Punjab Breaking News Live: ਸਿੰਘ ਸਾਹਿਬ ਵੱਲੋਂ ਰਾਜਪੁਰਾ ਵਿੱਚ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ

Punjab Breaking News Live: ਹਰ ਖ਼ਬਰ 'ਤੇ ਸਾਡੀ ਪਹਿਲੀ ਨਜ਼ਰ, ਪੰਜਾਬ ਭਰ ਦੀਆਂ ਵੱਡੀਆਂ-ਛੋਟੀਆਂ ਖਬਰਾਂ 'ਤੇ ਅਸੀਂ ਰੱਖ ਦੇ ਹਾਂ ਧਿਆਨ ਤਾਂ ਜੋ ਤੁਹਾਡੇ ਤੱਕ ਪਹੁੰਚਾਈ ਜਾ ਸਕੇ ਹਰ ਅਹਿਮ ਖ਼ਬਰ..ਇਥੇ ਪੜ੍ਹੋ

By  Amritpal Singh July 13th 2023 08:54 AM -- Updated: July 14th 2023 09:05 PM

Jul 14, 2023 09:05 PM

ਐਂਟੀ ਗੈਂਗਸਟਰ ਟਾਸਕ ਫੋਰਸ ਨੇ 4 ਹੈਰੋਇਨ ਸਮੱਗਲਰਾਂ ਨੂੰ ਕੀਤਾ ਕਾਬੂ

ਬਠਿੰਡਾ ਪੁਲਿਸ ਦੀ ਸੀਆਈਏ 2 ਦੀ ਟੀਮ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਔਡੀ ਕਾਰ ਵਿੱਚ ਸਵਾਰ 4 ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ।

ਮੁਲਜ਼ਮਾਂ ਕੋਲੋਂ 270 ਗ੍ਰਾਮ ਹੈਰੋਇਨ, 32 ਬੋਰ ਦਾ ਇੱਕ ਵਿਦੇਸ਼ੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਵਿੱਚ ਇੱਕ ਅੰਤਰਰਾਸ਼ਟਰੀ ਤਸਕਰ ਵੀ ਸ਼ਾਮਲ ਹੈ। ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਲਿਆਉਂਦੇ ਸਨ। ਉਸ ਖ਼ਿਲਾਫ਼ ਥਾਣਾ ਕੈਨਾਲ ਵਿੱਚ ਕੇਸ ਦਰਜ ਕਰਕੇ ਹੋਰ ਰਿਮਾਂਡ ਹਾਸਲ ਕਰ ਲਿਆ ਹੈ

Jul 14, 2023 08:29 PM

ਸਿੰਘ ਸਾਹਿਬ ਵੱਲੋਂ ਬੇਅਦਬੀ ਦੀ ਘਟਨਾ ਦੀ ਨਿਖੇਦੀ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਕਿ ਪਿੰਡ ਨਰੜੂ, ਤਹਿ ਰਾਜਪੁਰਾ ਜਿਲ੍ਹਾ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਬੈਠ ਕੇ ਬਹੁਤ ਹੀ ਦੁੱਖਦਾਈ ਘਟਨਾ ਨੂੰ ਅੰਜਾਮ ਦਿੱਤਾ ਹੈ। ਸਿੰਘ ਸਾਹਿਬ ਜੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਤੇ ਗੁਰੂ ਸਾਹਿਬ ਜੀ ਦੀ ਹਜੂਰੀ ਵਿੱਚ ਇਕ ਸੇਵਾਦਾਰ ਜਰੂਰ ਤਾਇਨਾਤ ਰਹੇ ਤਾਂ ਜੋ ਅਜਿਹੀਆਂ ਘਟਨਾ ਨਾ ਵਾਪਰਨ।

Jul 14, 2023 07:54 PM

ਹੜ੍ਹਾਂ ਦੀ ਲਪੇਟ ਵਿੱਚ ਇਕ ਹੋਰ ਵਿਅਕਤੀ ਦੀ ਮੌਤ

ਪਟਿਆਲਾ ਦੇ ਨਜ਼ਦੀਕ ਪਿੰਡ ਹਰੀਗੜ੍ਹ ਦੇ 42 ਸਾਲਾਂ ਵਿਅਕਤੀ ਦੀ ਪਾਣੀ  ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਨੇਕ ਸਿੰਘ ਹਰਿਗੜ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਹਰਨੇਕ ਸਿੰਘ ਆਪਣੇ ਘਰ ਦੇ  ਬਾਹਰ ਪੈਰ ਫਿਸਲਨ ਕਰਕੇ ਪਾਣੀ ਵਿੱਚ ਡੁੱਬ ਗਿਆ। ਪਿੰਡ ਹਰੀਗੜ੍ਹ ਵਿਖੇ ਘਰਾਂ ਵਿੱਚ ਪੰਜ ਤੋਂ ਛੇ ਫੁੱਟ ਤੱਕ ਪਾਣੀ ਵੜਿਆ ਹੋਇਆ ਹੈ।

Jul 14, 2023 06:54 PM

ਹੜ੍ਹਾਂ ਵਿਚਾਲੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ


Jul 14, 2023 06:52 PM

ਕਿਰਨ ਖੇਰ ਦੀ ਸ਼ਹਿਰ 'ਚੋਂ ਗ਼ੈਰ ਮੌਜਦੂਗੀ ਨੂੰ ਲੈ ਕੇ ਵਿਰੋਧ


Jul 14, 2023 06:50 PM

ਹੜ੍ਹ ਦੇ ਪਾਣੀ 'ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਮਜ਼ਦੂਰ ਦੀ ਡੁੱਬਣ ਨਾਲ ਮੌਤ


Jul 14, 2023 06:49 PM

ਇਸ ਜ਼ਿਲ੍ਹੇ 'ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, 2 ਲੁਟੇਰੇ ਜ਼ਖ਼ਮੀ

ਸੂਤਰਾਂ ਦੇ ਮੁਤਾਬਕ ਤਰਨਤਾਰਨ ਵਿੱਚ ਪੁਲਿਸ ਅਤੇ ਲੁਟੇਰਾਂ ਦੇ ਵਿਚਕਾਰ ਮੁਠਭੇੜ ਹੋਣ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਦੁਆਰਾ ਲੁਟੇਰਿਆਂ ਦਾ ਪਿੱਛਾ ਕਿੱਟ ਗਿਆ। ਇਹ ਲੁਟੇਰੇ ਪੁਲਿਸ 'ਤੇ ਫਾਇਰਿੰਗ ਕਰ ਭੱਜੇ ਸਨ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ 2 ਲੁਟੇਰੇ ਜ਼ਖਮੀ ਹੋ ਗਏ। ਜ਼ਖਮੀ ਲੁਟੇਰਿਆਂ ਨੂੰ ਹੁਣ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Jul 14, 2023 06:48 PM

ਮਸ਼ੂਕ ਨੂੰ ਮਿਲਣ ਪਹੁੰਚਿਆ ਪਤੀ ਤਾਂ ਪਿੱਛੋਂ ਪਤਨੀ ਨੇ ਮਾਰਿਆ ਛਾਪਾ; 'ਘਬਰਾਇਆ ਪਤੀ ਫ਼ਰਾਰ'

ਪਤੀ ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ। ਪਰ ਕਲਜੁਗ ਦੇ ਭਿਆਨਕ ਸਮੇਂ ਦੌਰਾਨ ਹੁਣ ਰਿਸ਼ਤਿਆਂ ਵਿੱਚ ਤਰੇੜਾਂ ਪੈਂਦੀਆਂ ਨਜ਼ਰ ਆਉਂਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਨਾਭਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਅਮਰਗੜ ਤੋਂ ਪਿੱਛਾ ਕਰਨ ਲੱਗੀ ਪਤਨੀ ਨੇ ਆਪਣੇ ਪਤੀ ਨੂੰ ਨਾਭਾ ਦੀ ਡਿਫੈਂਸ ਕਲੋਨੀ ਵਿੱਚ ਆਪਣੇ ਪਤੀ ਦੀ ਮਸ਼ੂਕ ਨਾਲ ਰੰਗੇ ਹੱਥੀ ਫੜ ਲਿਆ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ.......

