Punjab Jobs : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਅਪਲਾਈ ਕਰਨ ਦੀ ਆਖਰੀ ਤਰੀਕ
Ration Dipot : ਇਸ ਸਮੇਂ ਪੰਜਾਬ ਭਰ ਵਿੱਚ ਇਸ ਸਮੇਂ 14400 ਰਾਸ਼ਨ ਦੇ ਡਿਪੂ ਹਨ, ਜਿਨ੍ਹਾਂ ਰਾਹੀਂ ਲੋਕ ਰਾਸ਼ਨ ਲੈ ਰਹੇ ਹਨ। ਪਰੰਤੂ ਇਸ ਦੌਰਾਨ ਲੋਕਾਂ ਨੂੰ ਰਾਸ਼ਨ ਲੈਣ ਵਿੱਚ ਕਈ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ। ਇਸ ਲਈ ਹੋਰ ਡਿਪੂ ਖੋਲ੍ਹੇ ਜਾਣਗੇ।
Punjab News : ਰੁਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਪੰਜਾਬ ਵਿੱਚ ਛੇਤੀ ਹੀ 9000 ਤੋਂ ਵੱਧ ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾ ਰਹੇ ਹਨ, ਜਿਸ ਨੂੰ ਲੈ ਕੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਵਿੱਚ ਇਸ ਸਮੇਂ 14400 ਰਾਸ਼ਨ ਦੇ ਡਿਪੂ ਹਨ, ਜਿਨ੍ਹਾਂ ਰਾਹੀਂ ਲੋਕ ਰਾਸ਼ਨ ਲੈ ਰਹੇ ਹਨ। ਪਰੰਤੂ ਇਸ ਦੌਰਾਨ ਲੋਕਾਂ ਨੂੰ ਰਾਸ਼ਨ ਲੈਣ ਵਿੱਚ ਕਈ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ। ਇਸ ਲਈ ਹੋਰ ਡਿਪੂ ਖੋਲ੍ਹੇ ਜਾਣਗੇ।
ਪੰਜਾਬ ਵਿੱਚ ਹੋਰ ਰਾਸ਼ਨ ਡਿਪੂ ਖੋਲ੍ਹਣ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਪ੍ਰਕਿਰਿਆ ਅਧੀਨ ਹੈ ਅਤੇ ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ, 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9792 ਰਾਸ਼ਨ ਡਿਪੂ ਖੋਲ੍ਹੇ ਜਾਣਗੇ, ਜਿਹਨਾਂ ਵਿੱਚੋਂ 8040 ਪੇਂਡੂ ਖੇਤਰਾਂ ਵਿੱਚ ਜਦੋਂ ਕਿ 1742 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹੋਣਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਐਲਾਨ ਅਨੁਸਾਰ 2024 ਤੋਂ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕਿੱਲੋ ਦੀ ਮਾਰਜਿਨ ਮਨੀ ਦਿੱਤੀ ਜਾਣੀ ਹੈ। ਇਸ ਹਿਸਾਬ ਨਾਲ ਜੇਕਰ ਕਿਸੇ ਡਿਪੂ ਹੋਲਡਰ ਨਾਲ 200 ਰਾਸ਼ਨ ਕਾਰਡ/800 ਲਾਭਪਾਤਰੀ ਅਟੈਚ ਹਨ ਅਤੇ ਹਰ ਲਾਭਪਾਤਰੀ ਨੂੰ 5 ਕਿਲੋ ਕਣਕ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਤਾਂ ਲਗਭਗ 3600 ਰੁਪਏ ਪ੍ਰਤੀ ਮਹੀਨਾ ਤੱਕ ਮਾਰਜਨ ਮਨੀ ਪ੍ਰਾਪਤ ਹੋ ਰਹੀ ਹੈ।