Punjab ByElection 2024 : ਭਾਜਪਾ ਨੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ

Punjab News : ਭਾਜਪਾ ਨੇ ਅਜੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨ ਕੀਤੇ ਗਏ ਹਨ।

By  KRISHAN KUMAR SHARMA October 22nd 2024 04:24 PM -- Updated: October 22nd 2024 04:51 PM

BJP announced Candidates for Byelection : ਪੰਜਾਬ ਦੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹੁਣ ਭਾਜਪਾ ਨੇ ਵੀ ਉਮੀਦਵਾਰ ਮੈਦਾਨ 'ਚ ਉਤਾਰ ਦਿੱਤੇ ਹਨ। ਹਾਲਾਂਕਿ ਭਾਜਪਾ ਨੇ ਅਜੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨ ਕੀਤੇ ਗਏ ਹਨ।

ਭਾਜਪਾ ਵੱਲੋਂ ਐਲਾਨੇ ਉਮੀਦਵਾਰਾਂ ਵਿੱਚ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ।

ਦੱਸ ਦਈਏ ਕਿ ਇਸਤੋਂ ਪਹਿਲਾਂ ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਵਿੱਚ ਬਗਾਵਤੀ ਸੁਰਾਂ ਵਿੱਚ ਉਠ ਰਹੀਆਂ ਹਨ। ਜਾਰੀ ਸੂਚੀ ਅਨੁਸਾਰ ਪਾਰਟੀ ਵੱਲੋਂ ਬਰਨਾਲਾ ਤੋਂ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿਲੋਂ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

Related Post