Punjab Weather : ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਕਿਹੜੇ ਜ਼ਿਲ੍ਹਿਆਂ ਲਈ ਯੈਲੋ ਅਲਰਟ
Weather News : ਮੌਸਮ ਵਿਭਾਗ ਵੱਲੋਂ ਇਨ੍ਹਾਂ 5 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਜਦਕਿ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਜ਼ਰ ਨਹੀਂ ਪਾਇਆ ਗਿਆ, ਜੋ ਕਿ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ।
Punjab Weather News : ਪੰਜਾਬ ਦੇ ਕਈ ਹਿੱਸਿਆਂ 'ਚ ਬੀਤੇ ਦੋ ਦਿਨਾਂ ਤੋਂ ਮੀਂਹ ਕਾਰਨ ਮੌਸਮ ਸੁਹਾਵਣਾ ਨਜ਼ਰ ਆ ਰਿਹਾ ਹੈ। ਮੰਗਲਵਾਰ ਵੀ ਚੰਡੀਗੜ੍ਹ ਸਮੇਤ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਵੇਖਿਆ ਗਿਆ। ਅੱਜ ਬੁੱਧਵਾਰ ਨੂੰ ਸਵੇਰ ਤੋਂ ਰਾਜਧਾਨੀ ਚੰਡੀਗੜ੍ਹ ਅਤੇ ਮੋਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਬੂੰਦਾਂ-ਬਾਂਦੀ ਨਜ਼ਰ ਆ ਰਹੀ ਹੈ। ਦੇਰ ਰਾਤ ਤੋਂ ਆਸਮਾਨ ਵਿੱਚ ਕਾਲੇ ਬੱਦਲ ਛਾਏ ਰਹੇ ਅਤੇ ਲਗਾਤਾਰ ਬਾਰਿਸ਼ ਪੈ ਰਹੀ ਹੈ, ਜਿਸ ਕਾਰਨ ਮੌਸਮ 'ਚ ਕੁਝ ਠੰਢਕ ਆਈ ਹੈ। ਨਾਲ ਹੀ ਮੌਸਮ ਵਿਭਾਗ ਨੇ ਸੂਬੇ ਦੇ 5 ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ।
ਮੌਸਮ ਵਿਭਾਗ ਵੱਲੋਂ ਇਨ੍ਹਾਂ 5 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਜਦਕਿ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਜ਼ਰ ਨਹੀਂ ਪਾਇਆ ਗਿਆ, ਜੋ ਕਿ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ 'ਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।
ਕਿੱਥੇ-ਕਿੱਥੇ ਕਿੰਨਾ ਮੀਂਹ ਦਰਜ ਕੀਤਾ ਗਿਆ
ਮੰਗਲਵਾਰ ਨੂੰ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਰੂਪਨਗਰ 'ਚ 4.5, ਭਾਖੜਾ ਡੈਮ ਦੇ ਨਾਲ ਵਾਲੇ ਖੇਤਰ 'ਚ 2.5, ਮੋਗਾ 'ਚ 0.5 ਅਤੇ ਫਤਿਹਗੜ੍ਹ ਸਾਹਿਬ 'ਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਅਗਸਤ ਦੇ ਪਹਿਲੇ ਹਫਤੇ 9 ਜ਼ਿਲ੍ਹਿਆਂ 'ਚ 86 ਫੀਸਦੀ ਘੱਟ ਮੀਂਹ
ਅਗਸਤ ਦੇ ਪਹਿਲੇ ਹਫ਼ਤੇ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ 9 ਜ਼ਿਲ੍ਹਿਆਂ ਵਿੱਚ 86 ਫੀਸਦੀ ਘੱਟ ਬਾਰਿਸ਼ ਰਹੀ, ਜਿਨ੍ਹਾਂ 'ਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂਕਿ ਅੰਮ੍ਰਿਤਸਰ ਤੇ ਮੁਕਤਸਰ 'ਚ ਕ੍ਰਮਵਾਰ 63.2 ਅਤੇ 37.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।