AG Vinod Ghai: ਪੰਜਾਬ ਦੇ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਤਿਆਰੀ, ਇੱਥੇ ਜਾਣੋ ਪੂਰਾ ਮਾਮਲਾ

ਪੰਜਾਬ ਸਰਕਾਰ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।

By  Aarti September 17th 2023 02:46 PM

AG Vinod Ghai: ਪੰਜਾਬ ਸਰਕਾਰ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।

ਸੂਤਰਾਂ ਮੁਤਾਬਿਕ ਪੰਜਾਬ ਸਰਕਾਰ ਏਜੀ ਦੀ ਕਾਰਜਸ਼ੈਲੀ ਤੋਂ ਨਾਖੁਸ਼ ਹਨ। ਪਿਛਲੇ ਦਿਨੀਂ ਪੰਚਾਇਤ ਭੰਗ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ। ਕੁਝ ਹੋਰ ਸਕੀਮਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਦੀ ਆਲੋਚਨਾ ਹੋਈ ਹੈ। ਜਿਸ ਤੋਂ ਬਾਅਦ ਸੂਤਰਾਂ ਤੋਂ ਇਹ ਸਾਹਮਣੇ ਆ ਰਿਹਾ ਹੈ ਕਿ ਹੁਣ ਏਜੀ ਘਈ ’ਤੇ ਗਾਜ਼ ਡਿੱਗ ਸਕਦੀ ਹੈ। 

ਇਸ ਤੋਂ ਪਹਿਲਾਂ ਏਜੀ ਵਿਨੋਦ ਘਈ 'ਤੇ ਵੀ ਇੱਕ ਔਰਤ ਵੱਲੋਂ ਕਈ ਗੰਭੀਰ ਦੋਸ਼ ਲਾਏ ਗਏ ਸਨ। ਇਨ੍ਹਾਂ ਸਾਰੇ ਕਾਰਨਾਂ ਕਰਕੇ ਪੰਜਾਬ ਸਰਕਾਰ ਹੁਣ ਵਿਨੋਦ ਘਈ ਨੂੰ ਏਜੀ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਜਗ੍ਹਾ ਏਜੀ ਦੀ ਜ਼ਿੰਮੇਵਾਰੀ ਕਿਸ ਨੂੰ ਦਿੱਤੀ ਜਾਵੇਗੀ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਵਿਨੋਦ ਘਈ 'ਤੇ ਅਦਾਲਤ 'ਚ ਸੂਬਾ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਨਾ ਕਰਨ ਦਾ ਦੋਸ਼ ਹੈ। ਮੁੱਖ ਮੰਤਰੀ ਭਗਵੰਤ ਨੇ ਏਜੀ ਨੂੰ ਬਦਲਣ ਬਾਰੇ ਹੋਰ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਹਾਲ ਹੀ ਵਿੱਚ ਏਜੀ ਵਿਨੋਦ ਘਈ ਰਾਜ ਸਰਕਾਰ ਨਾਲ ਜੁੜੇ ਕਈ ਮਾਮਲਿਆਂ ਵਿੱਚ ਕਮਜ਼ੋਰ ਨਜ਼ਰ ਆਏ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਹਨ ਪੰਚਾਇਤ ਭੰਗ ਕਰਨ ਦੇ ਹੁਕਮ।

ਇਹ ਵੀ ਪੜ੍ਹੋ: Bishnoi And Manesar: ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਵੀਡੀਓ ਕਾਲ: ਮੁਲਜ਼ਮ ਮੋਨੂੰ ਮਾਨੇਸਰ ਨਾਲ ਕਰ ਰਿਹਾ ਗੱਲ, ਦੇਖੋ ਵੀਡੀਓ

Related Post