SGPC Election: 21 ਅਕਤੂਬਰ ਤੋਂ ਸ਼ੁਰੂ ਹੋਵੇਗੀ ਨਵੀਆਂ ਵੋਟਰ ਸੂਚੀਆਂ ਬਣਾਉਣ ਦੀ ਪ੍ਰਕਿਰਿਆ, ਇੱਥੇ ਪੜ੍ਹੋ ਪੂਰੀ ਜਾਣਕਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਨੂੰ ਹਰੀ ਝੰਡੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਦੀ ਸੋਧ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ।
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਨੂੰ ਹਰੀ ਝੰਡੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਦੀ ਸੋਧ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਸਾਰਾ ਵੇਰਵਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਨੋਟੀਫਿਕੇਸ਼ਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜੋ ਹੁਣ ਐਕਸ ਹੈ ਕੀਤਾ ਸੀ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ। 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਬਾਕੀ ਵੇਰਵੇ ਜਲਦੀ।
ਇੱਥੇ ਦੇਖੋ SGPC ਚੋਣਾਂ ਦੀ ਪੂਰੀ ਯੋਜਨਾ
- ਵੋਟਰਾਂ ਦੀ ਰਜਿਸਟ੍ਰੇਸ਼ਨ - 21 ਅਕਤੂਬਰ, 2023 ਤੋਂ 15 ਨਵੰਬਰ, 2023
- ਰੋਲ ਦੀਆਂ ਹੱਥ-ਲਿਖਤਾਂ ਦੀ ਤਿਆਰੀ, ਇਸਦੀ ਛਪਾਈ ਅਤੇ ਸ਼ੁਰੂਆਤੀ ਪ੍ਰਕਾਸ਼ਨ ਲਈ ਕੇਂਦਰਾਂ 'ਤੇ ਪਲੇਸਮੈਂਟ - 16 ਨਵੰਬਰ, 2023 ਤੋਂ 4 ਦਸੰਬਰ, 2023
- ਡਿਪਟੀ ਕਮਿਸ਼ਨਰ ਦੁਆਰਾ ਸ਼ੁਰੂਆਤੀ ਰੋਲ ਦਾ ਪ੍ਰਕਾਸ਼ਨ - ਦਸੰਬਰ 5, 2023
- ਡਿਪਟੀ ਕਮਿਸ਼ਨਰ ਦੁਆਰਾ ਨਾਮ ਅਤੇ ਅਹੁਦਾ ਦੇਣ ਦਾ ਨੋਟਿਸ, ਜਾਂ ਅਧਿਕਾਰੀਆਂ ਦੇ ਮਾਮਲੇ ਵਿੱਚ, ਸਿਰਫ ਅਹੁਦਿਆਂ ਅਤੇ ਪਤੇ, ਸੋਧ ਕੀਤੀਆਂ ਅਥਾਰਟੀਆਂ ਦੇ, ਜਿਨ੍ਹਾਂ ਨੂੰ ਰੋਲ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਪੇਸ਼ ਕੀਤੇ ਜਾ ਸਕਦੇ ਹਨ - 5 ਦਸੰਬਰ, 2023
- ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ - ਦਸੰਬਰ 26, 2023
- ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਆਖ਼ਰੀ ਮਿਤੀ ਅਤੇ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 10(3) ਅਧੀਨ ਡਿਪਟੀ ਕਮਿਸ਼ਨਰਾਂ ਨੂੰ ਸੋਧਣ ਵਾਲੀ ਅਥਾਰਟੀ ਦੁਆਰਾ ਫ਼ੈਸਲਿਆਂ ਦਾ ਸੰਚਾਰ - 4 ਜਨਵਰੀ, 2024
- ਸਪਲੀਮੈਂਟਰੀ ਰੋਲ ਦੀ ਖਰੜੇ ਦੀ ਤਿਆਰੀ ਅਤੇ ਪੂਰਕਾਂ ਦੀ ਛਪਾਈ - 15 ਜਨਵਰੀ, 2024
- ਅੰਤਿਮ ਪ੍ਰਕਾਸ਼ਨ- 16 ਜਨਵਰੀ, 2024
ਇਹ ਵੀ ਪੜ੍ਹੋ: Sub Inspector Arrest: 20,000 ਰੁਪਏ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਗ੍ਰਿਫ਼ਤਾਰ , ਵਿਜੀਲੈਂਸ ਨੇ ਇੰਝ ਕੀਤਾ ਸੀ ਕਾਬੂ