Sukhpal Khaira ਮਾਮਲੇ ਚ ਹਾਈਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਪੁੱਛਿਆ- ਕਿਉਂ ਨਾ ਕੇਸ ਤੇ ਰੋਕ ਲਗਾਈ ਜਾਵੇ ?

Sukhpal Singh Khaira Case : ਉਚ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਕਿਉਂ ਨਾ ਇਸ ਮਾਮਲੇ 'ਤੇ ਹੁਣ ਰੋਕ ਲਗਾਈ ਜਾਵੇ ? ਦੱਸ ਦਈਏ ਕਿ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਆਪਣੇ ਖਿਲਾਫ ਚਲਾਏ ਜਾ ਰਹੇ ਕੇਸ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

By  KRISHAN KUMAR SHARMA April 5th 2025 11:37 AM -- Updated: April 5th 2025 12:07 PM
Sukhpal Khaira ਮਾਮਲੇ ਚ ਹਾਈਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਪੁੱਛਿਆ- ਕਿਉਂ ਨਾ ਕੇਸ ਤੇ ਰੋਕ ਲਗਾਈ ਜਾਵੇ ?

MLA Sukhpal Singh Khaira Case : ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਐਨਡੀਪੀਐਸ ਐਕਟ ਮਾਮਲੇ ਵਿੱਚ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਵੱਡਾ ਝਟਕਾ ਦਿੱਤਾ ਹੈ। ਉਚ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਕਿਉਂ ਨਾ ਇਸ ਮਾਮਲੇ 'ਤੇ ਹੁਣ ਰੋਕ ਲਗਾਈ ਜਾਵੇ ?

ਦੱਸ ਦਈਏ ਕਿ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਆਪਣੇ ਖਿਲਾਫ ਚਲਾਏ ਜਾ ਰਹੇ ਕੇਸ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਸਾਲ 2015 'ਚ ਉਨ੍ਹਾਂ ਖਿਲਾਫ ਜਲਾਲਾਬਾਦ 'ਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਉਸ ਵਿਰੁੱਧ ਜਾਰੀ ਸੰਮਨ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।

ਇਸ ਦੇ ਬਾਵਜੂਦ 2021 ਵਿੱਚ ਉਸ ਦੇ ਘਰ ਛਾਪਾ ਮਾਰਿਆ ਗਿਆ ਅਤੇ 2023 ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।ਈਡੀ ਕੋਲ ਇਹ ਕੇਸ ਚਲਾਉਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਜਿਸ ਐਫਆਈਆਰ ਤਹਿਤ ਹੁਣ ਈਡੀ ਉਸ ਖ਼ਿਲਾਫ਼ ਮੁਕੱਦਮਾ ਚਲਾ ਰਿਹਾ ਹੈ, ਉਸ ਕੇਸ ਵਿੱਚ ਉਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਮਿਲੀ ਹੈ, ਇਸ ਲਈ ਈਡੀ ਵੱਲੋਂ ਚਲਾਏ ਜਾ ਰਹੇ ਇਹ ਮੁਕੱਦਮੇ ਗਲਤ ਹਨ।

ਹਾਈਕੋਰਟ ਨੇ ਖਹਿਰਾ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Related Post