ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਦਾ ਵਿਸ਼ੇਸ਼ ਉਪਰਾਲਾ, ਕੰਟਰੋਲ ਰੂਮ ਸਥਾਪਿਤ

By  KRISHAN KUMAR SHARMA April 2nd 2024 06:35 PM -- Updated: April 2nd 2024 06:58 PM

PSPCL Control Room Numbers: ਗਰਮੀ ਦੇ ਸੀਜ਼ਨ ਦੌਰਾਨ ਕਣਕ (wheat) ਦੀ ਫ਼ਸਲ (Crops) ਨੂੰ ਅੱਗ (Fire) ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਪਾਵਰਕਾਮ (PSPCL) ਨੇ ਵਿਸ਼ੇਸ਼ ਉਪਰਾਲਾ ਕੀਤਾ ਹੈ। ਬਿਜਲੀ ਵਿਭਾਗ ਨੇ ਕੰਟਰੋਲ ਰੂਮ ਦੀ ਸਥਾਪਨਾ ਕਰਕੇ ਟੋਲ ਫ੍ਰੀ ਨੰਬਰ ਜਾਰੀ ਕੀਤੇ ਹਨ, ਜਿਨ੍ਹਾਂ ਰਾਹੀਂ ਕਿਸਾਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਪਹਿਲਾਂ ਹੀ ਬਿਜਲੀ ਲਾਈਨਾਂ ਅਤੇ ਢਿੱਲੀਆਂ ਤਾਰਾਂ ਆਦਿ ਦੀ ਦਰੁਸਤੀ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਵਿਭਾਗ ਵੱਲੋਂ ਇਸ ਦੌਰਾਨ ਕਿਸਾਨਾਂ ਲਈ ਵਿਸ਼ੇਸ਼ ਸਾਵਧਾਨੀਆਂ ਵੀ ਜਾਰੀ ਕੀਤੀਆਂ ਹਨ।

ਦ

ਪਾਵਰਕਾਮ ਵੱਲੋਂ ਕੰਟਰੋਲ ਰੂਮ ਸਥਾਪਤ ਕਰਨ ਮੌਕੇ ਕਿਹਾ ਗਿਆ, ''ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ. ਓ.ਸਵਿੱਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉੱਪ ਮੰਡਲ ਦਫ਼ਤਰ/ਬਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835/96461-06836/1912 'ਤੇ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁੱਸਤੀ ਕੀਤੀ ਜਾ ਸਕੇ। ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰ: 96461-06836 'ਤੇ ਭੇਜੀਆਂ ਜਾਣ।''

ਦਿ

ਇਸਦੇ ਨਾਲ ਹੀ ਕਿਸਾਨਾਂ ਲਈ ਵਿਸ਼ੇਸ਼ ਸਾਵਧਾਨੀਆਂ ਵੀ ਜਾਰੀ ਕੀਤੀਆਂ ਗਈਆਂ ਹਨ, ਜੋ ਹੇਠ ਲਿਖੇ ਅਨੁਸਾਰ ਹਨ...

  • ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ. ਓ.ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ।
  • ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲਈ ਜਾਵੇ।
  • ਟਰਾਂਸਫਾਰਮਰ ਦੇ ਆਲੇ-ਦੁਆਲੇ 100 ਮੀਟਰ ਘੇਰੇ ਨੂੰ ਗਿੱਲਾ ਰੱਖਿਆ ਜਾਵੇ ਤਾਂ ਜੋ ਚੰਗਿਆੜੀ ਡਿੱਗਣ 'ਤੇ ਵੀ ਅੱਗ ਲੱਗਣ ਤੋਂ ਬਚਾਅ ਹੋ ਸਕੇ।
  • ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ।
  • ਬਾਂਸ ਜਾਂ ਸੋਟੀ ਨਾਲ ਬਿਜਲੀ ਲਾਈਨ ਨਾ ਛੇੜੀ ਜਾਵੇ।
  • ਕਿਸੇ ਅਣ-ਅਧਿਕਾਰਤ ਆਦਮੀ ਨੂੰ ਜੀ.ਓ. ਸਵਿੱਚ ਨਾ ਕੱਟਣ ਦਿੱਤਾ ਜਾਵੇ।
  • ਕੱਟੀ ਹੋਈ ਕਣਕ ਦੇ ਨਾੜ/ਰਹਿੰਦ-ਖੂੰਦ ਨੂੰ ਅੱਗ ਨਾ ਲਾਈ ਜਾਵੇ।
  • ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਨਿਗਰਾਨੀ ਰੱਖੀ ਜਾਵੇ।

Related Post