ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਇਸ ਵਾਰ ਲਾਅ ਐਡ ਆਰਡਰ ਨੂੰ ਲੈ ਕੇ ਅਹਿਮ ਫੈਸਲੇ ਲੈ ਸਕਦੀ ਹੈ।