Jul 14, 2023 06:40 PM

ਪਿੰਡ ਨਰੜੁ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ


Jul 14, 2023 06:36 PM

ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ

ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਭਾਈ ਵੀਰ ਸਿੰਘ: ਸਖਸ਼ੀਅਤ, ਸਿਰਜਣਾ ਅਤੇ ਚਿੰਤਨ (ਸ਼ਬਦ-ਦਰਸ਼ਨ ਪਰਿਪੇਖ) ਵਿਸ਼ੇ ‘ਤੇ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਕਾਨਫਰੰਸ ਹਾਲ ਵਿਖੇ ਹੋਇਆ। ਇਸ ਕਾਨਫਰੰਸ ਦਾ ਆਯੋਜਨ ਖੋਜ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਅਤੇ ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵੱਲੋਂ ਕਰਵਾਇਆ ਗਿਆ। ਇਸ ਕਾਨਫਰੰਸ ਦੌਰਾਨ ਵੱਖ ਵੱਖ ਯੂਨੀਵਰਸਿਟੀਆਂ ਦੇ ਵਿਦਵਾਨਾਂ ਅਤੇ ਖੋਜਾਰਥੀਆਂ ਵੱਲੋਂ 64 ਖੋਜ ਪੱਤਰ ਪੇਸ਼ ਕੀਤੇ ਜਾਣਗੇ। 

Jul 14, 2023 06:33 PM

ਡਾ. ਬਲਬੀਰ ਸਿੰਘ ਨੇ ਟ੍ਰੈਕਟਰ 'ਤੇ ਬੈਠ ਕੇ ਹੜ੍ਹ ਪ੍ਰਭਾਵਿਤ ਕੋਹਿਨੂਰ ਇਨਕਲੇਵ ਤੇ ਬਾਬਾ ਸਿੰਘ ਨਗਰ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੜ੍ਹ ਤੋਂ ਪ੍ਰਭਾਵਿਤ ਕੋਹਿਨੂਰ ਇਨਕਲੇਵ ਅਤੇ ਬਾਬਾ ਦੀਪ ਸਿੰਘ ਨਗਰ ਦਾ ਟ੍ਰੈਕਟਰ ਉਤੇ ਬੈਠਕੇ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਤੁਰੰਤ ਹੀ ਖੜ੍ਹੇ ਪਾਣੀ ਦੀ ਨਿਕਾਸੀ ਕਰਵਾ ਕੇ ਇੱਥੇ ਸਾਫ਼-ਸਫ਼ਾਈ ਤੇ ਫਾਗਿੰਗ, ਮੱਛਰ ਮਾਰ ਤੇ ਐਂਟੀ ਲਾਰਵਾ ਦਵਾਈ ਛਿੜਕਾਈ ਜਾਵੇਗੀ। 

Jul 14, 2023 05:06 PM

ਗੈਂਗਵਾਰ ਦੌਰਾਨ ਮਾਰੇ ਗਏ ਨੋਜਵਾਨ ਦਾ ਗੁਰੂ ਨਾਨਕ ਹਸਪਤਾਲ ਹੋਵੇਗਾ ਪੋਸਟਮਾਰਟਮ

ਕਪੂਰਥਲਾ ਦੀ ਜੇਲ੍ਹ ਵਿਚ ਹੋਈ ਗੈਂਗਵਾਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਸਿਮਰਨਜੀਤ ਦੀ ਦੇਹ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਪੋਸਟਮਾਰਟਮ ਹਾਉਸ ਵਿਚ ਲਿਆਂਦਾ ਗਿਆ ਹੈ। ਇਸ ਮੌਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਿਮਰਨਜੀਤ ਉੱਤੇ ਕਤਲ ਦੇ 2 ਮਾਮਲੇ ਦਰਜ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

Jul 14, 2023 04:57 PM

ਰੇਲਵੇ ਲਾਈਨ 'ਤੇ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਕੱਟੀਆਂ ਬਾਂਹ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਗਰ ਨੇੜੇ ਲੰਘਦੀ ਰੇਲਵੇ ਲਾਈਨ 'ਤੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਬਾਂਹ ਕੱਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨਸੇਵਾ ਦੇ ਵਰਕਰ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀ ਨੌਜਵਾਨ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਦੀ ਪਛਾਣ ਅਮਰਪੁਰਾ ਬਸਤੀ ਵਾਸੀ ਸੋਨੂੰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਦੇ ਬਿਆਨ ਦਰਜ ਕਰ ਲਏ ਹਨ।

Jul 14, 2023 04:45 PM

ਅਦਾਕਾਰ ਗੈਵੀ ਨੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ


'ਏਕ ਥਾ ਟਾਈਗਰ' ਅਤੇ 'ਟਾਈਗਰ ਜ਼ਿੰਦਾ ਹੈ' ਫੇਮ ਅਦਾਕਾਰ ਗੈਵੀ ਚਾਹਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫਸੇ ਲੋਕਾਂ ਦੀ ਮਦਦ ਕੀਤੀ ਹੈ। ਗੈਵੀ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਲੋਕਾਂ ਤੱਕ ਭੋਜਨ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਵਸਤਾਂ ਪਹੁੰਚਾਉਣ ਲਈ ਕਮਰ ਡੂੰਘੇ ਪਾਣੀ ਵਿੱਚ ਘੁੰਮਦਾ ਨਜ਼ਰ ਆ ਰਿਹਾ ਹੈ। ਗੈਵੀ ਨੇ ਲੋੜਵੰਦ ਲੋਕਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ।

Jul 14, 2023 04:42 PM

ਚੰਦਰਮਾ ਦੇ ਪੰਧ 'ਤੇ ਪਹੁੰਚਿਆ ਭਾਰਤ ਦਾ ਚੰਦਰਯਾਨ-3

ਭਾਰਤ ਦਾ ਚੰਦਰਯਾਨ-3 ਸ਼ੁੱਕਰਵਾਰ ਨੂੰ ਸਫਲਤਾਪੂਰਵਕ ਚੰਦਰਮਾ ਦੇ ਪੰਧ 'ਤੇ ਪਹੁੰਚ ਗਿਆ ਅਤੇ ਚੰਦਰਮਾ ਵੱਲ ਵਧ ਰਿਹਾ ਹੈ। ਇਸ ਨੂੰ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਦੁਪਹਿਰ 2:35 ਵਜੇ ਲਾਂਚ ਕੀਤਾ ਗਿਆ। ਇਹ ਭਾਰਤ ਦਾ ਤੀਜਾ ਚੰਦਰਮਾ ਮਿਸ਼ਨ ਹੈ ਅਤੇ ਜੇਕਰ ਸਫਲ ਹੋ ਜਾਂਦਾ ਹੈ ਤਾਂ ਅਮਰੀਕਾ, ਸੋਵੀਅਤ ਸੰਘ ਅਤੇ ਚੀਨ ਤੋਂ ਬਾਅਦ ਭਾਰਤ ਚੰਦਰਮਾ 'ਤੇ ਸਫਲਤਾਪੂਰਵਕ ਉਤਰਨ ਵਾਲਾ ਚੌਥਾ ਦੇਸ਼ ਹੋਵੇਗਾ।

