Stubble Burning In Punjab : ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਪੰਜਾਬ ਬਣਿਆ ਮੋਹਰੀ , ਸੂਬੇ ’ਚੋਂ 1000 ਤੋਂ ਵੱਧ ਮਾਮਲੇ ਆਏ ਸਾਹਮਣੇ
ਮਿਲੀ ਜਾਣਕਾਰੀ ਮੁਤਾਬਿਕ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਪੰਜਾਬ ਸਭ ਤੋਂ ਮੋਹਰੀ ਰਿਹਾ ਹੈ। ਜੀ ਹਾਂ ਸਤੰਬਰ ਤੋਂ ਲੈ ਕੇ ਅਕਤੂਬਰ ਤੱਕ ਪੰਜਾਬ ਵਿੱਚੋਂ ਪਰਾਲੀ ਸਾੜਨ ਦੇ ਤਕਰੀਬਨ 1115 ਮਾਮਲੇ ਸਾਹਮਣੇ ਆਏ ਹਨ।
ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਹਵਾ ਗੁਣਵੱਤਾ ਸੂਚਕ ਅੰਕ ਵਧਿਆ ਹੈ। ਇੱਕ ਪਾਸੇ ਪ੍ਰਦੂਸ਼ਣ ਵਧ ਰਿਹਾ ਹੈ। ਦੂਜੇ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਾਫੀ ਵਾਧਾ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਪੰਜਾਬ ਸਭ ਤੋਂ ਮੋਹਰੀ ਰਿਹਾ ਹੈ। ਜੀ ਹਾਂ ਸਤੰਬਰ ਤੋਂ ਲੈ ਕੇ ਅਕਤੂਬਰ ਤੱਕ ਪੰਜਾਬ ਵਿੱਚੋਂ ਪਰਾਲੀ ਸਾੜਨ ਦੇ ਤਕਰੀਬਨ 1115 ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਜੇਕਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਹਰਿਆਣਾ ’ਚ 559 ਮਾਮਲੇ ਸਾਹਮਣੇ ਆਏ ਹਨ। ਉੱਤਰ ਪ੍ਰਦੇਸ਼ ਚੋਂ 528 ਮਾਮਲੇ ਸਾਹਮਣੇ ਆਏ ਹਨ, ਮੱਧਪ੍ਰਦੇਸ਼ ਚੋਂ 99, ਰਾਜਸਥਾਨ ’ਚ 93 ਅਤੇ ਦਿੱਲੀ ਚੋਂ ਸਿਰਫ 7 ਮਾਮਲੇ ਸਾਹਮਣੇ ਆਏ ਹਨ।
ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਵਿੱਚੋਂ ਹਰ ਦਿਨ ਔਸਤਨ ’ਚ 100 ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਦੀ ਮਾਨ ਸਰਕਾਰ ਵੱਲੋਂ ਪਰਾਲੀ ਦੇ ਮਸਲੇ ਨੂੰ ਹੱਲ ਕਰਨ ਦੇ ਕਈ ਦਾਅਵੇ ਕੀਤੇ ਗਏ ਸੀ ਪਰ ਹੁਣ ਇਨ੍ਹਾਂ ਵੱਧ ਮਾਮਲਿਆਂ ਦੇ ਅੱਗੇ ਖੋਖਲੇ ਨਜ਼ਰ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਸ਼ੱਕ ਕਈ ਵਾਰ ਅਪੀਲ ਕਰ ਚੁੱਕੇ ਹਨ ਪਰ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।