ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਪ੍ਰੇਮੀਆਂ ਦੇ ਮਾਮਲੇ 'ਤੇ ਹਾਈਕੋਰਟ ਦੀ ਟਿੱਪਣੀ, ਕਿਹਾ- ਪਸੰਦ ਦਾ ਕੀਤਾ ਜਾਵੇ ਸਨਮਾਨ
ਦੱਸ ਦਈਏ ਕਿ ਇਹ ਮਾਮਲਾ 15 ਸਾਲ ਪੁਰਾਣਾ ਹੈ। 15 ਸਾਲ ਪਹਿਲਾਂ 2009 ’ਚ ਲੁਧਿਆਣਾ ਦੇ ਇੱਕ ਵਿਅਕਤੀ ਨੇ ਇੱਕ ਲੜਕੇ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ ਕਿ ਇਹ ਲੜਕਾ ਉਨ੍ਹਾਂ ਦੀ ਕੁੜੀ ਨੂੰ ਵਰਗਲਾ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਹੈ।
High court On Love Marriage: ਘਰ ਤੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਪ੍ਰੇਮੀ ਜੋੜਿਆ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਸੰਦ ਦਾ ਜੀਵਨਸਾਥੀ ਚੁਣਨ ਦਾ ਅਧਿਕਾਰ ਹੈ ਮਾਤਾ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ। ਮਾਤਾ ਪਿਤਾ ਵੀ ਆਪਣੇ ਬੱਚਿਆਂ ਨੂੰ ਪਿਆਰ ਕਰਦੇ ਹਨ ਤਾਂ ਉਨ੍ਹਾਂ ਦੀ ਪਸੰਦ ਦਾ ਵੀ ਉਨ੍ਹਾਂ ਨੂੰ ਸਨਮਾਨ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਘਰ ਤੋਂ ਭੱਜ ਕੇ ਵਿਆਹ ਕਰਨ ਵਾਲੇ ਪ੍ਰੇਮੀ ਜੋੜਿਆਂ ਦੀ ਲਗਾਤਾਰ ਵਧ ਰਹੀ ਪਟੀਸ਼ਨ ’ਤੇ੍ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚਿੰਤਾ ਜਤਾਈ ਹੈ। ਹਾਈਕੋਰਟ ਨੇ ਇੱਕ ਲੜਕੇ ਦੇ ਖਿਲਾਫ ਲੜਕੀ ਦੇ ਪਿਤਾ ਵੱਲੋਂ 15 ਸਾਲ ਪਹਿਲਾਂ ਦਰਜ ਕਰਵਾਈ ਐਫਆਈਆਰ ਹਾਈਕੋਰਟ ਨੇ ਰੱਦ ਕਰਦੇ ਹੋਏ ਇਹ ਟਿੱਪਣੀ ਕੀਤੀ ਹੈ।
ਦੱਸ ਦਈਏ ਕਿ ਇਹ ਮਾਮਲਾ 15 ਸਾਲ ਪੁਰਾਣਾ ਹੈ। 15 ਸਾਲ ਪਹਿਲਾਂ 2009 ’ਚ ਲੁਧਿਆਣਾ ਦੇ ਇੱਕ ਵਿਅਕਤੀ ਨੇ ਇੱਕ ਲੜਕੇ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ ਕਿ ਇਹ ਲੜਕਾ ਉਨ੍ਹਾਂ ਦੀ ਕੁੜੀ ਨੂੰ ਵਰਗਲਾ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਹੈ।
ਐਫਆਈ ਦਰਜ ਹੋਣ ਦੇ ਸਾਲਾਂ ਬਾਅਦ ਪੁਲਿਸ ਨੇ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਸਮੇਂ ਲੜਕੇ ਨੇ ਪੁਲਿਸ ਨੂੰ ਦੱਸਿਆ ਸੀ ਕਿ ਸਾਲ 2010 ’ਚ ਉਨ੍ਹਾਂ ਨੇ ਵਿਆਹ ਕਰ ਲਿਆ ਸੀ ਅਤੇ ਹੁਣ ਉਨ੍ਹਾਂ ਦੇ ਤਿੰਨ ਬੱਚੇ ਵੀ ਹਨ। ਲੜਕੀ ਨੇ ਵੀ ਪੁਲਿਸ ’ਚ ਲੜਕੇ ਦੇ ਪੱਖ ’ਚ ਬਿਆਨ ਦਿੱਤਾ ਸੀ ਅਤੇ ਕਿਹਾ ਸੀ ਕਿ ਹੁਣ ਉਹ ਇਸ ਲੜਕੇ ਦੇ ਨਾਲ ਖੁਸ਼ ਹੈ। ਇਸ ਤੋਂ ਬਾਅਦ ਲੜਕੇ ਨੂੰ ਜ਼ਮਾਨਤ ਮਿਲ ਗਈ ਸੀ।
ਹੁਣ ਲੜਕੇ ਨੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਹਾਈਕੋਰਟ ’ਚ ਗੁਹਾਰ ਲਗਾਈ ਤਾਂ ਹਾਈਕੋਰਟ ਨੇ ਕਿਹਾ ਕਿ ਦੋਵੇਂ ਮੁੰਡਾ ਕੁੜੀ ਹੁਣ ਖੁਸ਼ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਹਨ। ਅਜਿਹੇ ’ਚ ਇਸ ਐਫਆਈਆਰ ਨੂੰ ਜਾਰੀ ਰੱਖਣਾ ਸਹੀ ਨਹੀਂ ਹੋਵੇਗਾ।
ਇਸਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਪਿਆਰ ਕਰਦੇ ਹਨ ਉਨ੍ਹਾਂ ਦੀ ਪਸੰਦ ਦਾ ਸਨਮਾਨ ਵੀ ਕੀਤਾ ਜਾਵੇ ਅਤੇ ਮਾਤਾ ਪਿਤਾ ਨੂੰ ਇਹ ਸਮਝਣਾ ਹੋਵੇਗਾ ਕਿ ਉਨ੍ਹਾਂ ਦੇ ਬੱਚੇ ਆਪਣੀ ਪਸੰਦ ਨਾਲ ਵਿਆਹ ਕਰਨ ਦਾ ਅਧਿਕਾਰ ਰਖਦੇ ਹਨ। ਜਿਸਦਾ ਸਨਮਾਨ ਹੋਣਾ ਚਾਹੀਦਾ ਹੈ। ਇਸੇ ਟਿੱਪਣੀ ਦੇ ਨਾਲ ਹਾਈਕੋਰਟ ਨੇ ਲੜਕੇ ਦੇ ਖਿਲਾਫ 15 ਸਾਲ ਪਹਿਲਾਂ ਦਰਜ ਇਸ ਐਫਆਈਆਰ ਨੂੰ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ: ਪੇਸ਼ੀ ’ਤੇ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਲਈ ਨਵਾਂ ਨਿਯਮ, ਹੁਣ ਨਹੀਂ ਹੋਵੇਗੀ ਖੱਜਲ-ਖੁਆਰੀ