Punjab Cabinet: ਪੰਜਾਬ ਕੈਬਨਿਟ ’ਚੋਂ 2 ਮੰਤਰੀਆਂ ਦੀ ਹੋ ਸਕਦੀ ਹੈ ਛਾਂਟੀ, ਵਿਭਾਗਾਂ ’ਚ ਬਦਲਾਅ ’ਤੇ ਵੀ ਚਰਚਾ- ਸੂਤਰ
ਪੰਜਾਬ ਕੈਬਨਿਟ ’ਚ ਇੱਕ ਵਾਰ ਫਿਰ ਤੋਂ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੇ ਨਾਲ ਬੀਤੀ ਸ਼ਾਮ ਮੁਲਾਕਾਤ ਕੀਤੀ ਸੀ।
Punjab Cabinet: ਪੰਜਾਬ ਕੈਬਨਿਟ ’ਚ ਇੱਕ ਵਾਰ ਫਿਰ ਤੋਂ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੇ ਨਾਲ ਬੀਤੀ ਸ਼ਾਮ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਦਾ ਕਿਆਸ ਲਗਾਇਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਜਾਣਕਾਰੀ ਮਿਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਤੋਂ ਮੰਤਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਰਿਪੋਰਟ ਮੰਗੀ ਸੀ ਜਿਸ ਬਾਰੇ ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਮੰਤਰੀ ਮੰਡਲ ’ਚ ਛਾਂਟੀ ਹੋ ਸਕਦੀ ਹੈ।
ਦੱਸ ਦਈਏ ਕਿ ਮੰਤਰੀ ਮੰਡਲ ਦੇ ਵਿਸਥਾਰ ਦੇ ਨਾਲ ਵਿਭਾਗਾਂ ’ਚ ਰੱਦੋਬਦਲ ਵੀ ਸੰਭਵ ਹੈ। ਜਿਸਦੇ ਚੱਲਦੇ ਪਠਾਨਕੋਟ ਜ਼ਮੀਨ ਆਲਟਮੈਂਟ ’ਚ ਕਥਿਤ ਤੌਰ ’ਤੇ ਜ਼ਿੰਮੇਵਾਰ 2 ਮੰਤਰੀਆਂ ਦੇ ਖਿਲਾਫ ਗਾਜ਼ ਵੀ ਡਿੱਗ ਸਕਦੀ ਹੈ। ਇਨ੍ਹਾਂ ਤੋਂ ਇਲਾਵਾ 2 ਹੋਰ ਮੁੱਖ ਮੰਤਰੀਆਂ ਦੀ ਕਾਰਗੁਜ਼ਾਰੀ ਤੋਂ ਵੀ ਨਾਖੁਸ਼ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: IMD Alert In Punjab: ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