Jul 14, 2023 04:39 PM

ਇਸਰੋ ਨੇ ਚੰਦਰਯਾਨ-3 ਕੀਤਾ ਲਾਂਚ

ਇਸਰੋ ਨੇ ਸ਼ੁੱਕਰਵਾਰ ਦੁਪਹਿਰ 2.35 ਵਜੇ ਚੰਦਰਯਾਨ-3 ਨੂੰ ਲਾਂਚ ਕੀਤਾ। ਚੰਦਰਯਾਨ-3 ਚੰਦਰਮਾ ਦੀ ਸਤ੍ਹਾ 'ਤੇ ਭਾਰਤ ਦੀ ਛਾਪ ਛੱਡਣ ਲਈ ਆਪਣੀ ਯਾਤਰਾ 'ਤੇ ਰਵਾਨਾ ਹੋ ਗਿਆ ਹੈ, ਜੇਕਰ ਭਾਰਤ ਇਸ ਮਿਸ਼ਨ 'ਚ ਸਫਲ ਹੁੰਦਾ ਹੈ ਤਾਂ ਇਹ ਕਾਰਨਾਮਾ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਹੋਵੇਗਾ। ਇਸਰੋ ਨੇ LMV-3 ਰਾਕੇਟ ਰਾਹੀਂ ਚੰਦਰਯਾਨ-3 ਨੂੰ ਲਾਂਚ ਕਰਕੇ ਪੁਲਾੜ ਦੀ ਦੁਨੀਆ 'ਚ ਵੱਡਾ ਕਦਮ ਪੁੱਟਿਆ ਹੈ। ਪੂਰੀ ਖ਼ਬਰ ਪੜ੍ਹੋ

Jul 14, 2023 02:12 PM

ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਸਬੰਧਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ, ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

Jul 14, 2023 01:13 PM

ਸੁਖਨਾ ਝੀਲ 'ਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਿਆ

ਪਹਾੜਾਂ ਤੋਂ ਜ਼ਿਆਦਾ ਪਾਣੀ ਆਉਣ ਕਾਰਨ ਸ਼ੁੱਕਰਵਾਰ ਸਵੇਰੇ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹ ਦਿੱਤਾ ਗਿਆ। ਹਾਲਾਂਕਿ, ਪਾਣੀ ਦਾ ਨਿਕਾਸ ਜ਼ਿਆਦਾ ਨਹੀਂ ਸੀ, ਇਸ ਲਈ ਬਹੁਤ ਸਾਰੇ ਖੇਤਰ ਪ੍ਰਭਾਵਿਤ ਨਹੀਂ ਹੋਏ। ਪਹਾੜਾਂ 'ਤੇ ਮੀਂਹ, ਸੁਖਨਾ ਝੀਲ 'ਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਿਆ

Jul 14, 2023 11:15 AM

ਸੈਲਾਨੀਆਂ ਲਈ ਬੰਦ ਹੋਇਆ ਲਾਲ ਕਿਲਾ, ਯਮੁਨਾ ਦੇ ਪਾਣੀ ਨੇ ਦਿੱਲੀ 'ਚ ਮਚਾਈ ਤਬਾਹੀ

ਯਮੁਨਾ ਦੇ ਪਾਣੀ ਦਾ ਪੱਧਰ ਭਾਵੇਂ ਘੱਟ ਰਿਹਾ ,ਪਰ ਦਿੱਲੀ ਵਿੱਚ ਹੜ੍ਹ ਦਾ ਸੰਕਟ ਅਜੇ ਵੀ ਬਰਕਰਾਰ ਹੈ। ਯਮੁਨਾ ਨਦੀ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ 3 ਮੀਟਰ ਉੱਪਰ ਚਲ ਰਹੀ ਹੈ। ਅਜਿਹੇ 'ਚ ਰਾਜਧਾਨੀ ਦੇ ਕਈ ਇਲਾਕੇ ਅਜੇ ਵੀ ਪਾਣੀ 'ਚ ਡੁੱਬੇ ਹੋਏ ਹਨ। ਆਈਟੀਓ ਨੇੜੇ ਪਾਣੀ ਭਰ ਗਿਆ ਹੈ। ਦਰਿਆ ਦਾ ਪਾਣੀ ਲਾਲ ਕਿਲੇ ਅਤੇ ਰਿੰਗ ਰੋਡ ਤੱਕ ਪਹੁੰਚ ਗਿਆ।



Jul 14, 2023 10:52 AM

ਬਿਆਸ ਅਤੇ ਰਾਵੀ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਨੀਵਾਂ

ਮਾਝੇ ਲਈ ਇਹ ਚੰਗੀ ਖ਼ਬਰ ਹੈ ਕਿ ਇੱਥੋਂ ਦੀਆਂ ਪ੍ਰਮੁੱਖ ਨਦੀਆਂ ਬਿਆਸ ਅਤੇ ਰਾਵੀ ਵਿੱਚ ਪਾਣੀ ਦਾ ਪੱਧਰ ਬਹੁਤ ਨੀਵਾਂ ਹੈ। ਅੰਮ੍ਰਿਤਸਰ ਦੇ ਡੀਸੀ ਨੇ ਦੱਸਿਆ ਕਿ ਇਸ ਸਮੇਂ ਰਾਵੀ ਵਿੱਚ 27 ਹਜ਼ਾਰ ਕਿਊਸਿਕ ਪਾਣੀ ਵਗ ਰਿਹਾ ਹੈ, ਜਦੋਂ ਕਿ ਬਿਆਸ ਵਿੱਚ 24 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ। ਇਹ ਦੋਵੇਂ ਨਦੀਆਂ 3 ਲੱਖ ਕਿਊਸਿਕ ਪਾਣੀ ਆਸਾਨੀ ਨਾਲ ਬਰਦਾਸ਼ਤ ਕਰ ਸਕਦੀਆਂ ਹਨ।ਜੇਕਰ ਆਉਣ ਵਾਲੇ ਦਿਨਾਂ 'ਚ ਪਹਾੜਾਂ ਤੋਂ ਇਸ ਪਾਸੇ ਪਾਣੀ ਆਉਂਦਾ ਹੈ ਤਾਂ ਵੀ ਇਸ ਨਾਲ ਲੋਕਾਂ ਦੀ ਜਾਨ-ਮਾਲ ਦਾ ਕੋਈ ਬਹੁਤਾ ਨੁਕਸਾਨ ਨਹੀਂ ਹੋਵੇਗਾ।

Jul 14, 2023 09:52 AM

ਮਨਾਲੀ 'ਚ ਲਾਪਤਾ PRTC ਦੀ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਮਿਲੀ

ਬੀਤੇ ਐਤਵਾਰ ਨੂੰ ਚੰਡੀਗੜ੍ਹ ਤੋਂ ਮਨਾਲੀ ਜਾ ਰਹੀ ਪੀਆਰਟੀਸੀ ਦੀ ਬੱਸ ਲਾਪਤਾ ਹੋ ਗਈ, ਬੀਤੇ ਦਿਨੀਂ ਬੱਸ ਦੇ ਡਰਾਈਵਰ ਦੀ ਲਾਸ਼ ਬਰਾਮਦ ਕਰ ਲਈ ਗਈ ਸੀ, ਇਸ ਦੌਰਾਨ ਕੰਡਕਟਰ ਜਗਸੀਰ ਸਿੰਘ ਲਾਪਤਾ ਦੱਸਿਆ ਜਾ ਰਿਹਾ ਸੀ, ਅੱਜ ਕੰਡਕਟਰ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਕੁੱਲੂ ਦੇ ਕੋਲੋਂ ਮਿਲੀ ਹੈ। ਮ੍ਰਿਤਕ ਕੰਡਕਟਰ ਪਟਿਆਲਾ ਦੇ ਸਮਾਣਾ ਖੇੜੀ ਬਰਨਾ ਦਾ ਰਹਿਣ ਵਾਲਾ ਸੀ, ਠੇਕੇ ਮੁਲਾਜ਼ਮ ਜਥੇਬੰਦੀ ਦੇ ਆਗੂ ਹਰਕੇਸ਼ ਵਿੱਕੀ ਨੇ ਜਾਣਕਾਰੀ ਸਾਂਝੀ ਕੀਤੀ ਹੈ।


