Unnat Kisan App : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਾਂਚ ਕੀਤਾ 'ਉੱਨਤ ਕਿਸਾਨ' ਐਪ
Unnat Kisan App : ਪੰਜਾਬ ਸਰਕਾਰ ਵੱਲੋਂ ਸੋਮਵਾਰ ਕਿਸਾਨਾਂ ਲਈ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ 'ਉਨੱਤ ਕਿਸਾਨ' ਐਪ ਲਾਂਚ ਕੀਤੀ ਗਈ ਹੈ।
Unnat Kisan App : ਪੰਜਾਬ ਸਰਕਾਰ ਵੱਲੋਂ ਸੋਮਵਾਰ ਕਿਸਾਨਾਂ ਲਈ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ 'ਉਨੱਤ ਕਿਸਾਨ' ਐਪ ਲਾਂਚ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ 'ਤੇ ਜਾਣਕਾਰੀ ਦਿੱਤੀ।
ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ, ''ਅੱਜ ਪਰਾਲ਼ੀ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ...ਆਉਣ ਵਾਲੇ ਦਿਨਾਂ 'ਚ ਪਰਾਲ਼ੀ ਦੇ ਮਸਲੇ ਨੂੰ ਲੈਕੇ ਕਿਸਾਨਾਂ ਨੂੰ ਜਾਗਰੂਕ ਕਰਨ ਨੂੰ ਲੈਕੇ ਚਰਚਾ ਹੋਈ...ਸਾਰੇ DCs ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਨੇ...ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਾਈ ਜਾਵੇਗੀ, ਜਿਸ ਲਈ 'ਉੱਨਤ ਕਿਸਾਨ' ਐਪ ਲਾਂਚ ਕੀਤਾ ਗਿਆ ਹੈ...''
ਉਨ੍ਹਾਂ ਅੱਗੇ ਕਿਹਾ, ''ਪੰਜਾਬ ਦਾ ਕਿਸਾਨ ਲਗਾਤਾਰ ਜਾਗਰੂਕ ਹੋ ਰਿਹਾ ਹੈ ਤੇ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆ ਨੇ ਤੇ ਹੋਰ ਵੀ ਘਟਾਵਾਂਗੇ…''