ਪੰਜਾਬ ਵਿੱਚ 11 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਪੰਜਾਬ ਸਰਕਾਰ ਨੇ ਬਿਜਾਈ ਲਈ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡਿਆ

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਵਿਧੀ ਅਪਣਾਉਣ ਵਾਲੇ ਕਿਸਾਨ 15 ਮਈ ਤੋਂ ਬਿਜਾਈ ਸ਼ੁਰੂ ਕਰ ਸਕਦੇ ਹਨ। ਇਸ ਮੰਤਵ ਲਈ ਵਿਭਾਗ ਨੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ।

By  Aarti May 12th 2024 11:22 AM

Paddy Transplantation In Punjab: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 11 ਜੂਨ ਤੋਂ ਝੋਨੇ ਦੀ ਲਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਵਿਧੀ ਅਪਣਾਉਣ ਵਾਲੇ ਕਿਸਾਨ 15 ਮਈ ਤੋਂ ਬਿਜਾਈ ਸ਼ੁਰੂ ਕਰ ਸਕਦੇ ਹਨ। ਇਸ ਮੰਤਵ ਲਈ ਵਿਭਾਗ ਨੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਖਰੀ ਤਰੀਕ ਤੈਅ ਕੀਤੀ ਗਈ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 15 ਮਈ ਤੋਂ ਖੇਤੀ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਮੁਕਤਸਰ, ਬਠਿੰਡਾ, ਫਾਜ਼ਿਲਕਾ, ਫਰੀਦਕੋਟ, ਮਾਨਸਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ 11 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਖੇਤੀਬਾੜੀ ਵਿਭਾਗ ਅਨੁਸਾਰ ਰਾਜਪਾਲ ਨੇ 15 ਤੋਂ 31 ਮਈ ਤੱਕ ਡੀਐਸਆਰ ਪ੍ਰੋਗਰਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ 15 ਦਿਨਾਂ ਦੇ ਅੰਦਰ ਕਰਨੀ ਪਵੇਗੀ। ਕਿਉਂਕਿ ਜੂਨ ਮਹੀਨੇ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਯੋਜਨਾਬੱਧ ਢੰਗ ਨਾਲ ਨਹਿਰੀ ਪਾਣੀ ਉਪਲਬਧ ਹੋ ਜਾਵੇਗਾ। 11 ਜੂਨ ਤੋਂ ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਸਾਹਿਬ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਵਾਲੇ ਇਲਾਕਿਆਂ ਨੂੰ ਨਹਿਰ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਮੋਹਾਲੀ, ਰੋਪੜ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, ਮੋਗਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਕਪੂਰਥਲਾ, ਨਵਾਂਸ਼ਹਿਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਸਮੇਤ ਬਾਕੀ ਖੇਤਰਾਂ ਨੂੰ ਵੀ ਜੂਨ ਮਹੀਨੇ ਤੋਂ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। 15 ਜੂਨ ਤੋਂ ਟਿਊਬਵੈੱਲਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਸਿੱਖ ਆਗੂ ਹਰਦੀਪ ਨਿੱਝਰ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ, ਕੈਨੇਡੀਅਨ ਪੁਲਿਸ ਨੇ ਚੌਥੇ ਸ਼ੱਕੀ ਨੂੰ ਕੀਤਾ ਗ੍ਰਿਫਤਾਰ

Related Post