Jul 14, 2023 09:34 AM

NADA ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਭੇਜਿਆ ਨੋਟਿਸ, 14 ਦਿਨਾਂ 'ਚ ਦੇਣਾ ਹੋਵੇਗਾ ਜਵਾਬ

ਅੰਤਰਰਾਸ਼ਟਰੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (NADA ) ਤੋਂ ਨੋਟਿਸ ਮਿਲਿਆ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਅੰਦੋਲਨ ਨੂੰ ਲੈ ਕੇ ਸੁਰਖੀਆਂ 'ਚ ਰਹੀ ਵਿਨੇਸ਼ ਨੋਟਿਸ ਤੋਂ ਬਾਅਦ ਇਕ ਵਾਰ ਫਿਰ ਸੁਰਖੀਆਂ 'ਚ ਹੈ। ਨਾਡਾ ਅਧਿਕਾਰੀ ਨੇ ਉਨ੍ਹਾਂ ਦੀ ਰਿਹਾਇਸ਼ ਦੇ ਦੌਰੇ ਦੌਰਾਨ ਗੈਰਹਾਜ਼ਰ ਪਾਏ ਜਾਣ 'ਤੇ ਨੋਟਿਸ ਦਿੱਤਾ ਹੈ, ਜਿਸ ਦਾ ਜਵਾਬ ਦੋ ਹਫ਼ਤਿਆਂ ਵਿੱਚ ਦੇਣਾ ਹੋਵੇਗਾ।

Jul 14, 2023 08:49 AM

ਹੜ੍ਹ ਦਾ ਕਹਿਰ ਜਾਰੀ; ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਦਿੱਤੀ ਚਿਤਾਵਨੀ !

ਇੱਕ ਪਾਸੇ ਜਿੱਥੇ ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੁੜ ਤੋਂ ਮੀਂਹ ਪੈ ਸਕਦਾ ਹੈ। ਪੂਰੀ ਖ਼ਬਰ ਪੜ੍ਹੋ -Punjab Weather Alert: ਹੜ੍ਹ ਦਾ ਕਹਿਰ ਜਾਰੀ; ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਦਿੱਤੀ ਚਿਤਾਵਨੀ !

Jul 14, 2023 08:42 AM

ਟਮਾਟਰ ਆਮ ਆਦਮੀ ਦੀ ਪਹੁੰਚ ਤੋਂ ਹੋਇਆ ਬਾਹਰ

ਪੰਜਾਬ-ਹਿਮਾਚਲ 'ਚ ਭਾਰੀ ਮੀਂਹ ਅਤੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਸਬਜ਼ੀਆਂ ਦੀਆਂ ਕੀਮਤਾਂ 'ਤੇ ਵੀ ਅਸਰ ਪਿਆ ਹੈ। ਮੰਡੀਆਂ ਵਿੱਚ ਸਬਜ਼ੀਆਂ ਨਹੀਂ ਹਨ ਅਤੇ ਇਨ੍ਹਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ। ਖਾਸ ਕਰਕੇ ਟਮਾਟਰ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ। ਚੰਡੀਗੜ੍ਹ ਮੰਡੀ ਵਿੱਚ ਟਮਾਟਰ ਦੀ ਪ੍ਰਚੂਨ ਕੀਮਤ 350 ਰੁਪਏ ਪ੍ਰਤੀ ਕਿਲੋ ਤੱਕ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਬਰਸਾਤ ਦਾ ਕਹਿਰ ਜਾਰੀ, ਅਸਮਾਨੀ ਚੜ੍ਹੇ ਟਮਾਟਰਾਂ ਦੇ ਭਾਅ

Jul 13, 2023 08:52 PM

ਲੁਧਿਆਣਾ ‘ਚ ਆਪਸ ‘ਚ ਭਿੜੇ ਦੋ ਦੁਕਾਨਦਾਰ

ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਾਸਤਰੀ ਨਗਰ ਮਾਰਕੀਟ ਵਿੱਚ ਦੋ ਦੁਕਾਨਦਾਰਾਂ ਦੀ ਗਾਹਕਾਂ ਨੂੰ ਲੈ ਕੇ ਲੜਾਈ ਹੋ ਗਈ। ਲੜਾਈ ਇੰਨ੍ਹੀ ਵੱਧ ਗਈ ਕਿ ਇਕ ਪੱਖ ਦੇ 8 ਤੋਂ 10 ਵਿਅਕਤੀਆਂ ਵਲੋਂ ਦੂਜੇ ਪੱਖ ਦੇ ਦੁਕਾਨਦਾਰਾਂ ‘ਤੇ ਲਾਠੀ ਡੰਡੇ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਦੋਹਾਂ ਹੀ ਪੱਖਾਂ ਦੇ ਲੋਕ ਜਖ਼ਮੀ ਹੋ ਗਏ। ਇਸ ਦੌਰਾਨ ਮਹਿਲਾਵਾਂ ਅਤੇ ਬੁਜ਼ੁਰਗਾ ਨੂੰ ਵੀ ਨਹੀਂ ਬਖਸ਼ਿਆ ਗਿਆ। ਦੋਹਾਂ ਹੀ ਪੱਖਾਂ ਦੇ ਜਖਮੀਆਂ ਨੂੰ ਇਲਾਜ਼ ਦੇ ਲਈ ਸਿਵਲ ਹਸਪਤਾਲ ਲਿਜਾਂਦਾ ਗਿਆ ਹੈ। ਉੱਥੇ ਹੀ ਮੌਕੇ ‘ਤੇ ਪਹੁੰਚੀ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਫਿਲਹਾਲ ਦੋਹਾਂ ਹੀ ਪੱਖਾਂ ਵਲੋਂ ਇਕ ਦੂਜੇ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ ਅਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ।


Jul 13, 2023 08:26 PM

ਟਾਂਗਰੀ ਨਦੀ ਵਿਚ ਵਧਿਆ ਪਾਣੀ ਦਾ ਪੱਧਰ

ਟਾਂਗਰੀ ਨਦੀ ਵਿਚ ਪਾਣੀ ਦਾ ਪੱਧਰ ਹੋਰ ਵਧਣ ਕਰਕੇ ਟਾਂਗਰੀ ਦੇ ਨਾਲ ਲੱਗਦੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਮੋਹਲਗੜ੍ਹ, ਰੱਤਾਖੇੜਾ, ਖਾਂਸੀਆਂ, ਔਝਾ, ਖਤੌਲੀ, ਮਘਰ ਸਾਹਿਬ, ਈਸਰਹੇੜੀ, ਮਹਿਮੂਦਪੁਰ ਰੁੜਕੀ, ਬੀਬੀਪੁਰ, ਖਰਾਬਗੜ੍ਹ, ਬੁਧਮੋਰ, ਰੋਸ਼ਨਪੁਰ ਝੁੰਗੀਆ, ਅਦਾਲਤੀਵਾਲਾ, ਦੂਧਨ ਗੁਜਰਾਂ, ਲੇਹਲਾ ਜਗੀਰ ਅਤੇ ਰੋਹੜ ਜਗੀਰ ਲਈ ਹਾਈ ਅਲਰਟ ਜਾਰੀ ਹੋਇਆ ਹੈ। 


