ਅੱਜ ਵੀ ਅਦਾਲਤ ’ਚ ਪੇਸ਼ ਨਹੀਂ ਹੋਏ Singer Gippy Grewal; ਮੰਗਿਆ ਹੋਰ ਸਮਾਂ, ਜਾਣੋ ਮਾਮਲਾ

ਮੁਹਾਲੀ ਅਦਾਲਤ ਨੇ ਗਾਇਕ ਗਿੱਪੀ ਗਰੇਵਾਲ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ।

By  Aarti August 20th 2024 11:07 AM -- Updated: August 20th 2024 12:07 PM

Singer Gippy Grewal : ਗਾਇਕ ਅਤੇ ਕਲਾਕਾਰ ਗਿੱਪੀ ਗਰੇਵਾਲ ਅੱਜ ਵੀ ਮੁਹਾਲੀ ਜ਼ਿਲ੍ਹੇ ਦੀ ਅਦਾਲਤ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਦੇ ਵਕੀਲ ਨੇ ਸੁਣਵਾਈ ਦੌਰਾਨ ਹੋਰ ਸਮਾਂ ਮੰਗਿਆ ਹੈ।  

ਜਾਣੋ ਪੂਰਾ ਮਾਮਲਾ

ਦੱਸ ਦਈਏ ਕਿ 31 ਮਈ, 2018 ਨੂੰ, ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਸਦੇ ਵਟਸਐਪ 'ਤੇ ਵੌਇਸ ਅਤੇ ਟੈਕਸਟ ਸੁਨੇਹੇ ਪ੍ਰਾਪਤ ਹੋਏ। ਇਸ ਮੈਸੇਜ ਵਿੱਚ ਉਸਨੂੰ ਇੱਕ ਨੰਬਰ ਦਿੱਤਾ ਗਿਆ ਸੀ ਤੇ ਇਸ ਨੰਬਰ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।


ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ।ਦੱਸ ਦਈਏ ਕਿ ਜਦੋਂ ਉਨ੍ਹਾਂ ਨੂੰ ਇਹ ਧਮਕੀ ਮਿਲੀ ਸੀ ਤਾਂ ਉਹ ਆਪਣੀ ਫਿਲਮ ਕੈਰੀ ਆਨ ਜੱਟਾ 2 ਦੇ ਪ੍ਰਮੋਸ਼ਨ ਲਈ ਪੰਜਾਬ ਤੋਂ ਬਾਹਰ ਸੀ।

ਜਾਣਕਾਰੀ ਮੁਤਾਬਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਕੈਨੇਡਾ 'ਚ ਹਨ। ਇਸ ਕਾਰਨ ਉਹ ਅਦਾਲਤ ਦੇ ਸੰਮਨ ਹਾਸਲ ਨਹੀਂ ਕਰ ਪਾ ਰਹੇ ਹਨ। ਪਰ ਕਿਉਂਕਿ ਇਸ ਮਾਮਲੇ ਵਿੱਚ ਗਿੱਪੀ ਗਰੇਵਾਲ ਮੁੱਖ ਸ਼ਿਕਾਇਤਕਰਤਾ ਹੈ, ਇਸ ਲਈ ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ। ਇਸ ਲਈ ਅਦਾਲਤ ਵੱਲੋਂ ਅੱਜ ਮੁੜ ਸੰਮਨ ਭੇਜੇ ਗਏ ਹਨ। ਇਸ ਤੋਂ ਇਲਾਵਾ ਪਿਛਲੀ ਪੇਸ਼ੀ ’ਤੇ ਪੰਜਾਬ ਪੁਲਿਸ ਦੇ ਡੀਐਸਪੀ ਰੁਪਿੰਦਰ ਸਿੰਘ ਸੋਹੀ ਨੂੰ ਵੀ ਸੰਮਨ ਭੇਜੇ ਗਏ ਸਨ। ਪਰ ਉਹ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਇਸ ਦੇ ਨਾਲ ਹੀ ਮੁਹਾਲੀ ਦੇ ਐਸਐਸਪੀ ਰਾਹੀਂ ਇਸ ਕੇਸ ਦੇ ਮੁਲਜ਼ਮ ਦਿਲਪ੍ਰੀਤ ਸਿੰਘ ਬਾਬਾ ਨੂੰ ਵੀ ਜੇਲ੍ਹ ਪ੍ਰਸ਼ਾਸਨ ਕੋਲ ਤਲਬ ਕੀਤਾ ਗਿਆ। ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ।

ਇਹ ਵੀ ਪੜ੍ਹੋ: ਮਸ਼ਹੂਰ ਬ੍ਰਿਟਿਸ਼ ਸਿੰਗਰ ਤੇ ਟੀਵੀ ਮਾਡਲ ਨੂੰ ਡੇਟ ਕਰ ਰਹੇ Hardik Pandya, ਜਾਣੋ ਕੌਣ ਹੈ ਜੈਸਮੀਨ ਵਾਲੀਆ

Related Post