Indian Hockey Team : ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮਿਲਣਗੇ 1-1 ਕਰੋੜ ਰੁਪਏ, ਜਾਣੋ ਕਿਸ ਨੇ ਕੀਤਾ ਐਲਾਨ
Indian hockey team won bronze medal : ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਭਾਰਤੀ ਹਾਕੀ ਟੀਮ ਦੇ ਹਰ ਇੱਕ ਖਿਡਾਰੀ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਭਾਰਤੀ ਹਾਕੀ ਟੀਮ ਦੇ ਹਰ ਇੱਕ ਖਿਡਾਰੀ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ।
ਇਸ ਸਬੰਧੀ ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।
ਦੱਸ ਦਈਏ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਮਗਾ ਜਿੱਤਿਆ। ਭਾਰਤ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਤਮਗ਼ੇ 1968 ਮੈਕਸੀਕੋ ਤੇ 1972 ਮਿਊਨਿਖ ਜਿੱਤੇ ਸਨ।