Jul 13, 2023 07:32 PM

ਪਟਿਆਲਾ ‘ਚ ਰੈਸਕਿਊ ਆਪਰੇਸ਼ਨ ਦੌਰਾਨ ਵਾਪਰਿਆ ਹਾਦਸਾ

ਪਟਿਆਲਾ ‘ਚ ਰੈਸਕਿਊ ਆਪਰੇਸ਼ਨ ਦੌਰਾਨ ਭਿਆਨਕ ਹਾਦਸਾ ਵਪਾਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਅਫ਼ਸਰਾਂ ਨੂੰ ਲਿਜਾ ਰਹੀ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦੂਧਨ ਗੁਜਰਾਂ ਨੇੜੇ ਟੁੱਟੇ ਪੁੱਲ ਨਾਲ ਕਿਸ਼ਤੀ ਟਕਰਾ ਗਈ ਸੀ ਜਿਸ ਤੋਂ ਬਾਅਦ ਇਹ ਭਿਆਨਕ ਹਾਦਸਾ ਵਾਪਰਿਆ। ਬਹੁਤ ਹੀ ਮੁਸ਼ਕਿਲ ਨਾਲ ਕਿਸ਼ਤੀ ਸਵਾਰ ਅਫਸਰਾਂ ਦੀ ਜਾਨ ਬੱਚ ਪਾਈ। 

Jul 13, 2023 06:16 PM

2015 'ਚ ਵਾਪਰਿਆ ਸੀ ਹਾਦਸਾ

ਦਰਅਸਲ ਸਾਲ 2015 'ਚ ਅਜਿਹਾ ਹਾਦਸਾ ਵਾਪਰਿਆ ਸੀ, ਜਦੋਂ ਮਣੀਕਰਨ ਸਾਹਿਬ ਗੁਰਦੁਆਰੇ 'ਤੇ ਵਿਸ਼ਾਲ ਪੱਥਰਾਂ ਦੇ ਡਿੱਗਣ ਕਾਰਨ ਨੇੜਲੀ ਇਮਾਰਤ ਨੁਕਸਾਨੀ ਗਈ ਸੀ। ਜਿਸਦੀ ਖ਼ਬਰਾਂ ਹੁਣ ਮੁੜ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁਕੀ ਹੈ। ਪਰ ਲੋਕਾਂ ਨੂੰ ਗੁਰੇਜ਼ ਰੱਖਣ ਦੀ ਲੋੜ ਹੈ ਕਿਉਂਕਿ ਹਾਲ੍ਹੀ 'ਚ ਸਾਹਮਣੇ ਆਏ ਦ੍ਰਿਸ਼ ਮੁਤਾਬਕ ਪਾਰਵਤੀ ਨਦੀ ਦੇ ਉਫ਼ਾਨ ਕਾਰਨ ਗੁਰੂਘਰ ਨੂੰ ਜੋੜਨ ਵਾਲੇ ਪੁੱਲ ਨੂੰ ਨੁਕਸਾਨ ਜ਼ਰੂਰ ਪਹੁੰਚਿਆ ਹੈ ਪਰ ਅੱਜ ਦੇ ਸਮੇਂ 'ਚ ਇਮਾਰਤ ਬਿਲਕੁਲ ਠੀਕ ਹੈ।

Jul 13, 2023 06:05 PM

ਮਣੀਕਰਨ ਸਾਹਿਬ ਦੀ ਸਰਾਂ 'ਤੇ ਨਹੀਂ ਡਿੱਗਿਆ ਪੱਥਰ - ਕੁੱਲੂ ਪੁਲਿਸ

ਦਰਅਸਲ ਸਾਲ 2015 'ਚ ਅਜਿਹਾ ਹਾਦਸਾ ਵਾਪਰਿਆ ਸੀ, ਜਦੋਂ ਮਣੀਕਰਨ ਸਾਹਿਬ ਗੁਰਦੁਆਰੇ 'ਤੇ ਵਿਸ਼ਾਲ ਪੱਥਰਾਂ ਦੇ ਡਿੱਗਣ ਕਾਰਨ ਨੇੜਲੀ ਇਮਾਰਤ ਨੁਕਸਾਨੀ ਗਈ ਸੀ। ਜਿਸਦੀ ਖ਼ਬਰਾਂ ਹੁਣ ਮੁੜ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁਕੀ ਹੈ। ਪਰ ਲੋਕਾਂ ਨੂੰ ਗੁਰੇਜ਼ ਰੱਖਣ ਦੀ ਲੋੜ ਹੈ ਕਿਉਂਕਿ ਹਾਲ੍ਹੀ 'ਚ ਸਾਹਮਣੇ ਆਏ ਦ੍ਰਿਸ਼ ਮੁਤਾਬਕ ਪਾਰਵਤੀ ਨਦੀ ਦੇ ਉਫ਼ਾਨ ਕਾਰਨ ਗੁਰੂਘਰ ਨੂੰ ਜੋੜਨ ਵਾਲੇ ਪੁੱਲ ਨੂੰ ਨੁਕਸਾਨ ਜ਼ਰੂਰ ਪਹੁੰਚਿਆ ਹੈ ਪਰ ਅੱਜ ਦੇ ਸਮੇਂ 'ਚ ਇਮਾਰਤ ਬਿਲਕੁਲ ਠੀਕ ਹੈ।

Jul 13, 2023 05:47 PM

ਬਿਹਾਰ ਸਰਕਾਰ ਵਿਰੁੱਧ ਪ੍ਰਦਰਸ਼ਨ ਦੌਰਾਨ ਲਾਠੀਚਾਰਜ ਕਾਰਨ ਭਾਜਪਾ ਆਗੂ ਦੀ ਮੌਤ



ਪਟਨਾ  ਦੇ ਡਾਕ ਬੰਗਲਾ ਚੌਕ 'ਤੇ ਵੀਰਵਾਰ ਨੂੰ ਰਾਜ ਸਰਕਾਰ ਖਿਲਾਫ ਭਾਜਪਾ ਦੇ ਪ੍ਰਦਰਸ਼ਨ ਦੌਰਾਨ ਪੁਲਸ ਵੱਲੋਂ ਕੀਤੇ ਲਾਠੀਚਾਰਜ 'ਚ ਜ਼ਖਮੀ ਹੋਏ ਭਾਜਪਾ ਨੇਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਹਾਨਾਬਾਦ ਭਾਜਪਾ ਦੇ ਜਨਰਲ ਸਕੱਤਰ ਵਿਜੇ ਕੁਮਾਰ ਸਿੰਘ ਵਜੋਂ ਹੋਈ ਹੈ। ਲਾਠੀਚਾਰਜ 'ਚ ਭਾਜਪਾ ਸੰਸਦ ਮੈਂਬਰ ਜਨਾਰਦਨ ਸਿੰਘ ਸਿਗਰੀਵਾਲ ਦਾ ਸਿਰ ਪਾੜ ਦਿੱਤਾ ਗਿਆ।

Jul 13, 2023 05:47 PM

ਹੁਣ ਬੇਜ਼ੁਬਾਨ ਪਸ਼ੂਆਂ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਐਲਾਨ ਕੀਤਾ ਹੈ ਕਿ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਬੇਜ਼ੁਬਾਨੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕਰੇਗੀ। 

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੜ੍ਹ ਆਉਣ ਨਾਲ ਪਾਣੀ ਦੇ ਤੇਜ਼ ਬਹਾਓ ਨੇ ਸਾਰੀਆਂ ਫਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ ਅਤੇ ਪਸ਼ੂਆਂ ਦੇ ਖਾਣ ਲਈ ਖਰੇ ਚਾਰੇ ਦੀ ਕਾਫੀ ਦਿੱਕਤ ਆ ਰਹੀ ਹੈ ਜਿਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ  ਹੜ੍ਹ ਪ੍ਰਭਾਵਿਤ ਏਰੀਏ ਵਿੱਚ ਬੇਜ਼ਬਾਨੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Jul 13, 2023 05:33 PM

