ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਚੰਗੀ ਖ਼ਬਰ, ਹੁਣ ਕਰ ਸਕਣਗੇ ਮੁਫ਼ਤ ਬੱਸ ਯਾਤਰਾ

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਮੀਟਿੰਗ ਦੌਰਾਨ ਕੀਤਾ ਗਿਆ ਹੈ।

By  Dhalwinder Sandhu June 13th 2024 05:46 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। 

ਮੀਟਿੰਗ ਦੌਰਾਨ ਕੀਤਾ ਐਲਾਨ

ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ  ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਔਰਤਾਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਹੋਇਆ ਹੈ। ਔਰਤਾਂ ਅਧਾਰ ਕਾਰਡ ਦਿਖਾ ਸਰਕਾਰੀ ਬੱਸ ਵਿੱਚ ਸੂਬੇ ਅੰਦਰ ਕੀਤੇ ਵੀ ਮੁਫ਼ਤ ਸਫ਼ਰ ਕਰ ਸਕਦੀਆਂ ਹਨ।

ਇਹ ਵੀ ਪੜੋ: ਪੰਜਾਬੀ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

Related Post