ਅਧਿਆਪਕ ਦਿਵਸ 'ਤੇ ਰਾਜ ਪੁਰਸਕਾਰਾਂ ਲਈ 77 ਅਧਿਆਪਕਾਂ ਅਤੇ ਅਧਿਕਾਰੀਆਂ ਦੀ ਚੋਣ, ਸੂਚੀ ਜਾਰੀ

State Award : ਪੁਰਸਕਾਰਾਂ 'ਚ ਅਧਿਆਪਕ ਰਾਜ ਪੁਰਸਕਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2024 ਦੇਣ ਸਬੰਧੀ ਲਿਖਿਆ ਗਿਆ ਹੈ।

By  KRISHAN KUMAR SHARMA September 4th 2024 06:54 PM -- Updated: September 4th 2024 07:04 PM

State Award : ਕੌਮੀ ਅਧਿਆਪਕ ਦਿਵਸ 5 ਸਤੰਬਰ ਨੂੰ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਆਪਣੀ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਜਾਵੇਗਾ। ਇਨ੍ਹਾਂ ਪੁਰਸਕਾਰਾਂ 'ਚ ਅਧਿਆਪਕ ਰਾਜ ਪੁਰਸਕਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2024 ਦੇਣ ਸਬੰਧੀ ਲਿਖਿਆ ਗਿਆ ਹੈ।

ਪੰਜਾਬ ਸਰਕਾਰ ਨੇ ਵੀ ਅਧਿਆਪਕ ਦਿਵਸ ਲਈ 77 ਅਧਿਆਪਕਾਂ ਅਤੇ ਅਧਿਕਾਰੀਆਂ ਦੀ ਚੋਣ ਕੀਤੀ ਹੈ, ਜਿਨ੍ਹਾਂ ਨੂੰ ਰਾਜ ਪੁਰਸਕਾਰ 2024 ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰ ਵੱਲੋਂ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ਸਬੰਧੀ ਅਧਿਆਪਕਾਂ ਨੂੰ ਵੀ ਲੰਘੀ 3 ਸਤੰਬਰ ਨੂੰ ਸੱਦਾ ਪੱਤਰ ਭੇਜੇ ਜਾਣ ਬਾਰੇ ਕਿਹਾ ਗਿਆ ਹੈ।

ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਪੁਰਸਕਾਰ 5 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਅਧਿਆਪਕ ਦਿਵਸ 'ਤੇ ਮੈਰਿਟ ਦੇ ਆਧਾਰ ਉਪਰ ਦਿੱਤੇ ਜਾਣਗੇ। 

ਇਸ ਪੱਤਰ ਰਾਹੀਂ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਐਵਾਰਡ ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਪੂਰੀ ਸੂਚੀ ਵੇਖਣ ਲਈ ਇਸ ਲਿੰਕ 'ਤੇ ਕਰੋ ਕਲਿੱਕ...ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕ/ਅਧਿਕਾਰੀ..

Related Post