Punjab Budget Session: ਪੰਜਾਬ ਦਾ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

By  Aarti February 22nd 2024 01:32 PM

Punjab Budget Session 2024: ਪੰਜਾਬ ਦਾ ਬਜਟ ਸੈਸ਼ਨ ਦੀਆਂ ਤਰੀਕਾਂ  ਦਾ ਐਲਾਨ ਹੋ ਚੁੱਕਿਆ ਹੈ। ਦੱਸ ਦਈਏ ਕਿ ਪੰਜਾਬ ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਜਦਕਿ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦਾ ਬਜਟ  ਇਜਲਾਸ ਹੋਵੇਗਾ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ ਅਤੇ ਬਜਟ 'ਤੇ ਬਹਿਸ 6 ਮਾਰਚ ਨੂੰ ਹੋਵੇਗੀ |

ਇਹ ਹਨ ਪੰਜਾਬ ਵਿਧਾਨਸਭਾ ਸੈਸ਼ਨ ਦੀਆਂ ਤਰੀਕਾਂ 

ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਹੋਵੇਗਾ। 1 ਤਰੀਕ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦਿੱਤਾ ਜਾਵੇਗਾ। 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਹੋਵੇਗਾ। 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਜਿਸ ’ਤੇ 6 ਮਾਰਚ ਨੂੰ ਬਹਿਸ ਹੋਵੇਗਾ। 

ਇਹ ਵੀ ਪੜ੍ਹੋ:

Kisan Andolan 2.0 LIVE Update: ਖਨੌਰੀ ਬਾਰਡਰ 'ਤੇ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

PM Kisan ਦੀ ਅਗਲੀ ਕਿਸ਼ਤ ਲਈ ਪੈਸੇ ਇਸ ਦਿਨ ਆਉਣਗੇ ਤੁਹਾਡੇ ਖਾਤੇ ਵਿੱਚ

ਜਾਣੋ ਕੀ ਹੁੰਦਾ ਹੈ ਨੀਲਾ ਆਧਾਰ ਕਾਰਡ? ਅਪਲਾਈ ਕਰਨ ਲਈ ਜਾਣੋ ਸੌਖਾ ਢੰਗ

" ਸ਼ੁਭਕਰਨ ਦੇ ਮਾਮਲੇ ’ਚ ਭਰੋਸੇਯੋਗ ਨਹੀਂ CM ਭਗਵੰਤ ਮਾਨ ਦਾ ਬਿਆਨ, ਕੈਬਨਿਟ ’ਚ ਲਵੋ ਫੈਸਲਾ"

 

 

 

Related Post