ਪੰਜਾਬ ਬੋਰਡ 5ਵੀਂ ਜਮਾਤ ਦਾ ਨਤੀਜਾ ਜਾਰੀ, ਇੱਥੋਂ ਦੇਖ ਸਕਦੇ ਵਿਦਿਆਰਥੀ

By  Jasmeet Singh April 1st 2024 04:42 PM

PSEB 5th class results: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਡਾ: ਸਤਬੀਰ ਬੰਦੀ, ਚੇਅਰਪਰਸਨ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਗਵਾਈ ਵਿੱਚ ਅਕਾਦਮਿਕ ਸਾਲ 2023-2024 ਪੰਜਵੀਂ ਸ਼੍ਰੇਣੀ ਦਾ ਨਤੀਜਾ ਡਾ. ਪ੍ਰੇਮ ਕੁਮਾਰ, ਵਾਈਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਘੋਸ਼ਿਤ ਕੀਤਾ ਗਿਆ। 

ਇਸ ਸਾਲ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 306431 (ਤਿੰਨ ਲੱਖ ਛੇ ਹਜਾਰ ਚਾਰ ਸੌ ਇੱਕਤੀ) ਪ੍ਰੀਖਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ ਜਿਨ੍ਹਾਂ ਵਿੱਚੋਂ 305937 (ਤਿੰਨ ਲੱਖ ਪੰਜ ਹਜਾਰ ਨੂੰ ਸੋ ਸੈਂਤੀ ਪਾਸ) ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 99.84 ਰਹੀ ਹੈ।

ਪੰਜਵੀਂ ਸ਼੍ਰੇਣੀ ਮਾਰਚ 2024 ਪ੍ਰੀਖਿਆਵਾਂ ਦੇ ਪ੍ਰਯੋਗੀ ਵਿਸ਼ਿਆਂ ਦੀ ਆਖਰੀ ਮਿਤੀ: 15.03.2023 ਸੀ ਅਤੇ ਇਹ ਨਤੀਜਾ 15 ਦਿਨਾਂ ਦੇ ਅੰਦਰ ਘੋਸ਼ਿਤ ਕਰਨਾ ਬੋਰਡ ਕਰਮਚਾਰੀਆਂ ਅਤੇ ਮੁਲਾਂਕਣ ਕਰਨ ਵਾਲੇ ਅਮਲੇ ਅਤੇ ਸਬੰਧਤ ਜਿਲ੍ਹਾ ਅਧਿਕਾਰੀਆਂ ਦੀ ਲਗਨ ਨਾਲ ਹੀ ਇਹ ਸੰਭਵ ਹੋਇਆ ਹੈ, ਜੋ ਕਿ ਸ਼ਲਾਘਾਯੋਗ ਹੈ।

ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪਾਸ ਨਹੀਂ ਹੋ ਸਕੇ, ਉਹਨਾਂ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਮਹੀਨੇ ਤੱਕ ਫਿਰ ਹੋਵੇਗੀ। ਜਿਸ ਦੇ ਲਈ ਸਬੰਧਿਤ ਵਿਦਿਆਰਥੀ ਵੱਖਰੇ ਤੌਰ ਤੇ ਫਾਰਮ ਆਦਿ ਭਰਨਗੇ, ਜਿਸਦੇ ਲਈ ਤਰੀਕ ਵੱਖਰੇ ਤੌਰ ਤੇ School login ਅਤੇ ਅਖਬਾਰ ਰਾਹੀਂ ਸੂਚਿਤ ਕੀਤੀ ਜਾਵੇਗੀ। 

ਪਰ ਇਹ ਅਸਫਲ ਪ੍ਰੀਖਿਆਰਥੀ ਛੇਵੀਂ ਸ਼੍ਰੇਣੀ ਵਿੱਚ ਆਰਜੀ ਦਾਖਲਾ ਲੈ ਸਕਦੇ ਹਨ ਅਤੇ ਜਿਹੜੇ ਪ੍ਰੀਖਿਆਰਥੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਪਾਸ ਹੋ ਜਾਣਗੇ ਉਹਨਾਂ ਪ੍ਰੀਖਿਆਰਥੀਆਂ ਦਾ ਨਤੀਜਾ Promoted ਅਤੇ ਜਿਹੜੇ ਪ੍ਰੀਖਿਆਰਥੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਪਾਸ ਨਹੀਂ ਹੋਣਗੇ ਉਹਨਾਂ ਪ੍ਰੀਖਿਆ ਦਾ ਨਤੀਜਾ Not Promoted ਘੋਸ਼ਿਤ ਹੋਵੇਗਾ ਭਾਵ ਉਹ ਦੁਬਾਰਾ ਪੰਜਵੀਂ ਸ੍ਰੇਣੀ ਵਿੱਚ ਹੀ ਦਾਖਲੇ ਦੇ ਯੋਗ ਹੋਣਗੇ।

ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ ਮਿਤੀ 02.04.2024 ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ਤੇ ਉਪਲਬਧ ਹੋਵੇਗਾ। 

ਨਤੀਜੇ ਸਬੰਧੀ ਦਰਸਾਏ ਅੰਕ ਵਿਦਿਆਰਥੀਆਂ/ਸਕੂਲਾਂ ਲਈ ਕੇਵਲ ਸੂਚਨਾ ਹਿੱਤ ਹੋਣਗੇ। ਨਤੀਜੇ ਦੀ ਘੋਸ਼ਣਾ ਕਰਨ ਸਮੇਂ ਅਵਿਕੇਸ਼ ਗੁਪਤਾ, ਪੀ.ਸੀ.ਐਸ.ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਅਤੇ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

ਇਸ ਤਰ੍ਹਾਂ ਤੁਸੀਂ 5ਵੀਂ ਜਮਾਤ ਦਾ ਨਤੀਜਾ ਦੇਖ ਸਕਦੇ ਹੋ

  1. ਅਧਿਕਾਰਤ ਵੈੱਬਸਾਈਟ https://www.pseb.ac.in/ 'ਤੇ ਜਾਓ
  2. 5ਵੀਂ ਜਮਾਤ ਦੇ ਨਤੀਜੇ ਲਿੰਕ 'ਤੇ ਕਲਿੱਕ ਕਰੋ
  3. ਵਿਦਿਆਰਥੀ ਸਰਟੀਫਿਕੇਟ ਜਿਵੇਂ ਕਿ ਬੋਰਡ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ
  4. ਨਤੀਜਾ ਡਾਊਨਲੋਡ ਕਰੋ

ਇਹ ਖਬਰਾਂ ਵੀ ਪੜ੍ਹੋ: 

Related Post