ਹਾਈਕੋਰਟ ਨੇ 5994 ETT ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ...ਪਰ ਪੰਜਾਬੀ ਦੀ ਪ੍ਰੀਖਿਆ ਕਰ ਦਿੱਤੀ ਰੱਦ

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਪੰਜਾਬ ਅਤੇ ਪੰਜਾਬੀਅਤ ਦਾ ਨਿਰਣਾ ਨਹੀਂ ਕੀਤਾ ਜਾ ਸਕਦਾ। ਹਾਈਕੋਰਟ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੇ ਫਰਕ ਨੂੰ ਸਹੀ ਢੰਗ ਨਾਲ ਨਹੀਂ ਸਮਝ ਸਕੀ ਹੈ।

By  Aarti May 4th 2024 09:01 AM

5994 Posts Of ETT Teachers: ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ’ਤੇ ਭਰਤੀ ’ਤੇ ਲੱਗੀ ਰੋਕ ਨੂੰ ਹਟਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਹਾਈ ਕੋਰਟ ਨੇ ਇਸ ਭਰਤੀ ਦੇ ਸਿਲੇਬਸ ਵਿੱਚੋਂ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਪੁੱਛਿਆ ਕਿ ਇਸ ਪ੍ਰੀਖਿਆ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਪੰਜਾਬ ਅਤੇ ਪੰਜਾਬੀਅਤ ਦਾ ਨਿਰਣਾ ਨਹੀਂ ਕੀਤਾ ਜਾ ਸਕਦਾ। ਹਾਈਕੋਰਟ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੇ ਫਰਕ ਨੂੰ ਸਹੀ ਢੰਗ ਨਾਲ ਨਹੀਂ ਸਮਝ ਸਕੀ ਹੈ। ਭਾਸ਼ਾ ਤੋਂ ਵਿਆਕਰਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਪੰਜਾਬ ਤੋਂ ਬਾਹਰ ਦੇ ਬਿਨੈਕਾਰਾਂ ਨੂੰ ਇਸ ਭਰਤੀ ਵਿੱਚ ਸ਼ਾਮਲ ਹੋਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ।

ਇਸ ਲਈ ਹਾਈ ਕੋਰਟ ਨੇ ਪੰਜਾਬੀ ਭਾਸ਼ਾ ਦੇ ਇਮਤਿਹਾਨ ਨੂੰ ਸਿਰਫ਼ ਪੰਜਾਬੀ ਭਾਸ਼ਾ ਤੱਕ ਸੀਮਤ ਰੱਖਦਿਆਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਵੇਂ ਸਿਰੇ ਤੋਂ ਪ੍ਰੀਖਿਆ ਕਰਵਾਉਣ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਨੇ ਕੁਝ ਰਾਹਤ ਦਿੰਦਿਆਂ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਜੋ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਲਾਜ਼ਮੀ ਕੀਤੀ ਗਈ ਸੀ, ਨੂੰ ਦਰੁਸਤ ਕਰਾਰ ਦਿੱਤਾ ਹੈ। ਪਰ ਇਸ ਪ੍ਰੀਖਿਆ ਦਾ ਸਿਲੇਬਸ ਰੱਦ ਕਰ ਦਿੱਤਾ ਗਿਆ ਹੈ ਅਤੇ ਇਮਤਿਹਾਨ ਨਵੇਂ ਸਿਰੇ ਤੋਂ ਲੈਣ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਦੀ ਵੱਡੀ ਕਾਰਵਾਈ; ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ

Related Post