ਪੰਜਾਬ ਸਰਕਾਰ ਨੇ ਧੁੰਦ ਅਤੇ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ

By  Pardeep Singh January 1st 2023 09:07 PM -- Updated: January 1st 2023 09:12 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਧੁੰਦ ਅਤੇ ਠੰਢ ਕਾਰਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ  ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ 2 ਜਨਵਰੀ 2023 ਤੋਂ 8 ਜਨਵਰੀ ਤੱਕ ਸਕੂਲ ਬੰਦ ਰਹਿਣਗੇ। ਇਸ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ  9 ਜਨਵਰੀ 2023 ਨੂੰ ਖੁੱਲ੍ਹਣਗੇ।


 ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ  1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

ਰਿਪੋਰਟ-ਗਗਨਦੀਪ ਅਹੂਜਾ 

Related Post