Sunil Jakhar News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਕਬੂਲਨਾਮਾ
Punjab News : ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫੇ ਦੀ ਪੇਸ਼ਕਸ਼ ਕਰਦਿਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਤੋਂ ਬਾਅਦ ਨੈਤਿਕਤਾ ਅਧਾਰ 'ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਗੱਲ ਕਹੀ ਸੀ।
Jakhar resign News : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੱਡਾ ਕਬੂਲਨਾਮਾ ਕੀਤਾ ਹੈ। ਜਾਖੜ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਤੋਂ ਬਾਅਦ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫੇ ਦੀ ਗੱਲ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਅਸਤੀਫੇ ਦੀ ਗੱਲ ਕਬੂਲਦਿਆਂ ਕਿਹਾ ਕਿ ਪਾਰਟੀ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਪੀਐਮ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਅਸਤੀਫਾ ਭੇਜਿਆ ਸੀ।
ਸੁਨੀਲ ਜਾਖੜ ਦਾ ਇਹ ਕਬੂਲਨਾਮਾ ਇੱਕ ਨਿੱਜੀ ਅਖਬਾਰ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫੇ ਦੀ ਪੇਸ਼ਕਸ਼ ਕਰਦਿਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਤੋਂ ਬਾਅਦ ਨੈਤਿਕਤਾ ਅਧਾਰ 'ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਗੱਲ ਕਹੀ ਸੀ।
ਪੰਜਾਬ ਭਾਜਪਾ ਨੇ ਅਸਤੀਫੇ ਦੀਆਂ ਖ਼ਬਰਾਂ ਦਾ ਕੀਤਾ ਸੀ ਖੰਡਨ
ਦੱਸ ਦਈਏ ਕਿ ਉਦੋਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸੁਨੀਲ ਜਾਖੜ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਤੇ ਝੂਠਾ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ, ''ਸ੍ਰੀ ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਉਹ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਸਰਾਸਰ ਝੂਠਾ ਪ੍ਰਚਾਰ ਹੈ।''