ਆਹਮੋ-ਸਾਹਮਣੇ ਹੋਏ ਜੈਇੰਦਰ ਕੌਰ ਤੇ ਚੇਤਨ ਜੋੜਾਮਾਜਰਾ

ਸਮਾਣਾ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਆਹਮੋ ਸਾਹਮਣੇ ਹੋ ਗਏ। ਦੱਸ ਦਈਏ ਕਿ ਰਾਹਤ ਸਮੱਗਰੀ ਵੰਡਣ ਜਾਣ ਨੂੰ ਲੈ ਕੇ ਦੋਹਾਂ ਵਿਚਾਲੇ ਤਿੱਖੀ ਬਹਿਸ ਹੋਈ। ਜੈਇੰਦਰ ਕੌਰ ਕਿਸ਼ਤੀ ਰਾਹੀਂ ਰਾਹਤ ਸਮੱਗਰੀ ਵੰਡਣ ਜਾਣਾ ਚਾਹੁੰਦੀ ਸੀ। ਪਰ ਮੰਤਰੀ ਜੋੜਾਮਾਜਰਾ ਵੱਲੋਂ ਕਿਸ਼ਤੀ ਦੀ ਇਜਾਜ਼ਤ ਨਾ ਦੇਣ ‘ਤੇ ਦੋਹਾਂ ਵਿਚਾਲੇ ਤਿੱਖੀ ਬਹਿਸ ਹੋਈ। 

Jul 13, 2023 05:15 PM

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੇ ਕੇਂਦਰ ਤੇ 'ਆਪ' ਸਰਕਾਰ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਆਮ ਆਦਮੀ ਸਰਕਾਰ ਰਲ ਕੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ ਤੇ ਕਿਹਾ ਕਿ ਇਸ ਸਭ ਦਾ ਮਕਸਦ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਹਾ ਲੈਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਐਲਾਨ ਦਾ ਵਿਰੋਧ ਨਹੀਂ ਕੀਤਾ ਜਿਸ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਬਹੁਤ ਕਮਜ਼ੋਰ ਹੋਇਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ

Jul 13, 2023 05:09 PM

CM ਮਾਨ ਨੇ ਲਿਆ ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਮੁਸ਼ਕਿਲ ਸਮੇਂ ‘ਚ ਪੰਜਾਬ ਦੇ ਲੋਕਾਂ ਦੇ ਨਾਲ ਹੈ। 


Jul 13, 2023 04:58 PM

SGPC ਹੜ੍ਹ ਪੀੜ੍ਹਤਾਂ ਲਈ ਨਿਰੰਤਰ ਜਾਰੀ ਲੰਗਰ ਸੇਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪੀੜ੍ਹਤਾਂ ਲਈ ਨਿਰੰਤਰ ਜਾਰੀ ਲੰਗਰ ਸੇਵਾ


Jul 13, 2023 03:34 PM

ਦਿੱਲੀ ਦੇ ਸਾਰੇ ਸਕੂਲ ਤੇ ਕਾਲਜ 16 ਜੁਲਾਈ ਤੱਕ ਬੰਦ

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਵਿੱਚ ਰਾਜਧਾਨੀ ਦੇ ਸਾਰੇ ਸਕੂਲ ਅਤੇ ਕਾਲਜ ਐਤਵਾਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਦਫ਼ਤਰਾਂ ਵਿੱਚ ਘਰ ਤੋਂ ਕੰਮ ਕਰਨ ਦੀ ਵਿਵਸਥਾ ਲਾਗੂ ਕੀਤੀ ਗਈ ਹੈ।


Jul 13, 2023 03:25 PM

ਦਿੱਲੀ ਪੁਲਿਸ ਨੇ ਟ੍ਰੈਫਿਕ ਨਿਯਮ ਕੀਤੇ ਲਾਗੂ

ਯਮੁਨਾ ਦੇ ਪਾਣੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਕੁਝ ਸੜਕਾਂ 'ਤੇ ਟ੍ਰੈਫਿਕ ਨਿਯਮ ਲਾਗੂ ਕੀਤੇ ਗਏ ਹਨ। ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਕਿਰਪਾ ਕਰਕੇ ਜਾਰੀ ਕੀਤੀ ਗਈ ਗਾਈਡਲਾਈਨਸ ਦੀ ਪਾਲਣਾ ਕਰੋ।



Jul 13, 2023 03:03 PM

ਹੜ੍ਹਾਂ ਤੋਂ ਬਚਾਅ ਲਈ ਕੈਬਨਿਟ ਮੰਤਰੀ ਨੇ ਪ੍ਰਬੰਧਾਂ ਤੇ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਿਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ।

Jul 13, 2023 02:48 PM

ਗ੍ਰੇਟਰ ਨੋਇਡਾ ਵੈਸਟ ਦੇ ਗਲੈਕਸੀ ਪਲਾਜ਼ਾ 'ਚ ਲੱਗੀ ਅੱਗ

ਗ੍ਰੇਟਰ ਨੋਇਡਾ ਵੈਸਟ ਦੇ ਗਲੈਕਸੀ ਪਲਾਜ਼ਾ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਲੋਕਾਂ ਨੇ ਆਪਣੀਆਂ ਜਾਨਾਂ ਨੂੰ ਬਚਾਉਣ ਦੇ ਲਈ ਤੀਜ਼ੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ......




Jul 13, 2023 02:42 PM

ਤਿੰਨ ਲੁਟੇਰਿਆ ਨੇ ਇੱਕ ਵਿਅਕਤੀ ਕੋਲੋਂ ਲੁੱਟੀ ਲੱਖਾਂ ਦੀ ਨਕਦੀ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਪਿੰਡ ਕੰਧਲਾ ਜੱਟਾਂ ਨਜ਼ਦੀਕ ਅੱਜ ਸਵੇਰੇ ਤਿੰਨ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੁਕਾਨ ਚਲਾਉਣ ਵਾਲੇ ਇੱਕ ਵਿਅਕਤੀ ਕੋਲੋਂ 4,30,000 ਲੁੱਟ ਲਏ। ਵਾਰਦਾਤ ਉਸ ਵੇਲੇ ਵਾਪਰੀ ਜਦੋਂ ਦੁਕਾਨਦਾਰ ਜਗਜੀਤ ਸਿੰਘ ਵਾਸੀ ਪਿੰਡ ਕੰਧਾਲਾ ਜੱਟਾਂ ਆਪਣੇ ਮੋਟਰਸਾਇਕਲ ‘ਤੇ ਆਪਣੇ ਪਿੰਡ ਤੋਂ ਅੱਡਾ ਸਰਾਂ ਸਥਿਤ ਆਪਣੀ ਵੈਸਟਰਨ ਯੂਨੀਅਨ ਦੀ ਦੁਕਾਨ ‘ਤੇ ਆ ਰਿਹਾ ਸੀ ਰਸਤੇ ‘ਚ ਹੀ ਘਾਤ ਲਗਾ ਕੇ ਬੈਠੇ ਲੁਟੇਰਿਆਂ ਨੇ ਉਸ ਕੋਲੋਂ ਉਸਦਾ ਬੈਗ ਖੋਲ੍ਹ ਲਿਆ। ਜਿਸ ਵਿੱਚ ਨਕਦੀ ਸੀ। ਫਿਲਹਾਲ ਟਾਂਡਾ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Jul 13, 2023 02:27 PM

ਖਰੜ ‘ਚ ਇੱਕ ਹੋਰ ਨੌਜਵਾਨ ਦੀ ਭਾਲ ਜਾਰੀ

ਖਰੜ ‘ਚ ਇੱਕ ਹੋਰ ਲਾਪਤਾ ਹੋਏ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਤਿੰਨ ਦਿਨ ਪਹਿਲਾਂ ਹੀ ਨੌਜਵਾਨ ਨਦੀ ‘ਚ ਡਿੱਗ ਗਿਆ ਸੀ। ਨੌਜਵਾਨ ਪਿੰਡ ਮੀਆਂਪੁਰ ਦਾ ਰਹਿਣ ਵਾਲਾ ਸੀ।   

