Punjab Weather : ਪੰਜਾਬ ਤੇ ਚੰਡੀਗੜ੍ਹ ਵਿੱਚ ਪਿਛਲੇ ਸਾਲ ਨਾਲੋਂ ਇਸ ਸਾਲ ਘੱਟ ਪਿਆ ਮੀਂਹ, ਹੁਣ ਇਸ ਦਿਨ ਦਾ ਅਲਰਟ ਜਾਰੀ
ਪੰਜਾਬ ਤੇ ਚੰਡੀਗੜ੍ਹ ਵਿੱਚ 'ਚ 20 ਅਗਸਤ ਨੂੰ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ 22 ਅਤੇ 23 ਨੂੰ ਮੌਸਮ ਸਾਫ਼ ਰਹੇਗਾ।
Punjab Monsoon Update : ਪੰਜਾਬ 'ਚ ਐਤਵਾਰ ਅਤੇ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ, ਪਰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ ਅਤੇ ਤਾਪਮਾਨ ਵਿੱਚ ਵੀ ਵਾਧਾ ਦੇਖਣ ਨੂੰ ਮਿਲੇਗਾ। ਸ਼ਨੀਵਾਰ ਨੂੰ ਕੁਝ ਜ਼ਿਲਿਆਂ 'ਚ ਹੋਈ ਬਾਰਿਸ਼ ਨਾਲ ਸੂਬੇ ਦੇ ਔਸਤ ਤਾਪਮਾਨ 'ਚ 1.5 ਡਿਗਰੀ ਦੀ ਕਮੀ ਆਈ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36 ਡਿਗਰੀ ਦਰਜ ਕੀਤਾ ਗਿਆ।
20 ਅਗਸਤ ਨੂੰ ਮੀਂਹ ਦੀ ਸੰਭਵਨਾ
20 ਅਗਸਤ ਨੂੰ ਕੁਝ ਥਾਵਾਂ 'ਤੇ ਹੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ਅਤੇ ਗੁਆਂਢੀ ਰਾਜ ਹਿਮਾਚਲ ਵਿੱਚ ਘੱਟ ਹੋਈ ਬਾਰਿਸ਼ ਨੇ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ ਹੁਣ ਤੱਕ ਹਿਮਾਚਲ ਪ੍ਰਦੇਸ਼ ਵਿੱਚ 21 ਫੀਸਦੀ ਘੱਟ ਅਤੇ ਪੰਜਾਬ ਵਿੱਚ 34 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਵੀ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਨਹੀਂ ਹੋਇਆ। ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਬਾਰਸ਼ 21 ਤੋਂ 61 ਫੀਸਦੀ ਤੱਕ ਘਟੀ ਹੈ।
ਚੰਡੀਗੜ੍ਹ ਦਾ ਮੌਸਮ
ਚੰਡੀਗੜ੍ਹ 'ਚ ਅੱਜ ਮੀਂਹ ਦਾ ਅਲਰਟ ਨਹੀਂ ਹੈ, ਪਰ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਦਰਜ ਕੀਤਾ ਗਿਆ ਹੈ। ਇਸ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 1.8 ਡਿਗਰੀ ਵੱਧ ਹੈ। 24 ਘੰਟਿਆਂ ਵਿੱਚ 15 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਕੱਲ੍ਹ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਮਾਨਸੂਨ 20 ਅਤੇ 21 ਨੂੰ ਫਿਰ ਤੋਂ ਸਰਗਰਮ ਹੋਵੇਗਾ। ਇਸ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ 22 ਅਤੇ 23 ਨੂੰ ਮੌਸਮ ਸਾਫ਼ ਰਹੇਗਾ। ਇਸੇ ਤਰ੍ਹਾਂ ਮੋਹਾਲੀ ਅਤੇ ਪੰਚਕੂਲਾ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ। ਅਜਿਹੇ 'ਚ ਲੋਕਾਂ ਨੂੰ ਥੋੜਾ ਸਾਵਧਾਨ ਰਹਿਣਾ ਹੋਵੇਗਾ।
ਇਹ ਵੀ ਪੜ੍ਹੋ : Patiala news : ਘਨੌਰ ਦੇ ਪਿੰਡ ਹਰਪਾਲਪੁਰ ‘ਚ ਦੇਖਿਆ ਗਿਆ ਚੀਤਾ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