ਪ੍ਰਤਾਪ ਬਾਜਵਾ ਨੇ ਬਜਟ ਨੂੰ ਦੱਸਿਆ ਫਰਜ਼ੀ, ਕਿਹਾ- ਪੰਜਾਬ ਦੇ ਲੋਕਾਂ ਲਈ ਬਜਟ ’ਚ ਕੁਝ ਨਹੀਂ
Congress On Punjab Budget: ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਦੂਜੇ ਪਾਸੇ ਹੁਣ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਦੱਸ ਦਈਏ ਕਿ ਕਾਂਗਰਸ ਨੇ ਪੰਜਾਬ ਸਰਕਾਰ ਦੇ ਬਜਟ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਲਈ ਬਜਟ ’ਚ ਕੁਝ ਨਹੀਂ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਪੁੱਛਦੇ ਹੋਏ ਕਿਹਾ ਕਿ ਪਿਛਲੀ ਵਾਰ ਐਲਾਨੇ ਗਏ 16 ਮੈਡੀਕਲ ਕਾਲਜ ਕਿੱਥੇ ਗਏ ਹਨ। ਉਨ੍ਹਾਂ ਨੇ ਬਜਟ ਨੂੰ ਪੂਰੀ ਤਰ੍ਹਾਂ ਫਰਜ਼ੀ ਦੱਸਿਆ ਹੈ।
ਜਾਣੋ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 2024-25 ਦੀਆਂ 10 ਵੱਡੀਆਂ ਗੱਲਾਂਜਾਣੋ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 2024-25 ਦੀਆਂ 10 ਵੱਡੀਆਂ ਗੱਲਾਂ #LatestNews #PunjabNews #PTCNews #PunjabVidhanSabha #HarpalSinghCheema #CMBhagwantMann #Budget #BudgetSession2024
Posted by PTC News on Monday, March 4, 2024
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਜਟ ’ਚ ਬੁਨੀਆਂਦੀ ਢਾਂਚੇ ’ਤੇ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਗਿਆ। ਸਰਕਾਰ ਦਾ ਰੈਵਨਿਊ ਵਧਿਆ ਨਹੀਂ ਸਗੋਂ ਘੱਟ ਗਿਆ ਹੈ।
ਕਾਬਿਲੇਗੌਰ ਹੈ ਕਿ ਇਸ ਦੇ ਨਾਲ ਹੀ ਬਜਟ ਤੋਂ ਪਹਿਲਾਂ ਕਾਂਗਰਸ ਨੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜ਼ੇ ਦਾ ਮੁੱਦਾ ਚੁੱਕਿਆ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਵਿਧਾਇਕ ਕੋਟਲੀ ਬਾਰੇ ਕਹੇ ਸ਼ਬਦਾਂ ਦੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ: Punjab Budget 2024: ਪੰਜਾਬ ਬਜਟ 'ਚ ਕਿਹੜੇ ਖੇਤਰ ਨੂੰ ਮਿਲੇ ਕਿੰਨੇ ਰੁਪਏ, ਲੋਕਾਂ ਨੂੰ ਕਿੰਨਾ ਲਾਭ, ਪੜ੍ਹੋ ਪੂਰੀ ਜਾਣਕਾਰੀ