Jul 13, 2023 01:35 PM

ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨਸਭਾ ਲਈ 10 ਏਕੜ ਜ਼ਮੀਨ ਦੇਣ ਦੀ ਤਿਆਰੀ ਸ਼ੁਰੂ

ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨਸਭਾ ਲਈ ਦੇਣ ਲਈ 10 ਏਕੜ ਜ਼ਮੀਨ ਦੇਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਫਾਈਲ 'ਤੇ ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਮੀਟਿੰਗਾਂ  ਕੀਤੀਆਂ ਗਈਆਂ ਹਨ। ਹਰਿਆਣਾ ਸਰਕਾਰ ਨੂੰ ਦੋ ਸਰਟੀਫਿਕੇਟ ਜਮਾਂ ਕਰਾਉਣ ਲਈ ਦੋ ਹਫਤੇ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ 'ਤੇ ਸਵਾਲ ਚੁੱਕੇ ਹਨ, ਉਨ੍ਹਾਂ ਨੇ ਕਿਹਾ ਕਿ CM ਭਗਵੰਤ ਮਾਨ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਬਚਾਉਣ 'ਚ ਨਕਾਮ ਰਹੇ ਹਨ।




Jul 13, 2023 12:10 PM

ਪੰਜਾਬ ‘ਚ 16 ਜੁਲਾਈ ਤੱਕ ਬੰਦ ਰਹਿਣਗੇ ਸਕੂਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦੇ ਹੋਏ ਕਿਹਾ 'ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।'



Jul 13, 2023 10:59 AM

ਚਮੋਲੀ 'ਚ ਜ਼ਮੀਨ ਖਿਸਕਣ ਕਾਰਨ ਬਦਰੀਨਾਥ ਰਾਸ਼ਟਰੀ ਰਾਜਮਾਰਗ ਹੋਇਆ ਬੰਦ

ਉੱਤਰਾਖੰਡ ਦੇ ਚਮੋਲੀ ਜ਼ਿਲੇ 'ਚ ਲਗਾਤਾਰ ਮੀਂਹ ਤੋਂ ਬਾਅਦ ਬਦਰੀਨਾਥ ਰਾਸ਼ਟਰੀ ਰਾਜਮਾਰਗ (ਐੱਨ.ਐੱਚ.-7) 'ਤੇ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਜਾਣਕਾਰੀ ਮੁਤਾਬਕ ਪੀਪਲਕੋਟੀਮ ਨੇੜੇ ਹਾਈਵੇਅ 'ਤੇ ਪਹਾੜੀ ਤੋਂ ਪੱਥਰ ਅਤੇ ਮਲਬਾ ਡਿੱਗਣ ਕਾਰਨ ਸੜਕ ਬੰਦ ਹੋ ਗਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਲਾਕੇ 'ਚ ਜ਼ਮੀਨ ਖਿਸਕਣ ਕਾਰਨ ਪਾਗਲਨਾਲਾ, ਗੁਲਾਬਕੋਟੀ ਅਤੇ ਹੇਲਾਂਗ ਸਮੇਤ ਕਈ ਹੋਰ ਥਾਵਾਂ 'ਤੇ ਹਾਈਵੇਅ ਵੀ ਨੁਕਸਾਨਿਆ ਗਿਆ ਹੈ। 


Jul 13, 2023 10:33 AM

ਸ਼ੁਤਰਾਣਾ ਹਲਕੇ ਦੇ ਘੱਗਰ ਦਰਿਆ ਦੁਆਲੇ ਪੈਂਦੇ ਪਿੰਡਾਂ ਨੂੰ ਹਾਈ ਅਲਰਟ 'ਤੇ ਰੱਖਿਆ

ਸ਼ੁਤਰਾਣਾ ਹਲਕੇ ਦੇ ਘੱਗਰ ਦਰਿਆ ਦੁਆਲੇ ਪੈਂਦੇ ਪਿੰਡਾਂ ਦਵਾਰਕਾ ਪੁਰ, ਰਾਮਪੁਰ ਪੜਤਾ, ਅਰਨੇਟੂ, ਭਗਵਾਨਪੁਰ, ਚਿੱਚੜਵਾਲ, ਮਤੌਲੀ, ਕਾਂਗਥਲਾ ਅਤੇ ਗੁਰੂ ਨਾਨਕ ਪੁਰਾ ਪਿੰਡਾਂ ਨੂੰ ਹਾਈ ਅਲਰਟ ਉੱਤੇ ਰੱਖਿਆ ਗਿਆ ਹੈ। ਕਿਉਂਕਿ ਘੱਗਰ ਵਿੱਚ ਪਿੱਛੋਂ ਬਹੁਤ ਜਿਆਦਾ ਪਾਣੀ ਆਉਣ ਦਾ ਖ਼ਤਰਾ ਹੈ। ਇਨ੍ਹਾ ਪਿੰਡਾਂ ਦੇ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।ਪ੍ਰੰਤੂ ਅਹਿਤਿਆਦ ਵਜੋਂ ਚੌਕਸੀ ਰੱਖੀ ਜਾਵੇ ਅਤੇ ਜਦੋਂ ਤੱਕ ਆਰਮੀ ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਨਾ ਆ ਜਾਵੇ ਪਾਣੀ ਵਿਚ ਨਾ ਜਾ ਕੇ ਖ਼ੁਦ ਨੂੰ ਸੁਰਖਿਅਤ ਰੱਖੋ।

Jul 13, 2023 10:18 AM

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਖਣਗੇ ਚੰਦਰਯਾਨ-3 ਦੀ ਲਾਂਚਿੰਗ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ 3 ਦੀ ਲਾਂਚਿੰਗ ਦੇ ਗਵਾਹ ਹੋਣਗੇ। ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਇਸ ਮੌਕੇ ਨੂੰ ਦੇਖਣ ਲਈ ਸ੍ਰੀਹਰੀਕੋਟਾ ਗਏ ਹਨ। ਉਨ੍ਹਾਂ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਭੇਜਿਆ ਗਿਆ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਟੀਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਵਿਦਿਆਰਥੀ ਸ਼ਾਮਲ ਹਨ।


ਇਹ 3 ਦਿਨ ਉੱਥੇ ਰਹਿਣਗੇ। ਇਸ ਦੇ ਨਾਲ ਹੀ ਸ਼੍ਰੀਹਰੀਕੋਟਾ ਵਿੱਚ ਹੋਣ ਵਾਲੇ ਪੁਲਾੜ ਅਧਿਐਨ ਬਾਰੇ ਵੀ ਜਾਣਾਂਗੇ। ਵਿਦਿਆਰਥੀਆਂ ਲਈ ਵੀ ਇਹ ਇੱਕ ਨਵਾਂ ਅਨੁਭਵ ਹੋਵੇਗਾ। 


