ਮਹਿਲਾ IAS ਪਰਮਪਾਲ ਕੌਰ ਸਿੱਧੂ ਨੇ ਲਈ VRS, ਜਾਣੋ ਕਿਸ ਪਾਰਟੀ ਤੋਂ ਹਨ ਸਿਆਸੀ ਸਫ਼ਰ ਸ਼ੁਰੂ ਕਰਨ ਦੀਆਂ ਚਰਚਾਵਾਂ

By  KRISHAN KUMAR SHARMA April 3rd 2024 09:41 PM -- Updated: April 3rd 2024 10:14 PM

Lok Sabha Polls 2024: ਪੰਜਾਬ ਦੀ ਮਹਿਲਾ ਆਈਏਐਸ ਪਰਮਪਾਲ ਕੌਰ ਸਿੱਧੂ (IAS Parampal Kaur Sidhu) ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਹਿਲਾ ਆਈਏਐਸ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਆਪਣਾ ਅਸਤੀਫਾ ਵੀ ਭੇਜ ਦਿੱਤਾ ਹੈ। ਉਹ ਇਸ ਸਮੇਂ ਪੰਜਾਬ ਉਦਯੋਗਿਕ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਦੱਸ ਦਈਏ ਕਿ ਪੰਜਾਬ ਕਾਡਰ ਦੀ ਮਹਿਲਾ ਅਧਿਕਾਰੀ ਪਰਮਪਾਲ ਕੌਰ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਪਰਮਪਾਲ ਕੌਰ ਸਿੱਧੂ ਨੇ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਹੁਣ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।

ਸਿਆਸੀ ਸਫਰ ਸ਼ੁਰੂ ਕਰਨ ਦੀਆਂ ਚਰਚਾਵਾਂ

2011 ਬੈਚ ਦੀ ਇਹ ਮਹਿਲਾ ਅਧਿਕਾਰੀ ਅਕਤੂਬਰ ਮਹੀਨੇ ਵਿੱਚ ਸੇਵਾਮੁਕਤ ਹੋਣ ਵਾਲੀ ਹੈ। ਉਨ੍ਹਾਂ ਨੂੰ 2015 'ਚ ਪੀਸੀਐਸ ਤੋਂ ਆਈਏਐਸ ਰੈਂਕ ਵਿੱਚ ਤਰੱਕੀ ਦਿੱਤੀ ਗਈ ਸੀ। ਪਰਮਪਾਲ ਕੌਰ ਸਿੱਧੂ ਦੀ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈਣ ਪਿੱਛੇ ਚਰਚਾਵਾਂ ਹਨ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸੀ ਸਫਰ ਦੀ ਸ਼ੁਰੂਆਤ ਕਰ ਸਕਦੇ ਹਨ।

ਅਕਾਲੀ ਦਲ ਦੀ 15 ਮੈਂਬਰੀ ਚੋਣ ਮੈਨੀਫੈਸਟੋ ਦੇ ਮੈਂਬਰ ਹਨ ਸਿਕੰਦਰ ਸਿੰਘ ਮਲੂਕਾ

ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ ਦੇ ਸਹੁਰਾ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 'ਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਹੁਣ ਲੋਕ ਸਭਾ ਚੋਣਾਂ 2024 ਵਿੱਚ ਵੀ ਉਨ੍ਹਾਂ ਨੂੰ ਪਾਰਟੀ ਵੱਲੋਂ 15 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ 'ਚ ਮੈਂਬਰ ਨਿਯੁਕਤ ਕੀਤਾ ਗਿਆ ਹੈ।

Related Post