ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 18 ਨਵੰਬਰ ਭਾਵ ਅੱਜ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਹੋਵੇਗੀ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਇਸ ਵਾਰ ਲਾਅ ਐਡ ਆਰਡਰ ਨੂੰ ਲੈ ਕੇ ਅਹਿਮ ਫੈਸਲੇ ਲੈ ਸਕਦੀ ਹੈ। ਮਾਨ ਸਰਕਾਰ ਵੱਲੋਂ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਸੀ ਅਤੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਉੱਤੇ ਕੋਈ ਵੱਡਾ ਫੈਸਲਾ ਆ ਸਕਦਾ ਹੈ।
ਉਧਰ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵਾਅਦਾ ਖਿਲਾਫੀ ਕਾਰਨ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਕੈਬਨਿਟ ਮੀਟਿੰਗ ਵਿੱਚ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।ਪੰਜਾਬ ਵਿੱਚ ਲਾਅ ਐਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ।