬੱਸੀਆਂ ਦੀ ਸਮਰਪ੍ਰੀਤ ਕੌਰ 99.67% ਦੇ ਅੰਕਾਂ ਦੇ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।
ਇਹ ਵੀ ਪੜ੍ਹੋ: PSEB 8th Class Result 2023: PSEB ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇੰਝ ਕਰੋਂ ਚੈੱਕ