ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ, ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਹਨਾਂ ਨੂੰ ਸੁਭਾਗ ਪ੍ਰਾਪਤ ਹੋਇਆ।

By  KRISHAN KUMAR SHARMA January 6th 2025 03:40 PM -- Updated: January 6th 2025 03:43 PM

ਸ੍ਰੀ ਅਨੰਦਪੁਰ ਸਾਹਿਬ (ਚਾਨਾ) : ਸਾਹਿਬੇ ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ ਗਿਆ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਹਨਾਂ ਨੂੰ ਸੁਭਾਗ ਪ੍ਰਾਪਤ ਹੋਇਆ।

ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਥੋਂ ਸਾਰਿਆਂ ਨੂੰ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰਨ ਦੀ ਸਿਹਤ ਮਿਲਦੀ ਹੈ। ਉਪਰੰਤ ਉਨ੍ਹਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ,  ਜਿਲ੍ਹਾ ਰੂਪਨਗਰ ਦੇ ਡੀਸੀ ਹਿਮਾਂਸ਼ੂ ਜੈਨ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ, ਡੀਐਸਪੀ ਅਨੰਦਪੁਰ ਸਾਹਿਬ ਅਜੇ ਸਿੰਘ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ  ਸਮੇਤ ਜਿਲਾ ਰੂਪਨਗਰ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਤੇ ਮੁਲਾਜ਼ਮ ਮੌਜੂਦ ਰਹੇ।

Related Post