Punjab CM Bhagwant Mann ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਗੇ ਚਾਹ ’ਤੇ ਚਰਚਾ, ਸ਼ਾਮ 4 ਵਜੇ ਹੋਵੇਗੀ ਮੀਟਿੰਗ
ਹਾਲਾਂਕਿ ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਹੋ ਸਕਦਾ ਹੈ ਪਰ ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ।

Punjab CM Bhagwant Mann And Governor Meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (24 ਮਾਰਚ) ਸ਼ਾਮ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਹ ਮੀਟਿੰਗ ਬਜਟ ਸੈਸ਼ਨ ਦੇ ਵਿਚਕਾਰ ਹੋਣ ਜਾ ਰਹੀ ਹੈ। ਰਾਜਪਾਲ ਨੇ ਖੁਦ ਮੁੱਖ ਮੰਤਰੀ ਨੂੰ ਚਾਹ ਲਈ ਸੱਦਾ ਦਿੱਤਾ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਵਿਧਾਨ ਸਭਾ 'ਚ ਪਾਸ ਕੀਤੇ ਗਏ ਸਾਰੇ ਬਿੱਲਾਂ 'ਤੇ ਚਰਚਾ ਕੀਤੀ ਜਾਵੇਗੀ।
21 ਮਾਰਚ ਤੋਂ ਸ਼ੁਰੂ ਹੋਇਆ ਸੀ ਬਜਟ ਸੈਸ਼ਨ
ਦਰਅਸਲ ਸ਼ੁੱਕਰਵਾਰ ਨੂੰ ਹੀ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਸੀ। ਉਸੇ ਦਿਨ ਮੁੱਖ ਮੰਤਰੀ ਨੂੰ ਰਾਜਪਾਲ ਵੱਲੋਂ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਹੋ ਸਕਦਾ ਹੈ ਪਰ ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ।
ਇਸ ਦੇ ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਸੂਬੇ 'ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ 'ਤੇ ਵੀ ਚਰਚਾ ਹੋ ਸਕਦੀ ਹੈ, ਕਿਉਂਕਿ ਰਾਜਪਾਲ ਖੁਦ ਸਰਹੱਦੀ ਇਲਾਕਿਆਂ ਦਾ ਦੌਰਾ ਕਰਦੇ ਰਹਿੰਦੇ ਹਨ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਦਰਮਿਆਨ ਸਬੰਧ ਬਹੁਤ ਚੰਗੇ ਰਹੇ ਹਨ। ਜਦੋਂ ਤੋਂ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਹੈ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜ਼ਿਆਦਾਤਰ ਬਜਟਾਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਵਾਨਗੀ ਦਿੱਤੀ ਹੈ।
ਇਹ ਵੀ ਪੜ੍ਹੋ : Punjab Budget Session Day 2 : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ: ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ ਹੰਗਾਮੇ ਦੇ ਆਸਾਰ