Punjab Bus Strike News : ਸਾਲ ਦੀ ਸ਼ੁਰੂਆਤ ’ਚ ਲੱਗੇਗੀ ਸਰਕਾਰੀ ਬੱਸਾਂ ਨੂੰ ਬ੍ਰੇਕਾਂ; ਕੜਾਕੇ ਦੀ ਠੰਢ ’ਚ ਲੋਕ ਹੋਣਗੇ ਖੱਜਲ, ਜਾਣੋ ਕਦੋਂ ਤੱਕ ਬੰਦ ਰਹਿਣਗੀਆਂ ਬੱਸਾਂ
ਦਰਅਸਲ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਦੀ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ਸਬੰਧੀ ਚਰਚਾ ਹੋਈ।
Punjab Bus Strike News : ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਅਹਿਮ ਖਬਰ ਹੈ। ਦੱਸ ਦਈਏ ਕਿ ਸੂਬੇ ਭਰ ’ਚ ਤਿੰਨ ਦਿਨਾਂ ਦੇ ਲਈ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਜਿਸ ਕਾਰਨ ਆਮ ਲੋਕ ਸੋਚ ਸਮਝਕੇ ਹੀ ਘਰ ਤੋਂ ਬਾਹਰ ਨਿਕਲਣ। ਇਸ ਸਬੰਧੀ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ।
ਦਰਅਸਲ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਦੀ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ਸਬੰਧੀ ਚਰਚਾ ਹੋਈ। ਪਰ ਮੀਟਿੰਗ ਬੇਸਿੱਟਾ ਨਿਕਲੀ ਜਿਸ ਤੋਂ ਬਾਅਦ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ ਯਾਨਿ 6 ਤੋਂ ਲੈ ਕੇ 8 ਜਨਵਰੀ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਨ੍ਹਾਂ ਹੀ ਨਹੀਂ 7 ਅਤੇ 8 ਜਨਵਰੀ ਨੂੰ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿਖੇ ਸੀਐੱਮ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਦੂਜੇ ਪਾਸੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਜਥੇਬੰਦੀ ਦੀ ਗੱਲ ਸੁਣੀ ਗਈ ਹੈ ਪਰ ਕਾਨੂੰਨ ਮੁਤਾਬਿਕ ਮੁਲਾਜ਼ਮ ਪੱਕੇ ਨਹੀਂ ਹੋ ਸਕਦੇ ਹਨ। ਸਿਰਫ ਹੜਤਾਲ ਕਰਕੇ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।