ਸਾਬਕਾ ਮੰਤਰੀ ਧਰਮਸੋਤ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜੰਗਲਾਤ ਘੁਟਾਲੇ 'ਚ ED ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼

Forest scam case : ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਘੁਟਾਲੇ ਦੇ ਮਾਮਲੇ 'ਚ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਈਡੀ ਵੱਲੋਂ ਸਾਬਕਾ ਮੰਤਰੀ ਧਰਮਸੋਤ ਦੀ ਗ੍ਰਿਫਤਾਰੀ ਨੂੰ ਸਹੀ ਠਹਿਰਾਇਆ ਹੈ।

By  KRISHAN KUMAR SHARMA September 20th 2024 05:25 PM -- Updated: September 20th 2024 05:34 PM

Former minister Sadhu Singh Dharamsot : ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਘੁਟਾਲੇ ਦੇ ਮਾਮਲੇ 'ਚ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਈਡੀ ਵੱਲੋਂ ਸਾਬਕਾ ਮੰਤਰੀ ਧਰਮਸੋਤ ਦੀ ਗ੍ਰਿਫਤਾਰੀ ਨੂੰ ਸਹੀ ਠਹਿਰਾਇਆ ਹੈ। ਅਦਾਲਤ ਨੇ ਗ੍ਰਿਫ਼ਤਾਰੀ ਨੂੰ ਸਹੀ ਠਹਿਰਾਉਂਦਿਆਂ ਧਰਮਸੋਤ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਹੈ। ਹਾਲਾਂਕਿ, ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਧਰਮਸੋਤ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।

ਦੱਸ ਦਈਏ ਕਿ ਧਰਮਸੋਤ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੋਵਾਂ ਮਾਮਲਿਆਂ ਵਿੱਚ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਗ੍ਰਿਫਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਜ਼ਮਾਨਤ ਦੇਣ ਦੀ ਵੀ ਮੰਗ ਕੀਤੀ ਸੀ।

ਇਨ੍ਹਾਂ ਦੋਵਾਂ ਮਾਮਲਿਆਂ 'ਚ ਸ਼ੁੱਕਰਵਾਰ ਸੁਣਵਾਈ ਹੋਈ, ਜਿਸ ਦੌਰਾਨ ਜੰਗਲਾਤ ਘੁਟਾਲੇ ਦੇ ਕੇਸ ਵਿੱਚ ਸਾਬਕਾ ਮੰਤਰੀ ਦੀ ਪਟੀਸ਼ਨ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਪਰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਉਸ ਨੂੰ ਤਕਨੀਕੀ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਗਈ ਹੈ।

ਹੁਣ ਇੱਕ ਕੇਸ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਉਸ ਨੂੰ ਕੋਈ ਰਾਹਤ ਨਹੀਂ ਮਿਲ ਸਕੇਗੀ, ਕਿਉਂਕਿ ਦੂਜੇ ਕੇਸ ਵਿੱਚ ਹਾਈ ਕੋਰਟ ਨੇ ਉਸ ਦੀ ਪਟੀਸ਼ਨ ਰੱਦ ਕਰਦਿਆਂ ਜੰਗਲਾਤ ਘੁਟਾਲੇ ਦੇ ਕੇਸ ਵਿੱਚ ਈਡੀ ਵੱਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਇਆ ਹੈ।

ਕੀ ਹੈ ਪੂਰਾ ਮਾਮਲਾ

ਧਰਮਸੋਤ ਇਸ ਸਮੇਂ ਨਾਭਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ 'ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ। ਜਿਨ੍ਹਾਂ ਸਰੋਤਾਂ ਤੋਂ ਉਨ੍ਹਾਂ ਨੇ ਆਮਦਨ ਤੋਂ ਵੱਧ ਖਰਚ ਕੀਤਾ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਧਰਮਸੋਤ ਨੂੰ ਜਾਂਚ ਲਈ ਬੁਲਾਇਆ ਗਿਆ ਸੀ, ਪਰ ਜਦੋਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਦਫ਼ਤਰ ਗਏ ਸਨ।

Related Post