BJP 'ਚ ਸ਼ਾਮਲ ਹੁੰਦੇ ਹੀ ਪੰਜਾਬ ਸਰਕਾਰ ਨੇ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘਟਾਈ

By  Aarti March 30th 2024 03:09 PM

former mp sushil Rinku Reduced Security: ਪੰਜਾਬ 'ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ 'ਚ ਅਜੇ ਤੱਕ ਕੋਈ ਕਮੀ ਨਹੀਂ ਆਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਸੁਸ਼ੀਲ ਰਿੰਕੂ ਦੀ ਸੁਰੱਖਿਆ ’ਚ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੇ 8 ਸੁਰੱਖਿਆ ਮੁਲਾਜ਼ਮ ’ਚ 4 ਮੁਲਾਜ਼ਮ ਵਾਪਸ ਬੁਲਾ ਲਏ ਗਏ ਹਨ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਤੋਂ ਸੁਸ਼ੀਲ ਕੁਮਾਰ ਰਿੰਕੂ ਨੇ ਸੁਰੱਖਿਆ ਮੰਗੀ ਹੈ। ਨਾਲ ਹੀ ਉਨ੍ਹਾਂ ਨੇ ਆਪਣੀ ਜਾਨ ਨੂੰ ਖਤਰਾ ਵੀ ਦੱਸਿਆ ਹੈ। ਇਸ਼ ਸਬੰਧੀ ਉਨ੍ਹਾਂ ਨੇ ਚੋਣ ਕਮਿਸ਼ਨ ਅੱਗੇ ਵੀ ਅਪੀਲ ਕੀਤੀ ਹੈ। 

ਦੂਜੇ ਪਾਸੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵੀ ਜਲਦੀ ਵਾਪਸ ਬੁਲਾਈ ਜਾ ਸਕਦੀ ਹੈ। ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਕੁਝ ਦਿਨ ਪਹਿਲਾਂ ਹੀ ਬੀਜੇਪੀ ’ਚ ਸ਼ਾਮਲ ਹੋਏ ਹਨ। 

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ, ਇੱਥੋਂ ਤੱਕ ਕਿ 27 ਮਾਰਚ ਨੂੰ ਉਨ੍ਹਾਂ ਦੇ ਘਰ ਦੇ ਕੋਲ ਪ੍ਰਦਰਸ਼ਨ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਰੋਡ ਸ਼ੋਅ ਦੌਰਾਨ ਵੀ ‘ਆਪ’ ਵਰਕਰਾਂ ਨੇ ਸੰਸਦ ਮੈਂਬਰ ਰਿੰਕੂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਰਿੰਕੂ ਨੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਉਹ ਜਲੰਧਰ ਸਮੇਤ ਪੂਰੇ ਪੰਜਾਬ 'ਚ ਡਰੱਗ ਮਾਫੀਆ ਖਿਲਾਫ ਲੜ ਰਹੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਕਈ ਵਾਰ ਸੰਸਦ 'ਚ ਇਸ ਮੁੱਦੇ ਨੂੰ ਉਠਾ ਚੁੱਕੇ ਹਨ।

ਇਹ ਵੀ ਪੜ੍ਹੋ: ਹਰਿਆਣਾ 'ਚ ਪੋਤੇ ਹੋਣ 'ਤੇ ਖੁਸਰਿਆਂ ਨੂੰ ਤੋਹਫ਼ੇ 'ਚ ਦਿੱਤਾ 100 ਗਜ਼ ਦਾ ਪਲਾਟ

Related Post