HC On Qaumi Insaaf Morcha: HC ਦੀ ਪੰਜਾਬ ਸਰਕਾਰ ਨੂੰ ਫਟਕਾਰ, ਕਿਹਾ- ਕੀ ਸਰਕਾਰ ਮੋਰਚੇ ਦੀ ਵਰ੍ਹੇਗੰਢ ਮਨਾਉਣ ਦੀ ਕਰ ਰਹੀ ਤਿਆਰੀ ?
ਦਰਅਸਲ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਆਪਣਾ ਜਵਾਬ ਦਾਖਿਲ ਕੀਤਾ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਸਥਿਤੀ ਅਜੇ ਵੀ ਉਹੀ ਹੈ।

HC On Qaumi Insaaf Morcha: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਦੱਸ ਦਈਏ ਕਿ ਕੌਮੀ ਇਨਸਾਫ ਮੋਰਚੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਹਾਈਕੋਰਟ ਸਖ਼ਤ ਨਜ਼ਰ ਆਈ ਹੈ।
ਦਰਅਸਲ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਆਪਣਾ ਜਵਾਬ ਦਾਖਿਲ ਕੀਤਾ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਸਥਿਤੀ ਅਜੇ ਵੀ ਉਹੀ ਹੈ। ਸੜਕ ਦੀ ਇੱਕ ਲੈਨ ਹੀ ਚੱਲ ਰਹੀ ਹੈ। ਇਸ ’ਤੇ ਹਾਈਕੋਰਟ ਨੇ ਕਿਹਾ ਹੈ ਕਿ ਕੀ ਸਰਕਾਰ ਮੋਰਚੇ ਦੀ ਵਰ੍ਹੇਗੰਢ ਮਨਾਉਣ ਦੀ ਤਿਆਰੀ ਕਰ ਰਹੀ ਹੈ।
ਹਾਈਕੋਰਟ ਨੇ ਅੱਗੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਨੂੰ ਸ਼ੁਰੂ ਹੋਏ ਪੂਰਾ ਇੱਕ ਸਾਲ ਹੋਣ ਵਾਲਾ ਹੈ ਅਤੇ ਹੁਣ ਤੱਕ ਸਰਕਾਰ ਨੇ ਕੁਝ ਖ਼ਾਸ ਨਹੀਂ ਕੀਤਾ ਹੈ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਕਿੱਧਰੇ ਦੂਜੀ ਵਰ੍ਹੇਗੰਢ ਵੀ ਨਾ ਆ ਜਾਵੇ।
ਫਿਲਹਾਲ ਹਾਈਕੋਰਟ ਦੀ ਝਾੜ ਮਗਰੋਂ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਅੱਜ ਐਡਵੋਕੇਟ ਜਰਨਲ ਦਿੱਲੀ ’ਚ ਹੈ। ਇਸ ਲਈ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ।
ਜਾਣੋ ਕੀ ਹੈ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ਼ ਮੋਰਚੇ ਦਾ ਧਰਨਾ ਜਾਰੀ ਹੈ। ਇਸ ਧਰਨੇ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Punjab CM Mann vs Governor: ਪੰਜਾਬ ਰਾਜਪਾਲ ਨੇ ਪੈਂਡਿੰਗ ਬਿੱਲਾਂ ’ਤੇ ਦਸਤਖਤ ਕਰਨ ਤੋਂ ਕੀਤਾ ਇਨਕਾਰ, ਇਹ ਬਿੱਲ ਪਏ ਹਨ ਪੈਂਡਿੰਗ