HC ਦਾ SGPC ਜਨਰਲ ਇਜਲਾਸ ਦੀਆਂ ਚੋਣਾਂ 'ਚ ਦਖਲ ਤੋਂ ਇਨਕਾਰ, ਪਟੀਸ਼ਨ ਰਾਹੀਂ ਚੋਣਾਂ 'ਤੇ ਰੋਕ ਦੀ ਕੀਤੀ ਸੀ ਮੰਗ

SGPC General House Election : ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਪਹਿਲਾਂ ਹੀ ਪਟੀਸ਼ਨ ਪੈਂਡਿੰਗ ਹੈ ਅਤੇ ਲੇਟਰਲ ਰੋਲ ਤਿਆਰ ਕੀਤਾ ਜਾ ਰਿਹਾ ਹੈ, ਇਸ ਲਈ ਇਸ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।

By  KRISHAN KUMAR SHARMA October 28th 2024 12:15 PM -- Updated: October 28th 2024 12:20 PM

ਪੰਜਾਬ-ਹਰਿਆਣਾ ਹਾਈਕੋਰਟ ਨੇ ਅੱਜ ਹੋਣ ਜਾ ਰਹੀਆਂ ਐਸਜੀਪੀਸੀ ਦੇ ਜਨਰਲ ਇਜਲਾਸ ਦੀਆਂ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਜ਼ੂਰੀ ਰਾਗੀ ਬਲਦੇਵ ਸਿੰਘ ਵੱਲੋਂ ਚੋਣਾਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਹਾਈਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ।

ਦੱਸ ਦਈਏ ਕਿ ਦਾਖਲ ਪਟੀਸ਼ਨ ਰਾਹੀਂ ਚੋਣਾਂ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਹ ਚੋਣਾਂ ਸਿੱਖ ਗੁਰਦੁਆਰਾ ਐਕਟ ਦੀ ਉਲੰਘਣਾ ਕਰਕੇ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ 'ਚ ਉਨ੍ਹਾਂ ਨੇ 22 ਅਕਤੂਬਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਸੀ, ਪਰ ਉਸ 'ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਇਸ ਚੋਣ 'ਤੇ ਰੋਕ ਲਗਾਈ ਜਾਵੇ।

ਸੋਮਵਾਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ 2011 ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਟਕ ਰਹੀਆਂ ਹਨ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਪਹਿਲਾਂ ਹੀ ਪਟੀਸ਼ਨ ਪੈਂਡਿੰਗ ਹੈ ਅਤੇ ਲੇਟਰਲ ਰੋਲ ਤਿਆਰ ਕੀਤਾ ਜਾ ਰਿਹਾ ਹੈ, ਇਸ ਲਈ ਇਸ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।

ਹਾਈਕੋਰਟ ਨੇ ਕਿਹਾ ਕਿ ਜਿੱਥੋਂ ਤੱਕ ਪਟੀਸ਼ਨਕਰਤਾ ਨੇ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣ ਕਮਿਸ਼ਨ ਨੂੰ ਆਪਣੀ ਰੀਪ੍ਰੈਜੇਂਟੇਸ਼ਨ ਦਿੱਤੀ ਸੀ, ਉਸ ਉਪਰ ਹਾਈ ਕੋਰਟ ਨੇ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣ ਕਮਿਸ਼ਨ ਨੂੰ ਇਸ ਦੀ ਜਾਂਚ ਕਰਨ ਅਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

Related Post