Jul 13, 2023 09:47 AM

ਪੀਐਮ ਮੋਦੀ ਪੈਰਿਸ ਲਈ ਹੋਏ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ ਸ਼ਾਮ ਕਰੀਬ 4 ਵਜੇ ਪੈਰਿਸ ਪਹੁੰਚਣਗੇ। ਫਰਾਂਸ ਦੌਰੇ ਤੋਂ ਬਾਅਦ ਪੀਐਮ ਮੋਦੀ ਦੁਬਈ ਵੀ ਜਾਣਗੇ ਪਰ ਯਾਤਰਾ ਦਾ ਪਹਿਲਾ ਸਟਾਪ ਫਰਾਂਸ ਹੋਵੇਗਾ। ਪ੍ਰਧਾਨ ਮੰਤਰੀ ਦੀ ਫਰਾਂਸ ਦੀ ਇਹ ਛੇਵੀਂ ਯਾਤਰਾ ਹੈ। ਉਨ੍ਹਾਂ ਦੀ ਸਭ ਤੋਂ ਤਾਜ਼ਾ ਫੇਰੀ ਹੀਰੋਸ਼ੀਮਾ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੀ। ਪੀਐਮ ਮੋਦੀ ਦੀ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਪਹਿਲੀ ਵਾਰਤਾਲਾਪ ਅਤੇ ਫਰਾਂਸ ਦੀ ਸੈਨੇਟ ਦੇ ਪ੍ਰਧਾਨ ਨਾਲ ਮੁਲਾਕਾਤ ਕਰਨਗੇ, ਅੱਜ ਹੋਣ ਵਾਲੇ ਪ੍ਰੋਗਰਾਮ ਤੋਂ ਬਾਅਦ ਪ੍ਰਧਾਨ ਮੰਤਰੀ ਕੱਲ ਸ਼ਾਮ ਨੂੰ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਨਗੇ। 

Jul 13, 2023 09:40 AM

ਪੰਜਾਬ ਦੇ ਪਾਤੜਾਂ ਤੋਂ ਇਸ ਰਸਤੇ ਵੱਲ ਨਾ ਜਾਣ ਲੋਕ

ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੇ ਟਵਿਟ ਕਰ ਜਾਣਕਾਰੀ ਦਿੱਤੀ ਹੈ ਕਿ  'ਪਾਤੜਾਂ ਤੋਂ ਖਨੌਰੀ ਰਸਤੇ 'ਤੇ ਪੁਲ ਨੁਕਸਾਨਿਆ ਗਿਆ ਹੈ, ਕਿਰਪਾ ਕਰਕੇ ਇਸ ਰਸਤੇ ਦੀ ਥਾਂ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ'


Jul 13, 2023 09:15 AM

ਚੰਦਰਤਾਲ 'ਚ ਫਸੇ ਯਾਤਰੀਆਂ ਨੂੰ ਕੱਢਣ ਲਈ ਟੀਮ ਪਹੁੰਚੀ

ਹਿਮਾਚਲ ਪ੍ਰਦੇਸ਼ ਦੇ ਚੰਦਰਤਾਲ ਝੀਲ 'ਤੇ ਫਸੇ ਯਾਤਰੀਆਂ ਨੂੰ ਕੱਢਣ ਲਈ ਟੀਮ ਪਹੁੰਚ ਗਈ ਹੈ। ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਟਵੀਟ ਕੀਤਾ ਕਿ ਸਾਡੀ ਹਿਮਾਚਲ ਸਰਕਾਰ ਵਿੱਚ ਮੰਤਰੀ ਜਗਤ ਸਿੰਘ ਨੇਗੀ ਅਤੇ ਸੀਪੀਐਸ ਸ੍ਰੀ ਸੰਜੇ ਅਵਸਥੀ 18 ਘੰਟੇ ਦੀ ਸਖ਼ਤ ਜੱਦੋ-ਜਹਿਦ ਤੋਂ ਬਾਅਦ ਬਰਫ਼ ਨਾਲ ਢੱਕੀ ਸੜਕ ਨੂੰ ਸਾਫ਼ ਕਰਵਾ ਕੇ ਚੰਦਰਤਾਲ ਪਹੁੰਚ ਗਏ ਹਨ। ਹੁਣੇ ਹੁਣੇ ਸ੍ਰੀ ਜਗਤ ਸਿੰਘ ਨੇਗੀ ਨੇ ਸੈਟੇਲਾਈਟ ਫੋਨ ਰਾਹੀਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਹੈ। ਚੰਦਰ ਤਾਲ 'ਚ ਫਸੇ ਯਾਤਰੀਆਂ ਨੂੰ ਕੱਢਣ ਦਾ ਕੰਮ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਹੁਣ ਚਿੰਤਾ ਦੀ ਕੋਈ ਗੱਲ ਨਹੀਂ ਹੈ। 

Punjab Breaking News Live: ਪੰਜਾਬ 'ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ 'ਚ ਪਾੜ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸ ਸਮੇਂ ਪੰਜਾਬ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ, ਜਦੋਂ ਕਿ ਪੰਜ ਲਾਪਤਾ ਹਨ। ਸੂਬੇ 'ਚ 13574 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਕੁੱਲ 127 ਰਾਹਤ ਕੈਂਪ ਬਣਾਏ ਗਏ ਹਨ।

ਫਰੀਦਕੋਟ ਦੇ ਕੋਟਕਪੂਰਾ 'ਚ ਬੁੱਧਵਾਰ ਤੜਕੇ ਕਰੀਬ 4 ਵਜੇ ਘਰ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ, ਉਸ ਦੇ ਪਤੀ ਅਤੇ ਪੁੱਤਰ ਦੀ ਮੌਤ ਹੋ ਗਈ। ਫਰੀਦਕੋਟ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਗਗਨਦੀਪ ਸਿੰਘ (37), ਉਨ੍ਹਾਂ ਦੀ ਪਤਨੀ ਕਮਲਜੀਤ ਕੌਰ (34) ਅਤੇ ਪੁੱਤਰ ਗੁਰਕੰਵਲ ਸਿੰਘ (5) ਵਜੋਂ ਹੋਈ ਹੈ। 

ਮ੍ਰਿਤਕ ਕਮਲਜੀਤ ਕੌਰ ਸੱਤ ਮਹੀਨੇ ਦੀ ਗਰਭਵਤੀ ਸੀ। ਇਸੇ ਦੌਰਾਨ ਲੁਧਿਆਣਾ ਦੇ ਮਾਛੀਵਾੜਾ ਦੇ ਪਿੰਡ ਮਾਣੇਵਾਲ ਦਾ 16 ਸਾਲਾ ਵਿਦਿਆਰਥੀ ਸੁਖਪ੍ਰੀਤ ਪ੍ਰੀਖਿਆ ਮੁਲਤਵੀ ਹੋਂਣ ਕਰਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਉਹ ਨਾਲੇ ਵਿੱਚ ਰੁੜ੍ਹ ਗਿਆ। ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਮੋਹਾਲੀ 'ਚ ਕਾਰ ਦੀ ਲਪੇਟ 'ਚ ਆਉਣ ਤੋਂ ਬਾਅਦ ਲਾਪਤਾ ਹੋਏ 25 ਸਾਲਾ ਗੁਰਪ੍ਰੀਤ ਸਿੰਘ ਗੋਪੀ ਦੀ ਲਾਸ਼ ਵੀ ਬਰਾਮਦ ਕਰ ਲਈ ਗਈ ਹੈ। ਗੁਰਪ੍ਰੀਤ ਸਿੰਘ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਦਾ ਰਹਿਣ ਵਾਲਾ ਸੀ। ਉਹ ਖਰੜ ਵਿੱਚ ਰਹਿ ਰਿਹਾ ਸੀ।

ਦੂਜੇ ਪਾਸੇ ਹਰੀਕੇ ਹੈੱਡ ਤੋਂ ਪਾਣੀ ਛੱਡਣ ਤੋਂ ਬਾਅਦ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡ ਪਾਣੀ ਵਿਚ ਡੁੱਬ ਗਏ ਹਨ ਅਤੇ ਫਸਲਾਂ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ। ਹਾਲਾਂਕਿ, ਲੋਕਾਂ ਨੂੰ ਇੱਕ ਦਿਨ ਪਹਿਲਾਂ ਹੀ ਰਾਹਤ ਕੈਂਪਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਫਿਰ ਵੱਡੀ ਗਿਣਤੀ ਵਿਚ ਲੋਕ ਫਸ ਜਾਂਦੇ ਹਨ। 

Related Post