Punjab School Timing : ਪੰਜਾਬ ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ 1 ਅਪ੍ਰੈਲ ਤੋਂ ਕਿੰਨੇ ਵਜੇ ਲੱਗਣਗੇ ਸਕੂਲ
Punjab School Timing : 1 ਅਪ੍ਰੈਲ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕਰ ਦਿੱਤਾ ਹੈ। ਹੁਣ ਮੰਗਲਵਾਰ ਸਵੇਰੇ ਸਾਰੇ ਸਕੂਲ 8 ਵਜੇ ਤੋਂ ਲੱਗਣਗੇ।
School Timing Change in Punjab : ਪੰਜਾਬ ਵਿੱਚ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ ਹੈ। 1 ਅਪ੍ਰੈਲ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕਰ ਦਿੱਤਾ ਹੈ। ਹੁਣ ਮੰਗਲਵਾਰ ਸਵੇਰੇ ਸਾਰੇ ਸਕੂਲ 8 ਵਜੇ ਤੋਂ ਲੱਗਣਗੇ।
ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਲਗਾਤਾਰ ਵੱਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਹੈ। ਸੂਤਰਾਂ ਅਨੁਸਾਰ ਜੇਕਰ ਗਰਮੀ ਇਸੇ ਤਰ੍ਹਾਂ ਹੋਰ ਵਧਦੀ ਰਹੀ ਤਾਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਹੋਰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਵਿੱਚ ਸਕੂਲਾਂ ਦਾ ਸਮਾਂ 8:30 ਵਜੇ ਤੋਂ 2:30 ਤੱਕ ਦਾ ਸੀ।