Punjab Cabinet Reshuffle : ਮਾਨ ਸਰਕਾਰ ਦੇ 5 ਵਿਧਾਇਕਾਂ ਨੇ ਮੰਤਰੀ ਵਜੋਂ ਲਿਆ ਹਲਫ਼, ਢਾਈ ਸਾਲਾਂ ਦੇ ਅੰਦਰ ਚੌਥਾ ਫੇਰਬਦਲ

Punjab Cabinet Reshuffle: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ 'ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ।

By  Amritpal Singh September 23rd 2024 04:51 PM -- Updated: September 23rd 2024 05:43 PM

Punjab Cabinet Reshuffle: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਚੌਥੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਹੈ। ਪਹਿਲਾਂ ਤਰੁਨਪ੍ਰੀਤ ਸਿੰਘ ਨੇ ਸਹੁੰ ਚੁੱਕੀ, ਉਪਰੰਤ ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਸਹੁੰ ਚੁੱਕੀ ਹੈ।


ਇਸ ਤੋਂ ਪਹਿਲਾਂ ਐਤਵਾਰ ਨੂੰ 4 ਮੰਤਰੀਆਂ ਦੀ ਕੈਬਨਿਟ ਬਰਖਾਸਤ ਕਰ ਦਿੱਤੀ ਗਈ ਸੀ। ਮੰਤਰੀ ਮੰਡਲ ਵਿੱਚ ਫੇਰਬਦਲ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਰੋਸੇਮੰਦ OSD ਓਮਕਾਰ ਸਿੰਘ ਨੂੰ ਅਚਾਨਕ ਹਟਾ ਦਿੱਤਾ ਹੈ। ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।


ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13 ਵਿੱਚੋਂ ਸਿਰਫ਼ 3 ਸੀਟਾਂ ਹੀ ਜਿੱਤ ਸਕੀ। ਮੰਤਰੀ ਮੰਡਲ ਵਿੱਚ ਫੇਰਬਦਲ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੰਜਾਬ ਵਿੱਚ 18 ਮੰਤਰੀ ਹੋ ਸਕਦੇ ਹਨ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 16 ਹੋ ਗਈ ਹੈ।


ਪੰਜਾਬ ਵਿੱਚ ਸਹੁੰ ਚੁੱਕਣ ਵਾਲੇ 5 ਮੰਤਰੀਆਂ ਵਿੱਚੋਂ ਦੋ ਅਨੁਸੂਚਿਤ ਜਾਤੀ, ਦੋ ਜੱਟ ਅਤੇ ਇੱਕ ਬਾਣੀਆ ਭਾਈਚਾਰੇ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ ਹੁਣ ਇਸ ਪੂਰੇ ਮੰਤਰੀ ਮੰਡਲ ਵਿੱਚ ਸਿਰਫ਼ ਇੱਕ ਮਹਿਲਾ ਮੰਤਰੀ ਰਹਿ ਗਈ ਹੈ।


ਕਿਹੜੇ ਵਿਧਾਇਕਾਂ ਨੂੰ ਬਣਾਇਆ ਗਿਆ ਮੰਤਰੀ ?

ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੰਡੀਆਂ ਨੇ ਮੰਤਰੀ ਵਜੋਂ ਲਿਆ ਹਲਫ਼

ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਮੰਤਰੀ ਵਜੋਂ ਹਲਫ਼ ਲਿਆ

ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਤਰੀ ਵਜੋਂ ਹਲਫ ਲਿਆ

ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਨੇ ਮੰਤਰੀ ਵਜੋਂ ਹਲਫ਼ ਲਿਆ

ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਕੇ ਵਿਧਾਇਕ ਬਣੇ ਮੋਹਿੰਦਰ ਭਗਤ ਨੇ ਮੰਤਰੀ ਵਜੋਂ ਹਲਫ਼ ਲਿਆ


ਕਿਹੜੇ ਮੰਤਰੀਆਂ ਦੀ ਹੋਈ ਛੁੱਟੀ ?

ਬਲਕਾਰ ਸਿੰਘ

ਅਨਮੋਲ ਗਗਨ ਮਾਨ

ਚੇਤਨ ਸਿੰਘ ਜੌੜਾਮਾਜਰਾ

ਬ੍ਰਹਮ ਸ਼ੰਕਰ ਜਿੰਪਾ 


Related Post