Punjab Panchayat Polls : ਕੀ ਪੰਜਾਬ ’ਚ ਪੰਚਾਇਤੀ ਚੋਣਾਂ ਹੋਣਗੀਆਂ ਰੱਦ ? ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਸਿਰਫ 1 ਘੰਟੇ ਦਾ ਸਮਾਂ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਦੇ ਖਿਲਾਫ ਲਗਾਤਾਰ ਆ ਰਹੇ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਇੱਕ ਘੰਟੇ ਦੇ ਅੰਦਰ ਦੱਸੋ ਕਿ ਕਿਵੇਂ ਚੋਣ ਅਧਿਕਾਰੀ ਨਿਯੁਕਤੀ ਕੀਤੀ ਗਈ ਹੈ।
Punjab Panchayat Polls : ਇੱਕ ਪਾਸੇ ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਲਗਾਤਾਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਗਾਈ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਦੇ ਖਿਲਾਫ ਲਗਾਤਾਰ ਆ ਰਹੇ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਇੱਕ ਘੰਟੇ ਦੇ ਅੰਦਰ ਦੱਸੋ ਕਿ ਕਿਵੇਂ ਚੋਣ ਅਧਿਕਾਰੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਰਾਜਕਤਾ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਉਲੰਘਣਾ ਹੋ ਰਹੀ ਹੈ।
ਹਾਈਕੋਰਟ ਨੇ ਸਖਤ ਰੁਖ ਅਪਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਸਰਕਾਰ ਚੋਣ ਦੀ ਨੋਟੀਫਿਕੇਸ਼ਨ ਵਾਪਿਸ ਲੈ ਕੇ ਚੋਣ ਨੋਟੀਫਿਕੇਸ਼ਨ ਨੂੰ ਵਾਪਿਸ ਲੈ ਕੇ ਨਵੇਂ ਸਿਰੇ ਤੋਂ ਬਿਹਤਰ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਨੂੰ ਇਸ ਸਬੰਧੀ ਸਖਤ ਹੁਕਮ ਜਾਰੀ ਕਰਨਾ ਪਵੇਗਾ। ਸੁਣਵਾਈ ਨੂੰ ਫਿਲਹਾਲ 1 ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਹਾਈਕੋਰਟ ਨੇ ਕਿਹਾ ਕਿ ਰਾਜ ਕਮਲ ਚੌਧਰੀ ਅਪ੍ਰੈਲ ’ਚ ਆਈਏਐਸ ਦੇ ਤੌਰ ’ਤੇ ਰਿਟਾਇਰ ਹੋ ਚੁੱਕੇ ਹਨ। ਇਸ ਲਈ ਉਹ ਚੋਣਾਂ ਦੀ ਨੋਟੀਫਿਕੇਸ਼ਨ ਹੀ ਨਹੀਂ ਜਾਰੀ ਕਰ ਸਕਦੇ ਸੀ। ਐਕਟ ਦੇ ਤਹਿਤ ਉਸੀ ਆਈਏਐਸ ਅਧਿਕਾਰੀ ਨੂੰ ਸੂਬੇ ਦਾ ਚੋਣ ਅਧਿਕਾਰੀ ਨਿਯੁਕਤ ਕੀਤਾ ਜਾ ਸਕਦਾ ਹੈ ਜੋ ਆਈਏਐਸ ਦੇ ਤੌਰ ’ਤੇ ਬਤੌਰ ਸੇਵਾ ’ਚ ਹੋਵੇ। ਜਾਂ ਫਿਰ ਕਿਸੇ ਰਿਟਾਇਰ ਹਾਈਕੋਰਟ ਦੇ ਜਜ ਨੂੰ ਰਾਜ ਚੋਣ ਕਮਿਸ਼ਨਰ ਕੀਤਾ ਜਾ ਸਕਦਾ ਹੈ। ਰਾਜ ਕਮਲ ਚੌਧਰੀ ਨੇ ਸਤੰਬਰ ’ਚ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ ਜਦਕਿ ਉਹ ਅਪ੍ਰੈਲ ’ਚ ਹੀ ਰਿਟਾਇਰ ਹੋ ਚੁੱਕੇ ਸੀ।
ਇਹ ਵੀ ਪੜ੍ਹੋ : New Chief Secretary : ਅਨੁਰਾਗ ਵਰਮਾ ਦੀ ਜਗ੍ਹਾ ਕੇਏਪੀ ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