Punjab Governor: ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ, ਕਿਹਾ- 'ਪਾਕਿਸਤਾਨ 'ਤੇ ਹੋਵੇ Surgical Strike'
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ।
Punjab Governor: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ।
ਪਾਕਿਸਤਾਨ ਨਹੀਂ ਲੜ ਸਕਦਾ ਸਾਡੇ ਨਾਲ ਸਿੱਧੀ ਲੜਾਈ- ਗਵਰਨਰ
ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪਾਕਿਸਤਾਨ ਸਾਡੇ ਨਾਲ ਸਿੱਧੀ ਲੜਾਈ ਨਹੀਂ ਲੜ ਸਕਦਾ ਹੈ। ਇਸ ਕਰਕੇ ਨਸ਼ਿਆਂ ਜ਼ਰੀਏ ਲੁੱਕ ਕੇ ਹਮਲਾ ਕਰ ਰਿਹਾ ਹੈ। ਡਰੋਨ ਦੀ ਸਮੱਸਿਆ ਬਹੁਤ ਹੈ ਇਸ ਸਬੰਧੀ ਕਾਰਵਾਈ ਹੋ ਰਹੀ ਹੈ ਪਰ ਇਹ ਕਾਫੀ ਨਹੀਂ ਹੈ। ਨਾਲ ਹੀ ਗਵਰਨਰ ਨੇ ਇਹ ਵੀ ਕਿਹਾ ਕਿ ਮੇਰੇ ਚੌਥੇ ਦੌਰੇ ਤੋਂ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਸਾਰੇ ਮਿਲ ਕੇ ਕੰਮ ਕਰ ਰਹੇ ਹਨ।
ਮੰਤਰੀਆਂ ਨੂੰ ਗਵਰਨਰ ਦੀ ਦੋ ਟੁੱਕ
ਮੰਤਰੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਗਵਰਨਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਮੈ ਆਪਣਾ ਕੰਮ ਕਰ ਰਿਹਾ ਹਾਂ। ਹੁਣ ਇਹ ਚੰਗਾ ਲੱਗੇ ਜਾਂ ਫਿਰ ਚੰਗਾ ਨਾ ਲੱਗੇ। ਜਿੱਥੇ ਕਮੀ ਹੋਵੇਗੀ ਉੱਥੇ ਬੋਲਣਾ ਮੇਰਾ ਫਰਜ਼ ਹੈ।
ਦੱਸ ਦਈਏ ਕਿ ਬੀਤੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ। ਇੱਥੇ ਉਸ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਨ ਸਮੇਤ ਅਧਿਕਾਰੀਆਂ ਤੋਂ ਸਰਹੱਦੀ ਸੁਰੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ। ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ ਲਈ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਦਾ ਵੀ ਨਿਰੀਖਣ ਕੀਤਾ ਗਿਆ।
ਇਹ ਵੀ ਪੜ੍ਹੋ: ਭਾਈ ਰਾਜੋਆਣਾ ਨੇ ਕਿਉਂ ਕੀਤੀ ਫਾਂਸੀ ਦੀ ਮੰਗ? ਸ੍ਰੀ ਅਕਾਲ ਤਖ਼ਤ ਨੂੰ ਭੇਜਿਆ ਸੁਨੇਹਾ, ਜਾਣੋ ਕੀ ਕਿਹਾ