Punjab Farmer Protest Infront of DC Office : ਪੰਜਾਬ ਭਰ ’ਚ ਕਿਸਾਨਾਂ ਵੱਲੋਂ ਡੀ.ਸੀ. ਦਫ਼ਤਰਾਂ ਦਾ ਘਿਰਾਓ, ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਕੀਤਾ ਜਾ ਰਿਹਾ ਪ੍ਰਦਰਸ਼ਨ

ਦੱਸ ਦਈਏ ਕਿ ਪਰਾਲੀ ਅਤੇ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਹ ਐਲਾਨ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਗਿਆ।

By  Aarti October 29th 2024 12:15 PM -- Updated: October 29th 2024 01:03 PM

Punjab Farmer Protest Infront of DC Office : ਪੰਜਾਬ ਭਰ ’ਚ ਕਿਸਾਨਾਂ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪਰਾਲੀ ਅਤੇ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਹ ਐਲਾਨ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਗਿਆ। ਕਿਸਾਨਾਂ ਨੇ ਸ਼ਾਮ ਤਿੰਨ ਵਜੇ ਤੱਕ ਧਰਨਾ ਜਾਰੀ ਰੱਖਣਗੇ। 

ਦੂਜੇ ਪਾਸੇ ਬਠਿੰਡਾ ਵਿਖੇ ਵੀ ਸੈਂਕੜੇ ਕਿਸਾਨਾਂ ਨੇ ਡੀਸੀ ਦਫਤਰ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ ਨਾਲ ਔਰਤਾਂ ਨੇ ਵੀ ਸ਼ਿਰਕਤ ਕੀਤੀ। ਕਿਸਾਨਾਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਅਤੇ ਦਾਅਵੇ ਕਰ ਰਹੀ ਸੀ ਪਰ ਚੋਣਾਂ ਤੋਂ ਬਾਅਦ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਂ ਰਹਿੰਦਿਆਂ ਕੇਂਦਰ ਸਰਕਾਰ ਨਾਲ ਰਾਬਤਾ ਨਾ ਕਰਨ ਕਰਕੇ ਕਿਸਾਨਾਂ ਨੂੰ ਝੋਨੇ ਦੀ ਚੁਕਾਈ ਵਿੱਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 


ਉਨ੍ਹਾਂ ਕਿਹਾ ਕਿ ਪਿਛਲੇ ਦਿਨ ਵੀ ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਤੋਂ ਬਾਅਦ ਮੰਡੀਆਂ ਵਿੱਚੋਂ ਮਾਮੂਲੀ ਝੋਨਾ ਚੁੱਕਿਆ ਗਿਆ ਹੈ ਪਰ ਅਜੇ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਝੋਨਾ ਖੇਤਾਂ ਵਿੱਚ ਪਿਆ ਹੈ ਕਿਉਂਕਿ ਮੰਡੀਆਂ ਵਿੱਚ ਝੋਨੇ ਸਿੱਟਣ ਦੀ ਜਗ੍ਹਾ ਨਹੀਂ ਜਿਸ ਕਰਕੇ ਕਿਸਾਨ ਪਰੇਸ਼ਾਨ ਹੋ ਰਹੇ ਹਨ ਉਨ੍ਹਾਂ ਸਮੂਹ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਇੱਕ ਮੰਚ ਤੇ ਇਕੱਠੇ ਹੋ ਕੇ ਇਹਨਾਂ ਸਰਕਾਰਾਂ ਖਿਲਾਫ ਸੰਘਰਸ਼ ਕੀਤਾ ਜਾਵੇ ਤਾਂ ਹੀ ਇਸ ਦਾ ਹੱਲ ਹੋ ਸਕਦਾ ਹੈ। 

ਇਹ ਵੀ ਪੜ੍ਹੋ : Bathinda News : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਸਰਬਸੰਮਤੀ ਨਾਲ ਚੁਣੇ ਪੰਚਾਇਤ ਮੈਂਬਰ ਦਾ ਕਤਲ

Related Post