Do Not Switch off Your Phone : ਪੰਜਾਬ ਸਰਕਾਰ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹੁਕਮ, ਨਹੀਂ ਕਰ ਸਕਣਗੇ ਆਪਣਾ ਮੋਬਾਈਲ ਬੰਦ

ਹੁਕਮਾਂ ’ਚ ਕਿਹਾ ਗਿਆ ਹੈ ਕਿ ਜਿਸਦੇ ਚੱਲਦੇ ਡਿਊਟੀ ਸਮੇਂ ਤੋਂ ਬਾਅਦ ਜਾਂ ਫਿਰ ਛੁੱਟੀ ਵਾਲੇ ਦਿਨ ਕੋਈ ਵੀ ਕਰਮਚਾਰੀ ਆਪਣੀ ਫੋਨ ਬੰਦ ਨਹੀਂ ਕਰ ਸਕੇਗਾ। ਇਸ ਸਬੰਧੀ ਵਿੱਤੀ ਕਮਿਸ਼ਨਰਜ਼ ਸਕੱਤਰੇਤ ਨੇ ਮੋਬਾਈਲ ਬੰਦ ਹੋਣ ਕਰਕੇ ਜਰੂਰੀ ਕੰਮ ਸਮੇਂ ਸੰਪਰਕ ਨਾ ਹੋਣਾ ਹਵਾਲਾ ਦਿੱਤਾ ਹੈ।

By  Aarti October 27th 2024 09:03 AM

Do Not Switch off Your Phone : ਪੰਜਾਬ ਸਰਕਾਰ ਦੇ ਵਿੱਤੀ ਕਮਿਸ਼ਨਰੇਟ ਸਕੱਤਰੇਤ ਵੱਲੋਂ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਲਈ ਸਖ਼ਤ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਦੇ ਮੁਤਾਬਿਕ ਸਰਕਾਰੀ ਕਰਮਚਾਰੀ ਦਫਤਰ ਤੋਂ ਜਾਣ ਤੋਂ ਬਾਅਦ ਆਪਣਾ ਮੋਬਾਇਲ ਫੋਨ ਬੰਦ ਨਹੀਂ ਕਰ ਸਕਣਗੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਜਿਸਦੇ ਚੱਲਦੇ ਡਿਊਟੀ ਸਮੇਂ ਤੋਂ ਬਾਅਦ ਜਾਂ ਫਿਰ ਛੁੱਟੀ ਵਾਲੇ ਦਿਨ ਕੋਈ ਵੀ ਕਰਮਚਾਰੀ ਆਪਣੀ ਫੋਨ ਬੰਦ ਨਹੀਂ ਕਰ ਸਕੇਗਾ। ਇਸ ਸਬੰਧੀ ਵਿੱਤੀ ਕਮਿਸ਼ਨਰਜ਼ ਸਕੱਤਰੇਤ ਨੇ ਮੋਬਾਈਲ ਬੰਦ ਹੋਣ ਕਰਕੇ ਜਰੂਰੀ ਕੰਮ ਸਮੇਂ ਸੰਪਰਕ ਨਾ ਹੋਣਾ ਹਵਾਲਾ ਦਿੱਤਾ ਹੈ। 

ਵਿੱਤ ਕਮਿਸ਼ਨਰੇਟ ਸਕੱਤਰੇਤ, ਪੰਜਾਬ ਸਰਕਾਰ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਫ਼ੋਨ ਬੰਦ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦਈਏ ਕਿ ਇਹ ਹੁਕਮ ਗਰੁੱਪ ਏ, ਗਰੁੱਪ ਬੀ, ਗਰੁੱਪ ਸੀ ਅਤੇ ਗਰੁੱਪ ਡੀ ਦੇ ਅਧਿਕਾਰੀਆਂ/ਕਰਮਚਾਰੀਆਂ 'ਤੇ ਲਾਗੂ ਹੁੰਦਾ ਹੈ। 

ਦਰਅਸਲ, ਵਿੱਤ ਕਮਿਸ਼ਨਰੇਟ ਸਕੱਤਰੇਤ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਧਿਕਾਰੀ ਜਾਂ ਫਿਰ ਕਰਮਚਾਰੀ ਦਫ਼ਤਰੀ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਆਪਣੇ ਮੋਬਾਈਲ ਫੋਨ ਬੰਦ ਕਰ ਦਿੰਦੇ ਹਨ ਜਾਂ ਕਾਲ ਰਿਸੀਵ ਨਹੀਂ ਕਰਦੇ, ਜਿਸ ਕਾਰਨ ਜ਼ਰੂਰੀ ਕੰਮ ਲਈ ਉਨ੍ਹਾਂ ਨਾਲ ਸੰਪਰਕ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਜਾਂ ਛੁੱਟੀ ਵਾਲੇ ਦਿਨ ਆਪਣੇ ਮੋਬਾਈਲ ਫ਼ੋਨ ਕਦੇ ਵੀ ਬੰਦ ਨਾ ਕਰਨ ਅਤੇ ਦਫ਼ਤਰੀ ਫ਼ੋਨ ਪ੍ਰਾਪਤ ਕਰਨਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ : Inflation in India: ਮਹਿੰਗਾਈ ਦਾ ਖ਼ਤਰਾ ਬਰਕਰਾਰ, ਆਰਬੀਆਈ ਗਵਰਨਰ ਨੇ ਕਿਹਾ- ਅਸੀਂ ਇਸ ਨੂੰ ਕੰਟਰੋਲ ਕਰਾਂਗੇ

Related Post